Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਹਰਚੰਦ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਨਵੇਂ ਕੈਫੇਟੇਰੀਆ “ਕੌਫੀਆ” ਦਾ ਉਦਘਾਟਨ

ਪੰਜਾਬ ਨਿਊਜ਼ ਐਕਸਪ੍ਰੈੱਸ | September 23, 2026 05:22 PM

- ਕਿਸਾਨਾਂ ਸਮੇਤ ਹੋਰ ਵਿਜਿਟਰਾਂ ਨੂੰ ਮਿਲੇਗੀ ਵਧਿਆ ਸਹੁਲਤ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਲੋਕਾਂ ਦੀਆਂ ਸੁਵਿਧਾਵਾਂ 'ਚ ਵਾਧੇ ਲਈ ਵਚਨਬੱਧ: ਬਰਸਟ

ਚੰਡੀਗੜ੍ਹ, 23 ਸਤੰਬਰ (ਹਰਜਿੰਦਰ ਸਿੰਘ ਭੱਟੀ): ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਆਉਣ ਵਾਲੇ ਕਿਸਾਨਾਂ ਅਤੇ ਹੋਰ ਵਿਜ਼ਿਟਰਾਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਕਰਦਿਆਂ ਆਧੁਨਿਕ ਕੈਫੇਟੇਰੀਆ “ਕੌਫੀਆ” ਦਾ ਰਿਬਨ ਕੱਟ ਕੇ ਰਸਮੀ ਤੌਰ ਉਦਘਾਟਨ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਸੱਜਣ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਇਸ ਨਵੀਂ ਸ਼ੁਰੂਆਤ ਲਈ ਵਧਾਈ ਦਿੱਤੀ ਅਤੇ ਪੂਰੇ ਜੋਸ਼, ਤਨਦੇਹੀ ਅਤੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਚੰਡੀਗੜ੍ਹ ਵਿਖੇ ਕੰਮਾ-ਕਾਰਾਂ ਲਈ ਆਉਣ ਵਾਲੇ ਕਿਸਾਨ ਅਤੇ ਆਮ ਨਾਗਰਿਕ ਕਿਸਾਨ ਭਵਨ, ਚੰਡੀਗੜ੍ਹ ਵਿਖੇ ਠਹਿਰਦੇ ਹਨ, ਜਿਨ੍ਹਾਂ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਸ ਸੁਵਿਧਾਜਨਕ ਕੈਫੇਟੇਰੀਆ ਦੀ ਸਥਾਪਨਾ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਨਵੇਂ ਖੋਲ੍ਹੇ ਕੈਫੇਟੇਰੀਆ ਵਿੱਚ ਕਿਸਾਨਾਂ ਅਤੇ ਇੱਥੇ ਆਉਣ ਵਾਲੇ ਹੋਰ ਵਿਜ਼ਿਟਰਾਂ ਲਈ ਕੌਫੀ, ਨਾਸ਼ਤਾ ਅਤੇ ਖਾਣ-ਪੀਣ ਦੀਆਂ ਵੱਖ-ਵੱਖ ਵਸਤਾਂ ਉਪਲਬਧ ਹਨ। ਕੈਫੇਟੇਰੀਆ ਵਿੱਚ ਸਾਫ਼-ਸਫ਼ਾਈ ਅਤੇ ਖਾਣ-ਪੀਣ ਦੀ ਗੁਣਵੱਤਾ ਦਾ ਵਿਸ਼ੇਸ਼ ਖ਼ਿਆਲ ਰੱਖਿਆ ਜਾਵੇਗਾ ਤਾਂ ਜੋ ਇੱਥੇ ਆਉਣ ਵਾਲੇ ਹਰ ਵਿਅਕਤੀ ਨੂੰ ਘਰ ਵਰਗਾ ਮਾਹੌਲ ਅਤੇ ਸ਼ੁੱਧ ਖਾਣਾ ਮਿਲ ਸਕੇ।

ਬਰਸਟ ਨੇ ਅੱਗੇ ਕਿਹਾ ਕਿ ਕਿਸਾਨ ਭਵਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਨਵਾਂ ਕੈਫੇਟੇਰੀਆ ਨਾ ਸਿਰਫ਼ ਵਿਜ਼ਿਟਰਾਂ ਦੇ ਬੈਠਣ ਅਤੇ ਰਿਫ੍ਰੈਸ਼ਮੈਂਟ ਲਈ ਇੱਕ ਵਧੀਆ ਸਥਾਨ ਸਾਬਤ ਹੋਵੇਗਾ, ਬਲਕਿ ਕਿਸਾਨ ਭਵਨ ਦੇ ਸਮੁੱਚੇ ਮਾਹੌਲ ਨੂੰ ਹੋਰ ਵੀ ਆਕਰਸ਼ਕ ਅਤੇ ਸੁਵਿਧਾਜਨਕ ਬਣਾਏਗਾ। ਇਸ ਮੌਕੇ ਅਜੇਪਾਲ ਸਿੰਘ ਬਰਾੜ ਡੀ.ਐਮ.ਓ. ਕਿਸਾਨ ਭਵਨ, ਸੁਰਮੁੱਖ ਸਿੰਘ ਅਮਲਾ ਅਫ਼ਸਰ ਸਮੇਤ ਕਿਸਾਨ ਭਵਨ ਦਾ ਸਮੂਹ ਸਟਾਫ਼ ਮੌਜੂਦ ਰਿਹਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣ ਕਮਿਸ਼ਨ ਨੇ ਅੰਦਰੂਨੀ ਟਿੱਪਣੀਆਂ ਅਤੇ ਫੈਸਲਾ ਪ੍ਰਕਿਰਿਆ ਬਾਰੇ ਦਿੱਤਾ ਸਪੱਸ਼ਟੀਕਰਨ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ: ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, DA ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ 'ਆਪ' 'ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

AAP ਵਿਧਾਇਕ ਤੇ ਸਾਬਕਾ ਮੰਤਰੀ ਵਿਚਾਲੇ ਤਕਰਾਰ, ਹਾਜ਼ਰੀ ਰਜਿਸਟਰ ਬਣਿਆ ਵਿਵਾਦ ਦਾ ਕਾਰਨ

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ - ਜਥੇਦਾਰ ਗੜਗੱਜ

ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ DSP ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ

ਪੰਜਾਬ ਦੇ ਮੁਲਾਜ਼ਮਾਂ ਦੇ DA ਵਿੱਚ 8 ਫੀਸਦੀ ਵਾਧਾ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ