Saturday, May 23, 2026
ਤਾਜਾ ਖਬਰਾਂ

Punjab

ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

PUNJAB NEWS EXPRESS | May 23, 2026 04:46 PM

ਚੰਡੀਗੜ੍ਹ: ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਲੁਧਿਆਣਾ ਦੌਰੇ ਦੌਰਾਨ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸ. ਬਰਸਟ ਨੇ ਸ੍ਰੀ ਅਰਵਿੰਦ ਕੇਜਰੀਵਾਲ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਦੀਆਂ ਮੌਜੂਦਾ ਸਿਆਸੀ ਗਤੀਵਿਧੀਆਂ ਸਮੇਤ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

ਇਸ ਅਹਿਮ ਬੈਠਕ ਦੌਰਾਨ ਸੂਬੇ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਣਾਈਆਂ ਜਾ ਰਹੀਆਂ ਰਣਨੀਤੀਆਂ ਅਤੇ ਯੋਜਨਾਵਾਂ ਨੂੰ ਸਾਂਝਾ ਕੀਤਾ ਗਿਆ। ਸ. ਹਰਚੰਦ ਸਿੰਘ ਬਰਸਟ ਨੇ ਕੌਮੀ ਕਨਵੀਨਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਾਰਟੀ ਦੇ ਵਰਕਰ ਅਤੇ ਆਗੂ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ।
ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ, ਜਿਸਦੇ ਸਦਕਾ ਅੱਜ ਪੰਜਾਬ ਤਰੱਕੀ ਦੀ ਰਾਹ 'ਤੇ ਅੱਗੇ ਵੱਧ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਸਾਰਿਆਂ ਗਰੰਟੀਆਂ ਪੂਰੀਆਂ ਕੀਤੀ ਗਈਆਂ ਹਨ। ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨੀ ਸਮੇਤ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ।

ਸ. ਬਰਸਟ ਨੇ ਦੱਸਿਆ ਕਿ ਸ੍ਰੀ ਅਰਵਿੰਦ ਕੇਜਰੀਵਾਲ ਦਾ ਮਾਰਗਦਰਸ਼ਨ ਹਮੇਸ਼ਾ ਹੀ ਸਾਡੇ ਲਈ ਊਰਜਾ ਦਾ ਸਰੋਤ ਰਿਹਾ ਹੈ। ਪੰਜਾਬ ਦੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਆਗਾਮੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਸੂਬੇ ਵਿੱਚ ਹੋਰ ਵੀ ਵੱਡੀ ਇਤਿਹਾਸਕ ਜਿੱਤ ਦਰਜ ਕਰੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੱਤ ਦੀ ਗਰਮੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਐਡਵਾਈਜ਼ਰੀ ਜਾਰੀ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ - ਐਡਵੋਕੇਟ ਧਾਮੀ

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ

ਫੌਜੀ ਜਵਾਨ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ

ਈਡੀ ਨੇ ਪੰਜਾਬ ਦੇ ਵੱਡੇ ਬਿਲਡਰ ਅਜੈ ਸਹਿਗਲ ਨੂੰ ਕੀਤਾ ਗ੍ਰਿਫ਼ਤਾਰ

ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਦਾ ਕਤਲ

ਕਲਯੁਗੀ ਮਾਂ ਨੇ ਆਪਣੀ ਹੀ 21 ਮਹੀਨੇ ਦੀ ਧੀ ਦਾ ਕੀਤਾ ਕਤਲ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: CM ਮਾਨ