Friday, October 31, 2025
ਤਾਜਾ ਖਬਰਾਂ

Punjab

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ

PUNJAB NEWS EXPRESS | March 20, 2025 07:54 PM

• ਮੁਹਿੰਮ ਤਹਿਤ ਸੂਬੇ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਭੇਜੀਆਂ ਜਾਣਗੀਆਂ 23 ਜਾਗਰੂਕਤਾ ਵੈਨਾਂ
• ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਵੱਲੋਂ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕਰਨੀ, ਸਰਕਾਰੀ ਸਕੂਲ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਮਾਣ: ਬੈਂਸ
ਚੰਡੀਗੜ੍ਹ, : 
ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ।

ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਦੀ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ 23 ਵੈਨਾਂ ਪੰਜਾਬ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਜਾਣਗੀਆਂ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਵਿੱਚ ਕਾਫੀ ਮਦਦ ਮਿਲੇਗੀ।

ਉਨ੍ਹਾਂ ਨੇ ਵਿਭਾਗ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 10 ਫ਼ੀਸਦ ਦਾਖਲਾ ਵਧਾਉਣ ਸਬੰਧੀ ਟੀਚੇ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ, ਸੂਬੇ ਦੇ 13, 100 ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 3.51 ਲੱਖ ਤੋਂ ਵੱਧ ਵਿਦਿਆਰਥੀ ਦਾਖਲ ਹੋਏ ਸਨ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਦਾਖਲਾ ਮੁਹਿੰਮ ਸਕੂਲ ਨਾ ਜਾਣ ਵਾਲੇ ਬੱਚਿਆਂ ਦੀ ਪਛਾਣ ਕਰਨ, ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਅਤੇ ਸਿੱਖਿਆ ਤੱਕ ਸਾਰਿਆਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੁਹਿੰਮ ਵਿੱਚ ਸਥਾਨਕ ਵਿਧਾਇਕ, ਡਿਪਟੀ ਕਮਿਸ਼ਨਰ, ਐਸ.ਡੀ.ਐਮ., ਸਥਾਨਕ ਜਨਤਕ ਸ਼ਖਸੀਅਤਾਂ, ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਮੈਂਬਰ, ਪੰਚਾਇਤਾਂ ਅਤੇ ਸਾਰੇ ਸਕੂਲ ਮੁਖੀ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਮਾਪਿਆਂ ਅਤੇ ਭਾਈਚਾਰੇ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਲਈ ਉਤਸ਼ਾਹਿਤ ਕਰਨਾ ਹੈ।

ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ। ਇਹ ਸ਼ਲਾਘਾਯੋਗ ਪ੍ਰਾਪਤੀ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਮਾਣ ਹੈ। ਉਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸਫਲ ਬਣਾਉਣ ਵਿੱਚ ਮਦਦ ਕੀਤੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 3 ਸਾਲਾਂ ਦੌਰਾਨ ਸਕੂਲ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਸ. ਬੈਂਸ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨਿਆਂ ਤੋਂ ਇਲਾਵਾ ਸਾਰੇ ਸਕੂਲ ਆਫ ਐਮੀਨੈਂਸ ਅਤੇ ਲੜਕੀਆਂ ਦੇ 17 ਸਕੂਲਾਂ ਲਈ ਬੱਸ ਸਹੂਲਤ ਸ਼ੁਰੂ ਕਰਨ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 10, 000 ਤੋਂ ਵੱਧ ਨਵੇਂ ਕਲਾਸਰੂਮ ਬਣਾਏ ਗਏ ਹਨ ਅਤੇ 6000 ਕਲਾਸਰੂਮਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਅਤੇ 8000 ਸਰਕਾਰੀ ਸਕੂਲਾਂ ਵਿੱਚ 1300 ਕਿਲੋਮੀਟਰ ਲੰਬੀਆਂ ਚਾਰਦੀਵਾਰੀਆਂ ਬਣਾਈਆਂ ਗਈਆਂ ਹਨ।

ਇਸ ਮੌਕੇ ਐੱਸ.ਸੀ.ਈ.ਆਰ.ਟੀ. ਦੀ ਡਾਇਰੈਕਟਰ ਮਿਸ ਅਮਨਿੰਦਰ ਕੌਰ ਬਰਾੜ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪਰਮਜੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ*

ਚੰਡੀਗੜ੍ਹ 'ਚ ਕੇਜਰੀਵਾਲ ਲਈ ਨਵੇਂ 'ਸ਼ੀਸ਼ ਮਹਿਲ' ਦੇ ਦੋਸ਼ ਤੇ ਭਾਜਪਾ ਨੇ ਮੁੱਖਮੰਤਰੀ ਮਾਨ ਤੋਂ ਮੰਗਿਆ ਸਪੱਸ਼ਟੀਕਰਨ

ਪੰਜਾਬ ਸਰਕਾਰ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਦਾ ਰੂਪ ਬਦਲਣ ਲਈ ਕਰੇਗੀ: ਮੁੱਖ ਮੰਤਰੀ ਭਗਵੰਤ ਮਾਨ

ਸਿਖ ਭਾਈਚਾਰਾ  ਪੱਛਮੀ ਦੇਸ਼ਾਂ ਵਿੱਚ ਸਿੱਖਾਂ 'ਤੇ ਵਧ ਰਹੇ ਘਾਤਕ ਨਸਲੀ ਹਮਲਿਆਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ :ਸਤਨਾਮ ਸਿੰਘ ਚਾਹਲ

ਪੰਜਾਬ ਦੇ 'ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਉਨ੍ਹਾਂ ਦੇ ਪੁੱਤਰਾਂ 'ਤੇ ਹਰਿਆਣਾ ਵਿੱਚ ਅਗਵਾ ਅਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਛਪਾਲ ਸਿੰਘ, 10 ਪੁਲਿਸ ਮੁਲਾਜ਼ਮਾਂ ਨੂੰ ਨਕਲੀ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਨੌਜਵਾਨਾਂ ਨੂੰ ਫਸਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ

ਪੰਜਾਬ ਸਰਕਾਰਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਪੰਜਾਬ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ

ਚੰਡੀਗੜ੍ਹ ਪੁਲਿਸ ਦੇ ਸਾਬਕਾ ਡੀਐਸਪੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 'ਆਪ' ਆਗੂ ਨਿਤਿਨ ਨੰਦਾ ਗੰਭੀਰ ਜ਼ਖਮੀ