Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਹਰਦੀਪ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਨਿਊਜ਼ ਐਕਸਪ੍ਰੈੱਸ | July 08, 2026 04:08 PM

- *ਕਿਹਾ, ਸਾਲ 2022 ਤੋਂ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਗਈਆਂ 520 ਨਵੀਆਂ ਭਰਤੀਆਂ ਨਾਲ ਵਿਭਾਗੀ ਪ੍ਰਾਜੈਕਟਾਂ ਨੂੰ ਮਿਲੀ ਰਫ਼ਤਾਰ*

ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ, ਸਗੋਂ ਵਿਭਾਗ ਦੇ ਚਲ ਰਹੇ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 52 ਉਮੀਦਵਾਰਾਂ ਦੀ ਭਰਤੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਿਯੁਕਤ ਕੀਤੇ ਗਏ ਉਮੀਦਵਾਰਾਂ ਵਿੱਚ 3 ਜੂਨੀਅਰ ਨਕਸ਼ਾ ਨਵੀਸ, 9 ਕਲਰਕ, 31 ਸੇਵਾਦਾਰ, 1 ਸਫ਼ਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ 1 ਹੈਲਪਰ ਟੈਕਨੀਸ਼ੀਅਨ ਸ਼ਾਮਲ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਯੋਗ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਆਂ ਭਰਤੀਆਂ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਪਾਰਦਰਸ਼ੀ ਢੰਗ ਨਾਲ ਭਰਤੀ ਪ੍ਰਕਿਰਿਆ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਜਿਸ ਤਹਿਤ ਹੁਣ ਤੱਕ ਮਾਨ ਸਰਕਾਰ ਨੇ ਨੌਜਵਾਨਾਂ ਨੂੰ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਦੀਆਂ ਨਿਯੁਕਤੀਆਂ ਸਮੇਤ ਸਾਲ 2022 ਤੋਂ ਹੁਣ ਤੱਕ ਵੱਖ-ਵੱਖ ਵਰਗਾਂ ਵਿੱਚ ਕੁੱਲ 520 ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਕੀਤੀਆਂ 468 ਨਿਯੁਕਤੀਆਂ ਵਿੱਚ 44 ਉਪ ਮੰਡਲ ਇੰਜੀਨੀਅਰ, 97 ਜੂਨੀਅਰ ਇੰਜੀਨੀਅਰ, 81 ਜੂਨੀਅਰ ਨਕਸ਼ਾ ਨਵੀਸ, 41 ਕਲਰਕ, 27 ਸਟੈਨੋਟਾਈਪਿਸਟ, 25 ਜੂਨੀਅਰ ਟੈਕਨੀਸ਼ੀਅਨ, 76 ਹੈਲਪਰ ਟੈਕਨੀਕਲ, 71 ਸੇਵਾਦਾਰ, 1 ਚੌਕੀਦਾਰ ਅਤੇ 5 ਸਫਾਈ ਸੇਵਕ ਸ਼ਾਮਲ ਹਨ। ਇਹ ਸਾਰੇ ਕਰਮਚਾਰੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਮੁਲਾਜ਼ਮ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਵਿਭਾਗ ਦੀ ਪ੍ਰਗਤੀ ਅਤੇ ਲੋਕ ਸੇਵਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

BKI ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

328 ਗੁੰਮ ਹੋਏ ਪਾਵਨ ਸਰੂਪਾਂ ਦਾ ਮਾਮਲਾ: DIG ਨੇ ਛਪਾਈ, ਰਿਕਾਰਡ ਅਤੇ ਵੰਡ ਪ੍ਰਕਿਰਿਆ ਦੀ ਜਾਂਚ ਕੀਤੀ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਕੀਤੇ ਗ੍ਰਿਫਤਾਰ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ NLDSL ਨਾਲ ਸਮਝੌਤਾ ਸਹੀਬੱਧ

'ਮਾਂਵਾਂ-ਧੀਆਂ ਸਤਕਾਰ ਯੋਜਨਾ' ਬਾਰੇ ਮੁੱਖ ਮੰਤਰੀ ਦਾ ਵੱਡਾ ਐਲਾਨ

ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਕਰਮਚਾਰੀ ਹੜਤਾਲ 'ਤੇ ਗਏ

ਵਿਜੀਲੈਂਸ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ