Wednesday, August 19, 2026

Punjab

ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਪੰਜਾਬ ਨਿਊਜ਼ ਐਕਸਪ੍ਰੈੱਸ | August 19, 2026 06:27 PM

- *ਭਗਵੰਤ ਸਿੰਘ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 19 ਅਗਸਤ 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਸੇਵਾ ਨਾਲ ਸਬੰਧਤ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਕਈ ਮੀਟਿੰਗਾਂ ਕੀਤੀਆਂ।

ਵਿਚਾਰ-ਵਟਾਂਦਰੇ ਦੌਰਾਨ, ਯੂਨੀਅਨ ਆਗੂਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਤਨਖਾਹਾਂ ਅਤੇ ਭੱਤਿਆਂ ਵਿੱਚ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਵਿਭਾਗੀ ਰਲੇਵੇਂ ਵਰਗੇ ਅਹਿਮ ਮੁੱਦਿਆਂ 'ਤੇ ਕੇਂਦਰਿਤ ਆਪੋ-ਆਪਣੇ ਮੰਗ-ਪੱਤਰ ਪੇਸ਼ ਕੀਤੇ।

ਇਹ ਮੀਟਿੰਗ ਬਹੁਤ ਹੀ ਸੁਖਾਵੇਂ ਅਤੇ ਸਦਭਾਵਨਾਪੂਰਨ ਮਾਹੌਲ ਵਿੱਚ ਸਮਾਪਤ ਹੋਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ, "ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।"

ਇਨ੍ਹਾਂ ਵਫ਼ਦਾਂ ਵਿੱਚ ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਆਲ ਪੰਜਾਬ ਡੀ.ਐਸ.ਟੀ. (ਡਿਊਲ ਸਿਸਟਮ ਆਫ਼ ਟ੍ਰੇਨਿੰਗ) / ਸੀ.ਟੀ.ਐਸ. (ਕ੍ਰਾਫਟਸਮੈਨ ਟ੍ਰੇਨਿੰਗ ਸਕੀਮ) ਕੰਟਰੈਕਟ ਇੰਸਟ੍ਰਕਟਰ ਯੂਨੀਅਨ (ਆਈ.ਟੀ.ਆਈਜ਼), ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ, ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਈ.ਕੇ.ਜੀ ਪੀ.ਟੀ.ਯੂ ਵੱਲੋਂ ਉਦਯੋਗ-ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਆਈ.ਸੀ.ਟੀ ਅਕਾਦਮੀ ਨਾਲ ਐਮ.ਓ.ਯੂ ਤੇ ਹਸਤਾਖ਼ਰ

ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਕਲਾਤਮਕ ਸ਼ਰਧਾਂਜਲੀ

ਗੈਂਗਸਟਰਾਂ 'ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ: CM ਮਾਨ

ਟਕਸਾਲੀ ਅਕਾਲੀ ਆਗੂ ਤੇ ਆਲ ਇੰਡੀਆ ਟਾਂਕ ਕਸ਼ੱਤਰੀ ਸਭਾ ਦੇ ਕੌਮੀ ਪ੍ਰਧਾਨ ‘ਆਪ’ 'ਚ ਸ਼ਾਮਲ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਚੀਮਾ

ਪੰਜਾਬ ਸਰਕਾਰ ਵੱਲੋਂ STPI ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ

ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’