Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Punjab

ਹਰਪਾਲ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਪੰਜਾਬ ਨਿਊਜ਼ ਐਕਸਪ੍ਰੈੱਸ | June 11, 2026 04:58 PM

- *ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼*
- *ਵਿਭਾਗਾਂ ਨੂੰ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਤਨਖਾਹ ਵਿੱਚ ਸੋਧ ਕਰਨ, ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਨਾਲ ਸਬੰਧਤ ਮੁੱਦਿਆਂ ਕਰਵਾਈ ਤੇਜ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ; 11 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ।

ਇਹਨਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨਾਲ ਵਿਚਾਰ ਚਰਚਾ ਕੀਤੀ ਗਈ।

ਪੰਜਾਬ ਸਰਕਾਰ ਦੀ ਮੁਲਜ਼ਮਾਂ ਪ੍ਰਤੀ ਸਕਾਰਾਤਮਕ ਰਵਈਏ ਬਾਰੇ ਕਰਮਚਾਰੀ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੇ ਜਾਇਜ਼ ਮੁੱਦਿਆਂ ਨੂੰ ਰਚਨਾਤਮਕ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਨਿਰੀਖਣ ਕਰਦਿਆਂ ਇਹਨਾਂ ਦੇ ਹੱਲ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ।”

ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਸਿਹਤ ਅਤੇ ਜੀਵਨ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੱਕ ਵਿਆਪਕ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਕਰਮਚਾਰੀ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਆਉਣ ਵਾਲੀਆਂ ਮਾਸਟਰ ਕਾਡਰ ਦੀਆਂ ਭਰਤੀਆਂ ਲਈ ਉਮਰ ਵਿੱਚ ਛੋਟ, ਤਨਖਾਹ ਵਿੱਚ ਸੋਧ, ਪਾਰਦਰਸ਼ੀ ਢੰਗ ਨਾਲ ਤਬਾਦਲਾ ਅਤੇ ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਦੀ ਬਹਾਲੀ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਵਿਆਪਕ ਵਿਚਾਰ-ਵਟਾਂਦਰੇ ਉਪਰੰਤ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗਾਂ ਦੌਰਾਨ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਤੋਂ ਦਵਿੰਦਰਪਾਲ ਸਿੰਘ ਲਸੋਈ, ਜਸਵਿੰਦਰ ਕੁਮਾਰ, ਮਨਪ੍ਰੀਤ ਸਿੰਘ ਢਿੱਲੋਂ ਅਤੇ ਹਰਭਜਨ ਸਿੰਘ, ਓਵਰਏਜ ਬੇਰੋਜ਼ਗਰ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਤੋਂ ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਅਮਨਦੀਪ ਸ਼ਾਸਤਰੀ ਅਤੇ ਬਲਵਿੰਦਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤੋਂ ਜਸਮੇਲ ਸਿੰਘ ਦਿਓਲ, ਗੁਰਜੰਟ ਸਿੰਘ ਅਤੇ ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਤੋਂ ਸਰੋਜ ਬਾਲਾ ਅਤੇ ਸੁਰਜਿੰਦਰ ਕੌਰ ਨੇ ਆਪਣੇ ਮੁੱਦੇ ਪੇਸ਼ ਕੀਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

ਬਹਿਬਲ ਕਲਾਂ ਗੋਲੀ ਕਾਂਡ: ਗਿਆਨੀ ਰਘਬੀਰ ਨੇ ਐਸਆਈਟੀ ਕੋਲ ਬਿਆਨ ਦਰਜ ਕਰਵਾਇਆ

ਪੰਜਾਬ ਦੇ ਤਰੁਣ ਚੁੱਘ ਬਿਨਾਂ ਮੁਕਾਬਲੇ ਹੀ ਬਣੇ ਰਾਜ ਸਭਾ ਮੈਂਬਰ

30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਗੜ੍ਹੀ

140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ

ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ - CM ਮਾਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ