Tuesday, September 29, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਹਰਪਾਲ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਪੰਜਾਬ ਨਿਊਜ਼ ਐਕਸਪ੍ਰੈੱਸ | September 29, 2026 08:39 PM

- *ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*
- *ਮੁਲਾਜ਼ਮਾਂ ਦੇ ਮੁੱਦਿਆਂ ਦੀ ਪੜਤਾਲ ਅਤੇ ਸਮਾਂਬੱਧ ਹੱਲ ਲੱਭਣ ਲਈ ਕੈਬਨਿਟ ਸਬ-ਕਮੇਟੀ ਯਤਨਸ਼ੀਲ: ਹਰਪਾਲ ਸਿੰਘ ਚੀਮਾ*
- *ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ: ਹਰਪਾਲ ਸਿੰਘ ਚੀਮਾ*
- *ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਸਮਾਜਿਕ ਮੁੱਦਿਆਂ ਨੂੰ ਹਮਦਰਦੀ ਨਾਲ ਸੁਲਝਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 29 ਸਤੰਬਰ: ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਲੜੀ ਕੀਤੀ।

ਮੀਟਿੰਗਾਂ ਦੌਰਾਨ ਸੰਯੁਕਤ ਦਿਵਿਆਂਗ ਮੋਰਚਾ (ਪੰਜਾਬ), ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੇ ਵਫ਼ਦਾਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਸੌਂਪੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪ੍ਰਸ਼ਾਸਨਿਕ, ਸੇਵਾ-ਮੁਕਤ/ਨੌਕਰੀ ਸਬੰਧੀ ਅਤੇ ਭਲਾਈ ਨਾਲ ਜੁੜੇ ਮਸਲਿਆਂ ਤੋਂ ਜਾਣੂ ਕਰਵਾਇਆ।

ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਵਫ਼ਦ ਦੇ ਨੁਮਾਇੰਦਿਆਂ ਨੂੰ ਧੀਰਜ ਨਾਲ ਸੁਣਿਆ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੌਰ ਨਾਲ ਦਰਜ ਕੀਤਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਉਸਾਰੂ ਅਤੇ ਪਾਰਦਰਸ਼ੀ ਢੰਗ ਨਾਲ ਰਾਬਤਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਦੇ ਕੰਮਕਾਜ ਵਿੱਚ ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ ਅਤੇ ਜਾਇਜ਼ ਮੰਗਾਂ ਦੀ ਪੜਤਾਲ ਹਾਂ-ਪੱਖੀ ਰਵੱਈਏ ਨਾਲ ਕਰਨ ਲਈ ਵਚਨਬੱਧ ਹੈ।

ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਵੱਲੋਂ ਸੌਂਪੇ ਗਏ ਮੰਗ-ਪੱਤਰਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗਾਂ ਨੂੰ ਮੌਜੂਦਾ ਨੀਤੀਆਂ ਅਤੇ ਨਿਯਮਾਂ ਅਨੁਸਾਰ ਮੁੱਦਿਆਂ ਦਾ ਮੁਲਾਂਕਣ ਕਰਨ ਅਤੇ ਪ੍ਰਵਾਨਿਤ ਦਾਇਰੇ ਵਿੱਚ ਵਿਵਹਾਰਕ ਹੱਲ ਲੱਭਣ ਲਈ ਕਿਹਾ।

ਉਨ੍ਹਾਂ ਵਿਭਾਗਾਂ ਨੂੰ ਇਨ੍ਹਾਂ ਮਾਮਲਿਆਂ ਦੀ ਸਮਾਂਬੱਧ ਢੰਗ ਨਾਲ ਪੜਤਾਲ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਜਾਇਜ਼ ਚਿੰਤਾਵਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ।

ਵਿੱਤ ਮੰਤਰੀ ਨੇ ਦੁਹਰਾਇਆ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਕਾਇਮ ਰੱਖੇਗੀ ਅਤੇ ਵਿਵਹਾਰਕ ਤੇ ਨੀਤੀ-ਅਨੁਕੂਲ ਹੱਲ ਲੱਭਣ ਦੇ ਉਦੇਸ਼ ਨਾਲ ਉਨ੍ਹਾਂ ਦੇ ਮਸਲਿਆਂ ਦੀ ਪੜਚੋਲ ਜਾਰੀ ਰੱਖੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਖੁੱਡੀਆਂ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ CM ਮਾਨ ਦੀ ਕੀਤੀ ਸ਼ਲਾਘਾ

2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵੜਿੰਗ ਨੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਵੋਟਰਾਂ ਨੂੰ SIR ਦੌਰਾਨ ਬਾਹਰ ਕੱਢਣ 'ਤੇ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਆਪ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨ ਲਈ ਪੱਬਾਂ ਭਾਰ: ਅਕਾਲੀ ਦਲ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ: ਰੰਧਾਵਾ

ਬਾਬਾ ਢੱਡਰੀਆਂ ਵਾਲੇ ਦੇ ਕਾਫ਼ਲੇ ਦੀ ਟੈਂਪੋ ਟਰੈਵਲਰ ਹਾਦਸਾਗ੍ਰਸਤ

‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ: ਸ਼ੁਵਮ ਸ਼ੁਭੀ

SGPC ਸਕੱਤਰ ਦੇ ਖਾਤੇ 'ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ, ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ