Monday, June 08, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ: ਮਸਲੇ ਜਲਦ ਹੱਲ ਲਈ ਦਿੱਤੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | June 08, 2026 07:22 PM

- *ਮੁਲਾਜ਼ਮਾਂ ਦੀ ਕੋਈ ਵੀ ਜਾਇਜ਼ ਮੰਗ ਅਣਗੌਲੀ ਨਹੀਂ ਕੀਤੀ ਜਾਵੇਗੀ; ਅਧਿਕਾਰੀਆਂ ਨੂੰ ਲੰਬਿਤ ਮਸਲਿਆਂ ਦੇ ਜਲਦ ਹੱਲ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 8 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ 'ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ।

ਇਸ ਸਬੰਧੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਇੱਕ ਸਾਰਥਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ, ਜੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਚਿੰਤਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਯੂਨੀਅਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮੌਜੂਦਾ ਪ੍ਰਸ਼ਾਸਨਿਕ ਸਥਿਤੀ ਅਤੇ ਉਨ੍ਹਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣੂ ਕਰਵਾਇਆ।

ਵਿਭਾਗ ਦੇ ਪੱਖ ਦੀ ਬਾਰੀਕੀ ਨਾਲ ਸਮੀਖਿਆ ਕਰਨ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਅਤੇ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਹਰੇਕ ਜਥੇਬੰਦੀ ਦੇ ਨੁਮਾਇੰਦਿਆਂ ਦੀਆਂ ਮੁੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ। ਇਹ ਮੀਟਿੰਗਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿੱਚ ਹੋਈਆਂ। ਇਨ੍ਹਾਂ ਸੈਸ਼ਨਾਂ ਵਿੱਚ ਬੇਰੁਜ਼ਗਾਰ ਪੀ.ਐਸ.ਟੀ.ਈ.टी. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਅਤੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਦੇ ਪ੍ਰਤੀਨਿਧ ਵਫ਼ਦਾਂ ਨੇ ਸ਼ਿਰਕਤ ਕੀਤੀ।

ਮੀਟਿੰਗਾਂ ਦੌਰਾਨ ਬੇਰੁਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, ਕਿਰਨਦੀਪ ਕੌਰ ਅਤੇ ਹਰਬੰਸ ਸਿੰਘ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ ਵੱਲੋਂ ਨਿਰਭੈ ਸਿੰਘ, ਸੁਖਚੈਨ ਸਿੰਘ ਅਤੇ ਜਸਵੰਤ ਸਿੰਘ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਵਰੁਣ ਖੇੜਾ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਡਾ. ਟੀਨਾ, ਸਿਮਰਨ ਅਤੇ ਰਾਕੇਸ਼, ਅਤੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਘੁਬਾਇਆ, ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ

66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ: ਪੰਜਾਬ 'ਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਸੌਂਦ

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਪੰਜਾਬ 'ਚ “ਮਿਸ਼ਨ ਕਲੀਨ” ਦੀ ਸ਼ੁਰੂਆਤ; ਸਾਰੇ MC ਅਧਿਕਾਰੀ ਨੂੰ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ 'ਚ ਜਾਣ ਦੇ ਹੁਕਮ

CM ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਵਿਧਾਇਕ ਮਨਪ੍ਰੀਤ ਇਆਲੀ MP ਅੰਮ੍ਰਿਤਪਾਲ ਦੀ ਪਾਰਟੀ ਵਿੱਚ ਹੋਣਗੇ ਸ਼ਾਮਲ

ਸੁਖਵਿੰਦਰ ਬਿੰਦਰਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ