Thursday, October 01, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | October 01, 2026 08:03 PM

- ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ‘ਚ ਤੇਜ਼ੀ ਲਿਆਉਣ ਦੀ ਹਦਾਇਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਅਕਤੂਬਰ : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।

ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਦੇ ਮਸਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪ੍ਰਬੰਧਕਾਂ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵਿੱਚ ਸਾਰੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਸਹਾਇਕ ਇੰਜੀਨੀਅਰਾਂ ਦੇ ਤਨਖ਼ਾਹ ਸਕੇਲ ਦੀਆਂ ਤਰੁੱਟੀਆਂ ਦੂਰ ਕਰਨਾ, ਐੱਨ.ਸੀ.ਸੀ., ਸੀ.ਆਰ.ਸੀ., ਸਟੋਰ, ਲੈਬ ਅਤੇ ਬਿਲਿੰਗ ਸਣੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਅਧੀਨ ਲਿਆਉਣ, ਸਿਖਲਾਈ ਪ੍ਰਾਪਤ ਡਿਪਲੋਮਾ ਅਤੇ ਡਿਗਰੀ ਅਪ੍ਰੈਂਟਿਸਾਂ ਨੂੰ ਪੱਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਨੌਕਰੀ ਤੋਂ ਕੱਢੇ ਗਏ ਮੀਟਰ ਰੀਡਰਾਂ ਨੂੰ ਮੁੜ ਬਹਾਲ ਕਰਦਿਆਂ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਤੇ ਭੱਤੇ ਤੈਅ ਕਰਨਾ ਪ੍ਰਮੁੱਖ ਤੌਰ ’ਤੇ ਸ਼ਾਮਲ ਸਨ।

ਮੁਲਾਜ਼ਮਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਪ੍ਰਸ਼ਾਸਨਿਕ, ਢਾਂਚਾਗਤ ਤੇ ਵਿੱਤੀ ਮਸਲਿਆਂ ਅਤੇ ਜਾਇਜ਼ ਮੰਗਾਂ ਨੂੰ ਯੋਜਨਾਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੱਲ ਕੀਤਾ ਜਾਵੇਗਾ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤੀਆਂ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ।

ਮੀਟਿੰਗਾਂ ਦੌਰਾਨ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜੇ.ਐੱਸ. ਧੀਮਾਨ, ਇੰਜੀ. ਅਜੈ ਪਾਲ ਸਿੰਘ ਅਟਵਾਲ, ਇੰਜੀ. ਸੁਖਵੰਤ ਸਿੰਘ, ਇੰਜੀ. ਜਗਦੀਪ ਸਿੰਘ ਗਰਚਾ, ਇੰਜੀ. ਜਤਿੰਦਰ ਗਰਗ ਅਤੇ ਇੰਜੀ. ਦਵਿੰਦਰ ਗੋਇਲ; ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਸੰਦੀਪ ਖੱਤਰੀ ਅਤੇ ਬਲਵਿੰਦਰ ਸਿੰਘ; ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ, ਤਰਨਦੀਪ ਸਿੰਘ, ਅੰਮ੍ਰਿਤਸਰ ਕੁਮਾਰ ਅਤੇ ਪਵਨਦੀਪ ਸਿੰਘ; ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਵੱਲੋਂ ਗੁਰਦੀਪ ਸਿੰਘ, ਸੁਖਮੰਦਰ ਸਿੰਘ ਅਤੇ ਜਗਜੀਤ ਸਿੰਘ; ਅਤੇ ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਗੁਰਵਿੰਦਰ ਸਿੰਘ, ਜਗਸੀਰ ਸਿੰਘ ਅਤੇ ਮੋਲਕਦੀਪ ਸਿੰਘ ਨੇ ਆਪਣੇ ਮਸਲੇ ਤੇ ਮੰਗਾਂ ਰੱਖੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ ਤੇ 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਚੀਮਾ

ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ