Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਪੰਜਾਬ ਨਿਊਜ਼ ਐਕਸਪ੍ਰੈੱਸ | October 16, 2026 05:34 PM

- ਭਰੋਸਾ ਦੁਆਇਆ ਕਿ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ
- ਬਠਿੰਡਾ ਦੇ ਐਮ ਪੀ ਨੇ ਆਪ ਸਰਕਾਰ ਦੀ ਬਰਖ਼ਾਸਤਗੀ ਮੰਗੀ, ਸਵਾਲ ਕੀਤਾ ਕਿ ਇਕ ਅਪਰਾਧਿਕ ਪਿਛੋਕੜ ਵਾਲੇ ਦਵਾਈਆਂ ਵਾਲਿਆਂ ਨੂੰ ਹਥਿਆਰਾਂ ਦਾ ਲਾਇਸੰਸ ਕਿਵੇਂ ਮਿਲਿਆ ਜਦੋਂ ਉਸ ’ਤੇ 10 ਵਾਰ ਛਾਪੇ ਵੱਜੇ ਸਨ
- ਝੋਟਾ ਦੇ ਕਾਤਲ ਨੂੰ ਨਸ਼ੇ ਵੇਚਣ ਵਿਚ ਪੁਸ਼ਤਪਨਾਹੀ ਕਰਨ ਵਾਲੇ ਡਰੱਗ ਇੰਸਪੈਕਟਰ, ਡੀ ਐਸ ਪੀ ਤੇ ਐਸ ਐਸ ਪੀ ਦੀ ਨੌਕਰੀ ਤੋਂ ਬਰਖ਼ਾਸਤਗੀ ਕਰ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ
- ਪੁੱਛਿਆ ਕਿ ਜਦੋਂ ਪੰਜਾਬ ਬਲ ਰਿਹਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਫਰਾਂਸ ਭੱਜਣ ਦੀ ਫਿਰਾਕ ਵਿਚ ਕਿਉਂ ?

ਮਾਨਸਾ/ਚੰਡੀਗੜ੍ਹ, 16 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸਾਰੇ ਪੰਜਾਬੀ ਜੋ ਨਸ਼ਿਆਂ ਤੋਂ ਪੀੜਤ ਹਨ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਚ ਇਨਸਾਫ ਨਹੀਂ ਮਿਲ ਰਿਹਾ, ਇਸ ਵਾਸਤੇ ਇਸ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ।

ਬਠਿੰਡਾ ਦੇ ਐਮ ਪੀ ਮਰਹੂਮ ਨਸ਼ਾ ਵਿਰੋਧੀ ਕਾਰਕੁੰਨ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਨੇ ਪਰਿਵਾਰ ਝੋਟਾ ਦੇ ਮਾਪਿਆਂ ਦੇ ਨਾਲ-ਨਾਲ ਉਹਨਾਂ ਦੀ ਪਤਨੀ ਤੇ ਮਾਸੂਮ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ। ਪਰਿਵਾਰ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਉਹਨਾਂ ਦਾ ਦੁੱਖ ਸਮਝਦੇ ਹਨ ਅਤੇ ਉਹ ਉਹਨਾਂ ਨੂੰ ਨਿਆਂ ਦੁਆਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਉਹਨਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਦੋਂ ਉਹਨਾਂ ਨੇ ਪਰਵਿੰਦਰ ਝੋਟਾ ਦੀ ਮਾਂ ਨੂੰ ਆਪਣੇ ਕਲਾਵੇ ਵਿਚ ਲਿਆ ਤਾਂ ਉਹਨਾਂ ਦਾ ਦਿਲ ਬੈਠ ਗਿਆ। ਉਹਨਾਂ ਕਿਹਾ ਕਿ ਭ੍ਰਿਸ਼ਟ ਤੰਤਰ ਜਿਸ ਵਿਚ ਪੰਜਾਬ ਵਿਚ ਨਸ਼ਿਆਂ ਵਿਚ ਤੇਜ਼ ਰਫਤਾਰ ਵਾਧਾ ਹੋਇਆ, ਤੋਂ ਇਨਸਾਫ ਮੰਗਦੀ ਮਾਂ ਦੀਆਂ ਭੁੱਬਾਂ ਨਾਲ ਦਿਲ ਝੰਜੋੜਿਆ ਗਿਆ। ਉਹਨਾਂ ਦੇ ਹੰਝੂ ਆਪ ਦੱਸ ਰਹੇ ਸਨ ਕਿ ਕਿਵੇਂ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਈ ਹੈ।

ਸਿਆਸਤਦਾਨ-ਪੁਲਿਸ ਗੰਢਤੁੱਪ ਜਿਸ ਕਾਰਨ ਪਰਵਿੰਦਰ ਝੋਟਾ ਦਾ ਕਤਲ ਹੋਇਆ ਤੇ ਜਿਸ ਕਾਰਨ ਸੁਨਾਮ ਦੇ ਮੋਹਣਜੀਤ ਸਿੰਘ ਸ਼ੇਰੋਂ ਅਤੇ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ’ਤੇ ਜ਼ੁਲਮ ਢਾਹਿਆ ਗਿਆ, ਦੇ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਇਹਨਾਂ ਦਾ ਕਸੂਰ ਸਿਰਫ ਇਹ ਸੀ ਕਿ ਇਹਨਾਂ ਨੇ ਨਸ਼ਾ ਤੰਤਰ ਬੇਨਕਾਬ ਕੀਤਾ। ਉਹਨਾਂ ਕਿਹਾ ਕਿ ਪਰਵਿੰਦਰ ਝੋਟਾ ਦੇ ਕੇਸ ਵਿਚ ਇਹ ਸਪਸ਼ਟ ਹੋ ਗਿਆ ਹੈ ਕਿ ਕਾਤਲ ਅਸ਼ਵਨੀ ਕੁਮਾਰ ਨੂੰ 2023 ਵਿਚ ਨਸ਼ਿਆਂ ਦੇ ਕੇਸ ਵਿਚ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਹਥਿਆਰਾਂ ਦਾ ਲਾਇਸੰਸ ਮਿਲਿਆ। ਉਹਨਾਂ ਕਿਹਾ ਕਿ ਅਜਿਹਾ ਉਦੋਂ ਹੋ‌ਇਆ ਜਦੋਂ ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਵਾਰ-ਵਾਰ ਛਾਪੇ ਪੈ ਰਹੇ ਸਨ ਤੇ ਉਸਦਾ ਲਾਇਸੰਸ ਵੀ ਮੁਅੱਤਲ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਉਹਨਾਂ ਸਭ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਜਿਹਨਾਂ ਨੇ ਉਸਦੀ ਪੁਸ਼ਤਪਨਾਹੀ ਕੀਤੀ ਤੇ ਅਸ਼ਵਨੀ ਨੂੰ ਨਸ਼ਾ ਤਸਕਰੀ ਕਰਨ ਦਿੱਤੀ ਗਈ, ਇਹਨਾਂ ਮੁਲਜ਼ਮਾਂ ਵਿਚ ਭਾਵੇਂ ਸਥਾਨਕ ਵਿਧਾਇਕ ਹੋਵੇ, ਡਰੱਗ ਇੰਸਪੈਕਟਰ, ਡੀ ਐਸ ਪੀ ਜਾਂ ਫਿਰ ਐਸ ਐਸ ਪੀ। ਉਹਨਾਂ ਕਿਹਾ ਕਿ ਇਹਨਾਂ ਖਿਲਾਫ ਵਿਭਾਗੀ ਜਾਂਚ ਹੋਣੀ ਚਾਹੀਦੀ ਹੈ ਤੇ ਇਹਨਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੇ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦਿੱਲੀ ਕਿਉਂ ਬੈਠੇ ਹਨ ਅਤੇ ਪੈਰਿਸ ਜਾਣ ਦੀ ਆਗਿਆ ਲੈਣ ਵਾਸਤੇ ਦਰ-ਦਰ ਦੀਆਂ ਠੋਕਰਾਂ ਕਿਉਂ ਖਾ ਰਹੇ ਹਨ ਜਦੋਂ ਕਿ ਪੰਜਾਬ ਬਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਮੁੱਖ ਮੰਤਰੀ ਦੀ ਹਮਦਰਦੀ ਨਸ਼ਾ ਤਸਕਰੀ ਦੇ ਪੀੜਤਾਂ ਨਾਲ ਨਹੀਂ ਬਲਕਿ ਨਸ਼ਾ ਤਸਕਰਾਂ ਨਾਲ ਹੈ। ਉਹਨਾਂ ਮੰਗ ਕੀਤੀ ਕਿ ਭਗਵੰਤ ਮਾਨ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ। ਉਹਨਾਂ ਕਿਹਾ ਕਿ ਆਪਣੇ ਕੀਤੇ ਵਾਅਦੇ ਮੁਤਾਬਕ ਨਸ਼ਾ ਤਸਕਰੀ ਰੋਕਣਾ ਭਗਵੰਤ ਮਾਨ ਦੀ ਜ਼ਿੰਮੇਵਾਰੀ ਬਣਦੀ ਸੀ। ਉਹ ਗ੍ਰਹਿ ਮੰਤਰੀ ਵਜੋਂ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਵੀ ਜ਼ਿੰਮੇਵਾਰ ਹੈ। ਪਰਵਿੰਦਰ ਝੋਟਾ ਦੇ ਕਤਲ ਦੇ ਨਾਲ-ਨਾਲ ਪੰਜ ਮਹੀਨਿਆਂ ਵਿਚ ਪੰਜ ਸਹਾਇਕ ਸਬ ਇੰਸਪੈਕਟਰ ਵੀ ਮਾਰੇ ਗਏ ਹਨ ਅਤੇ ਸੈਂਕੜੇ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮਾਰੇ ਗਏ ਪਰ ਮੁੱਖ ਮੰਤਰੀ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਿਹਾ ਤੇ ਉਸਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਦਿਲਜੀਤ ਦੋਸਾਂਝ ਦੇ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ 3 ਗ੍ਰਿਫ਼ਤਾਰ

MLA ਗਿਆਸਪੁਰਾ ਮਾਮਲਾ: ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਗਲੀ ਵਿੱਚ ਖੇਡ ਰਹੇ ਦੋ ਸਾਲ ਦੇ ਬੱਚੇ ਨੂੰ ਥਾਰ ਨੇ ਕੁਚਲਿਆ