Tuesday, July 14, 2026
ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈ

Punjab

ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 08:43 PM

*— ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ*
*— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ*

ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ ਵਾਸੀ ਭੈਣੀ ਰਾਜਪੂਤਾਂ, ਅੰਮ੍ਰਿਤਸਰ, ਜੋਬਨ ਸਿੰਘ ਵਾਸੀ ਬਲੱਗਣ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਇੱਕ ਮੋਡੀਫਾਈ ਐਮ4-ਟਾਈਪ .30-ਬੋਰ ਆਟੋਮੈਟਿਕ ਹਥਿਆਰ ਅਤੇ ਇੱਕ ਵਿਸ਼ੇਸ਼ ਤੌਰ 'ਤੇ ਮੋਡੀਫਾਈ .30-ਬੋਰ ਸੈਮੀ-ਆਟੋਮੈਟਿਕ ਹਥਿਆਰ ਸਮੇਤ ਪੰਜ ਮੈਗਜ਼ੀਨਾਂ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ ਦਾ ਪਤਾ ਲਗਾਉਣ, ਇਸ ਮਾਡਿਊਲ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੱਕੀ ਆਕਾਸ਼ਬੀਰ ਉਰਫ਼ ਕਾਸ਼ੀ ਅਤੇ ਜੋਬਨ ਸਿੰਘ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਅਤਿ-ਆਧੁਨਿਕ ਹਥਿਆਰ, ਗੋਲੀ ਸਿੱਕਾ, ਗ੍ਰਨੇਡ ਆਦਿ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅਟਾਰੀ ਖੇਤਰ ਦੇ ਨੇੜੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਇੱਕ ਗ੍ਰਨੇਡ ਅਤੇ ਤਿੰਨ ਆਧੁਨਿਕ ਰਾਈਫਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 303 ਮਿਤੀ 13.07.2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7) ਅਤੇ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: CM ਮਾਨ

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ