Tuesday, July 07, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਪੰਜਾਬ ਨਿਊਜ਼ ਐਕਸਪ੍ਰੈੱਸ | July 07, 2026 07:17 PM

- *ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ ਨੂੰ ਮਨਜ਼ੂਰੀ*
- *ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਵੱਲੋਂ ਪ੍ਰਸਤਾਵਾਂ ਨੂੰ ਅੰਤਿਮ ਪ੍ਰਵਾਨਗੀ ਲਈ ਨੈਸ਼ਨਲ ਬੋਰਡ ਫਾਰ ਵਾਈਲਡ ਲਾਈਫ ਨੂੰ ਭੇਜਣ ਦੀ ਸਿਫਾਰਿਸ਼*

ਚੰਡੀਗੜ੍ਹ, ਜੁਲਾਈ 7: ਵਣ ਭਵਨ, ਐਸ.ਏ.ਐਸ. ਨਗਰ ਵਿਖੇ ਲਾਲ ਚੰਦ ਕਟਾਰੂਚੱਕ, ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਹੇਠ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ । ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ (ਵਣ) ਕਮਲ ਕਿਸ਼ੋਰ ਯਾਦਵ (ਵੀ ਸੀ ਰਾਹੀਂ) , ਪ੍ਰਮੁੱਖ ਮੁੱਖ ਵਣ ਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਮੁੱਖ ਜੰਗਲੀ ਜੀਵ ਵਾਰਡਨ ਸਤਿੰਦਰ ਸਾਗਰ ਤੋਂ ਇਲਾਵਾ ਵਣ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਡਬਲਿਊ ਡਬਲਿਊ ਐਫ - ਇੰਡੀਆ ਦੇ ਨੁਮਾਇੰਦੇ ਵੀ ਮੌਜੂਦ ਸਨ ।

ਇਸ ਮੀਟਿੰਗ ਵਿੱਚ ਪਿਛਲੇ ਸਾਲ ਦੌਰਾਨ ਰਾਜ ਵਿੱਚ ਆਏ ਹੜ੍ਹਾਂ ਕਾਰਨ ਦਰਿਆਵਾਂ ਵਿੱਚ ਸਿਲਟ/ਰੇਤਾ ਜਮਾਂ ਹੋਣ ਕਾਰਨ ਆਉਣ ਵਾਲੇ ਸਮੇਂ ਦੌਰਾਨ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਅਤੇ ਦਰਿਆਵਾਂ ਦੇ ਬੇਹਤਰ ਪ੍ਰਬੰਧਨ ਲਈ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਬਿਆਸ ਦਰਿਆ ਅਤੇ ਰਾਵੀ ਦਰਿਆ ਵਿੱਚ ਵੱਖ-ਵੱਖ ਥਾਵਾਂ ਤੇ ਡੀ-ਸਿਲਟਿੰਗ ਕਰਨ ਦੇ ਮੰਤਵ ਨਾਲ ਪੇਸ਼ ਕੀਤੀਆਂ ਗਈਆਂ 8 ਤਜਵੀਜ਼ਾਂ ਉੱਤੇ ਵਿਚਾਰ ਕੀਤਾ ਗਿਆ ।

ਵਿਚਾਰ ਵਟਾਂਦਰੇ ਉਪਰੰਤ ਰਾਜ ਵਿੱਚ ਦਰਿਆਵਾਂ ਦੀ ਬੇਹਤਰ ਸਾਂਭ ਸੰਭਾਲ, ਲੋਕਾਂ ਦੇ ਹਿੱਤ ਵਿੱਚ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਬੇਹਤਰ ਪ੍ਰਬੰਧਨ ਨੂੰ ਮੁੱਖ ਰੱਖਦੇ ਹੋਏ ਬਿਆਸ ਦਰਿਆ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਦੋ, ਕਪੂਰਥਲਾ ਦੀਆਂ ਤਿੰਨ ਤੇ ਗੁਰਦਾਸਪੁਰ ਦੀ ਇਕ ਸਾਈਟ ਅਤੇ ਰਾਵੀ ਦਰਿਆ ਵਿੱਚ ਕੱਥਲੋਰ-ਕੁਸ਼ਲਿਆ ਜੰਗਲੀ ਜੀਵ ਸੈਂਚੁਰੀ ਦੇ ਨਾਲ ਲੱਗਦੀ ਇਕ ਸਾਈਟ ਉੱਤੇ ਕੀਤੀ ਜਾਣ ਵਾਲੀ ਡੀ-ਸਿਲਟਿੰਗ ਸਬੰਧੀ ਤਜਵੀਜ਼ਾਂ ਨੂੰ ਪ੍ਰਵਾਨਗੀ ਲਈ ਨੈਸ਼ਨਲ ਬੋਰਡ ਫਾਰ ਵਾਈਲਡ ਲਾਈਫ ਦੀ ਸਟੈਡਿੰਗ ਕਮੇਟੀ ਨੂੰ ਭੇਜਣ ਦੀ ਸਿਫਾਰਿਸ਼ ਕੀਤੀ ਗਈ ।

ਇੱਥੇ ਇਹ ਦੱਸਣਯੋਗ ਹੋਵੇਗਾ ਕਿ ਜ਼ਲ ਸਰੋਤ ਵਿਭਾਗ ਪਾਸੋਂ ਬਿਆਸ ਦਰਿਆ ਵਿੱਚ ਲਗਭਗ 30 ਵੱਖ-ਵੱਖ ਸਾਈਟਾਂ ਦੇ ਡੀ-ਸਿਲਟਿੰਗ ਕਰਨ ਦਾ ਪ੍ਰਸਤਾਵ ਵਣ ਵਿਭਾਗ ਪਾਸ ਪ੍ਰਾਪਤ ਹੋਇਆ ਸੀ । ਕਿਉਂਕਿ ਬਿਆਸ ਦਰਿਆ ਕੰਜਰਵੇਸ਼ਨ ਰਿਜ਼ਰਵ ਦੇ ਨਾਲ-ਨਾਲ ਇਕ ਰਾਮਸਰ ਸਾਈਟ ਵੀ ਹੈ ਅਤੇ ਇਸ ਵਿੱਚ ਡਾਲਫਿੰਨ, ਘੜਿਆਲ ਅਤੇ ਹੋਰ ਮਹੱਤਵਪੂਰਨ ਜੀਵ ਪਾਏ ਜਾਂਦੇ ਹਨ ।

ਇਸ ਲਈ ਇਸ ਸਬੰਧੀ ਸਟੱਡੀ ਆਈ ਆਈ ਟੀ ਰੋਪੜ ਪਾਸੋਂ ਕਰਵਾਈ ਗਈ ਸੀ ਕਿ ਕਿਸ ਤਰ੍ਹਾਂ ਜੰਗਲੀ ਜੀਵਾਂ ਨੂੰ ਨੁਕਸਾਨ ਕੀਤੇ ਬਿਨਾਂ ਹੜ੍ਹ ਰੋਕੂ ਕਦਮ ਚੁੱਕੇ ਜਾ ਸਕਦੇ ਹਨ।

ਆਈ ਆਈ ਟੀ ਰੋਪੜ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਇਨ੍ਹਾਂ 30 ਸਾਈਟਾਂ ਦਾ ਇਕ ਮਾਹਿਰ ਕਮੇਟੀ ਵੱਲੋਂ ਦੌਰਾ ਕੀਤਾ ਗਿਆ। ਕਮੇਟੀ ਵੱਲੋਂ ਹਰੇਕ ਸਾਈਟਾ ਦੇ ਦੌਰੇ ਮਗਰੋਂ ਸਿਰਫ ਬਿਆਸ ਦਰਿਆ ਵਿੱਚ 6 ਸਾਈਟਾਂ ਤੇ ਡੀ-ਸਿਲਟਿੰਗ ਕਰਨ ਦੀ ਸਿਫਾਰਿਸ਼ ਕੀਤੀ ਗਈ । ਕਿਉਂਕਿ ਇਨ੍ਹਾਂ 6 ਸਾਈਟਾਂ ਉੱਤੇ ਬਹੁਤ ਹੀ ਜ਼ਿਆਦਾ ਸਿਲਟ ਜਮਾਂ ਹੋਣ ਕਾਰਨ ਨਾ ਕੇਵਲ ਦਰਿਆ ਦਾ ਵਹਾਅ ਬਦਲ ਗਿਆ ਅਤੇ ਨਾਲ ਹੀ ਵਾਈਲਡ ਲਾਈਫ ਦੇ ਹੈਬੀਟੈਟ ਉੱਤੇ ਅਸਰ ਪਿਆ ਹੈ ।

ਕਮੇਟੀ ਦੀ ਰਾਏ ਅਨੁਸਾਰ ਇਨ੍ਹਾਂ 6 ਸਾਈਟਾਂ ਤੇ ਡੀ-ਸਿਲਟਿੰਗ ਕਰਨ ਨਾਲ ਅੱਗੇ ਆਉਣ ਵਾਲੇ ਸਮੇਂ ਵਿੱਚ ਹੜ੍ਹ ਰੋਕੂ ਪ੍ਰਬੰਧ ਵੀ ਕੀਤੇ ਜਾ ਸਕਣਗੇ ਅਤੇ ਪਾਣੀ ਦੀ ਡੂੰਘਾਈ ਵਧਣ ਨਾਲ ਜੰਗਲੀ ਜੀਵਾਂ ਨੂੰ ਵੀ ਫਾਇਦਾ ਹੋਵੇਗਾ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ 551 ਕਰੋੜ ਦਾ ਰਿਕਾਰਡ ਕਾਰੋਬਾਰ ਕੀਤਾ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ