Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ - ਜਥੇਦਾਰ ਗੜਗੱਜ

ਪੰਜਾਬ ਨਿਊਜ਼ ਐਕਸਪ੍ਰੈੱਸ | September 23, 2026 04:13 PM

- ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਾਣੀ ਬਾਣੇ ਨਾਲ ਜੋੜਨ ਦੀ ਵੱਡੀ ਲਹਿਰ ਬਣਿਆ ਮੀਰੀ ਪੀਰੀ ਖਾਲਸਾ ਮਾਰਚ- ਐਡਵੋਕੇਟ ਧਾਮੀ
- ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ ਤੋਂ ਅਗਲੇ ਪੜਾਅ ਬਾਬਾ ਬਕਾਲਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਬਟਾਲਾ/ਅੰਮ੍ਰਿਤਸਰ, 23 ਸਤੰਬਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਆਪਣੇ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਪਾਤਸ਼ਾਹੀ ਪੰਜਵੀਂ, ਓਠੀਆਂ, ਬਟਾਲਾ ਤੋਂ ਖ਼ਾਲਸਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਜਾਗਰੂਕਤਾ, ਗੁਰਮਤਿ ਚੇਤਨਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੀ ਇੱਕ ਵੱਡੀ ਲਹਿਰ ਹੈ। ਇਸ ਮਾਰਚ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਹੈ ਕਿ ਇਸ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਾਣੀ-ਬਾਣੇ ਨਾਲ ਜੋੜਨ ਦਾ ਸੁਨੇਹਾ ਪਿੰਡ-ਪਿੰਡ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿੱਚ ਨਸ਼ਿਆਂ ਸਬੰਧੀ ਚਿੰਤਾਜਨਕ ਗੱਲਾਂ ਨੇ ਇਹ ਅਹਿਸਾਸ ਹੋਰ ਗਹਿਰਾ ਕੀਤਾ ਹੈ ਕਿ ਜੇ ਅਸੀਂ ਆਪਣੇ ਬੱਚਿਆਂ ਨੂੰ ਬਚਾਉਣਾ ਹੈ ਤਾਂ ਕੇਵਲ ਸਰਕਾਰੀ ਦਾਅਵਿਆਂ ਦੀ ਉਡੀਕ ਨਹੀਂ ਕੀਤੀ ਜਾ ਸਕਦੀ। ਨੌਜਾਵਾਨਾਂ ਨੂੰ ਗੁਰੂ ਦੀ ਵਿਚਾਰਧਾਰਾ, ਅੰਮ੍ਰਿਤ ਦੀ ਦਾਤ ਅਤੇ ਗੁਰਮਤਿ ਜੀਵਨ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਲੰਮੇ ਸਮੇਂ ਤੋਂ ਲਟਕ ਰਿਹਾ ਮਸਲਾ ਵੀ ਪੰਥ ਦੇ ਸਾਹਮਣੇ ਗੰਭੀਰ ਚੁਣੌਤੀ ਵਜੋਂ ਮੌਜੂਦ ਹੈ।ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਪੰਥ ਨੂੰ ਇਕਜੁੱਟ ਹੋਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਮਾਰਚ ਦੀ ਸੰਪੂਰਨਤਾ ਤੋਂ ਬਾਅਦ ਹਰ ਹਲਕੇ ਵਿੱਚ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ, ਤਾਂ ਜੋਂ ਹਰ ਪਿੰਡ ਵਿੱਚ ਗੁਰਮਤਿ ਦੀ ਗੱਲ ਹੋਵੇ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਦਾ ਯਤਨ ਹੋਵੇ। ਉਨ੍ਹਾਂ ਕਿਹਾ ਕਿ ਇਸ ਲਈ ਇਸ ਲਹਿਰ ਨੂੰ ਅੱਗੇ ਵੀ ਨਿਰੰਤਰ ਜਾਰੀ ਰੱਖਣਾ ਅਤੇ ਗੁਰੂ ਸਾਹਿਬ ਦੀ ਬਖ਼ਸ਼ੀ ਬਾਣੀ-ਬਾਣੇ ਦੀ ਦਾਤ ਨੂੰ ਜੀਵਨ ਦਾ ਹਿੱਸਾ ਬਣਾਉਣਾ ਹੀ ਸਾਡਾ ਅਸਲ ਪੰਥਕ ਫਰਜ਼ ਹੈ।

ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਵਿੱਚ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਨ ਪ੍ਰਤੀ ਆਪਣੀ ਸ਼ਰਧਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਪੰਥ ਪ੍ਰਤੀ ਸਮਰਪਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮੀਰੀ-ਪੀਰੀ ਖ਼ਾਲਸਾ ਮਾਰਚ ਵਿਲੱਖਣ ਇਤਿਹਾਸਕ ਉਪਰਾਲਾ ਹੈ, ਜੋ ਪੰਜਾਬ ਦੇ ਹਜ਼ਾਰਾਂ ਪਿੰਡਾਂ ਦੇ ਕੋਨਿਆਂ ਵਿੱਚੋਂ ਹੁੰਦਾ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਦਾ ਹੋਇਆ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮਾਰਚ ਨੇ ਉਨ੍ਹਾਂ ਧਾਰਨਾਵਾਂ ਨੂੰ ਵੀ ਗਲਤ ਸਾਬਤ ਕੀਤਾ ਹੈ ਕਿ ਸਿੱਖ ਪੰਥ ਢਿੱਲਾ ਜਾਂ ਕਮਜ਼ੋਰ ਪੈ ਗਿਆ ਹੈ। ਹਕੀਕਤ ਇਹ ਹੈ ਕਿ ਜਦੋਂ ਪੰਥਕ ਸੱਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੁੜਿਆ ਹੋਵੇ ਤਾਂ ਸੰਗਤਾਂ ਅੱਜ ਵੀ ਵੱਡੀ ਗਿਣਤੀ ਵਿੱਚ ਇਕੱਠੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਨੌਜਵਾਨਾਂ ਦੀ ਸ਼ਮੂਲੀਅਤ ਇਸ ਮਾਰਚ ਦੀ ਵੱਡੀ ਪ੍ਰਾਪਤੀ ਰਹੀ ਹੈ। ਹਜ਼ਾਰਾਂ ਨੌਜਵਾਨਾਂ ਵੱਲੋਂ ਕੇਸ ਰੱਖਣ ਅਤੇ ਗੁਰੂ ਦੀ ਵਿਚਾਰਧਾਰਾ ਨਾਲ ਜੁੜਨ ਦਾ ਪ੍ਰਣ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਨੌਜਵਾਨੀ ਅੰਦਰ ਗੁਰਬਾਣੀ, ਗੁਰੂ-ਸਿਧਾਂਤ ਅਤੇ ਪੰਥਕ ਚੇਤਨਾ ਪ੍ਰਤੀ ਡੂੰਘੀ ਖਿੱਚ ਅੱਜ ਵੀ ਮੌਜੂਦ ਹੈ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਨਿਭਾਈ। ਖ਼ਾਲਸਾ ਮਾਰਚ ਦੌਰਾਨ ਜਿਥੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣ ਕਮਿਸ਼ਨ ਨੇ ਅੰਦਰੂਨੀ ਟਿੱਪਣੀਆਂ ਅਤੇ ਫੈਸਲਾ ਪ੍ਰਕਿਰਿਆ ਬਾਰੇ ਦਿੱਤਾ ਸਪੱਸ਼ਟੀਕਰਨ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ: ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, DA ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਹਰਚੰਦ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਨਵੇਂ ਕੈਫੇਟੇਰੀਆ “ਕੌਫੀਆ” ਦਾ ਉਦਘਾਟਨ

ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ 'ਆਪ' 'ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

AAP ਵਿਧਾਇਕ ਤੇ ਸਾਬਕਾ ਮੰਤਰੀ ਵਿਚਾਲੇ ਤਕਰਾਰ, ਹਾਜ਼ਰੀ ਰਜਿਸਟਰ ਬਣਿਆ ਵਿਵਾਦ ਦਾ ਕਾਰਨ

ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ DSP ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ

ਪੰਜਾਬ ਦੇ ਮੁਲਾਜ਼ਮਾਂ ਦੇ DA ਵਿੱਚ 8 ਫੀਸਦੀ ਵਾਧਾ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ