Friday, April 10, 2026

Punjab

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

April 10, 2026 12:40 PM

- ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ

ਅੰਮ੍ਰਿਤਸਰ: ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1763 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਜਨਰਲ ਪ੍ਰਬੰਧਕ ਸ. ਹਰਭਜਨ ਸਿੰਘ ਸੁਪਰਵਾਈਜ਼ਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।

ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਸੇ ਤਰ੍ਹਾਂ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਮੰਨਣ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ੁਰੂ ਹੋਇਆ ਲਾਂਘਾ, ਜੋ ਪਿਛਲੇ ਸਮੇਂ ਤੋਂ ਬੰਦ ਹੈ ਨੂੰ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਤੁਰੰਤ ਖੋਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਆਸਥਾ ਨਾਲ ਜੁੜਿਆ ਮਾਮਲਾ ਹੈ ਜਿਸ ਵੱਲ ਭਾਰਤ ਤੇ ਪਾਕਿਸਤਾਨ ਸਰਕਾਰਾਂ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ।

ਇਸ ਮੌਕੇ ਜਥੇ ਦੇ ਆਗੂ ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਮੇਰੇ ਲਈ ਮਾਣ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ।

ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਜਗਜੀਤ ਸਿੰਘ ਇੰਚਾਰਜ ਯਾਤਰਾ, ਮੇਜਰ ਸਿੰਘ, ਗੁਰਮੀਤ ਸਿੰਘ, ਬੀਬੀ ਰਣਜੀਤ ਕੌਰ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਲਈ ਸਮਾਂ-ਸੀਮਾ ਜਾਰੀ

ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ, ਭਾਬੀ ਕਮਲ ਕੌਰ ਦੇ ਕਤਲ ਦਾ ਹੈ ਮੁੱਖ ਮੁਲਜ਼ਮ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ETO. ਵਲੋਂ PWD ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਖ਼ਾਲਸਾ ਕਾਲਜ ਵਿਖੇ ਫੁੱਲਾਂ ਦੀ ਰਹਿੰਦ-ਖੂੰਹਦ ਦੀ ਰੀਸਾਈਕਲਿੰਗ ’ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ

ਛੀਨਾ ਨੇ ਸਰਹੱਦੀ ਵਾੜ ਦਾ ਹੱਲ ਕਰਨ ’ਤੇ ਕੇਂਦਰ ਦੇ ਫੈਸਲੇ ਦਾ ਕੀਤਾ ਸਵਾਗਤ