Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | October 02, 2026 08:04 PM

- *ਪੁਲਿਸ ਟੀਮਾਂ ਨੇ 190 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ*
- *ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *‘ਯੁੱਧ ਨਸ਼ਿਆਂ ਵਿਰੁੱਧ ’ ਦੇ 580ਵੇਂ ਦਿਨ 106 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 2 ਅਕਤੂਬਰ : ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 255ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 617 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

255ਵੇਂ ਦਿਨ, ਪੁਲਿਸ ਟੀਮਾਂ ਨੇ 303 ਵਿਅਕਤੀਆਂ ਨੂੰ ਇੱਕ ਹਥਿਆਰ ਸਮਤੇ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 75, 535 ਹੋ ਗਈ ਹੈ।

ਇਸ ਤੋਂ ਇਲਾਵਾ 190 ਵਿਅਕਤੀਆਂ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ , ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 580ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 106 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ, 587 ਗ੍ਰਾਮ ਅਫੀਮ, 16 ਕਿਲੋ ਭੁੱਕੀ, 272 ਨਸ਼ੀਲੀਆਂ ਗੋਲੀਆਂ ਅਤੇ 46, 000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 580 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 81, 333 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ - ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ CM ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ 'ਤੇ SGPC ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰ ਰਹੀ: ਬਲਤੇਜ ਪੰਨੂ

ਤਰਨਤਾਰਨ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮਾਰਿਆ

ਅੰਮ੍ਰਿਤਸਰ ਏਅਰਪੋਰਟ ’ਤੇ ਰਾਤ 10 ਵਜੇ ਤੱਕ ਉਡਾਣਾਂ ਦੀ ਪਾਬੰਦੀ ਹਟੀ