Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 03, 2026 06:51 PM

- *ਪੁਲਿਸ ਟੀਮਾਂ ਨੇ 195 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ*
- * ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 581ਵੇਂ ਦਿਨ 146 ਨਸ਼ਾ ਤਸਕਰ 11.7 ਕਿਲੋ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ, 3 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 256ਵੇਂ ਦਿਨ , ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

256ਵੇਂ ਦਿਨ, ਪੁਲਿਸ ਟੀਮਾਂ ਨੇ 275 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 75, 810 ਗ੍ਰਿਫਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 195 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਤੌਰ ’ਤੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 581ਵੇਂ ਦਿਨ ਵੀ ਜਾਰੀ ਰੱਖਿਆ, ਜਿਸ ਤਹਿਤ ਅੱਜ 146 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 11.7 ਕਿਲੋ ਹੈਰੋਇਨ, 672 ਗ੍ਰਾਮ ਅਫੀਮ, 80 ਕਿਲੋ ਭੁੱਕੀ, 1699 ਨਸ਼ੀਲੀਆਂ ਗੋਲੀਆਂ ਅਤੇ 15, 600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 581 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 81, 602 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦੇ ਇਲਾਜ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ - ਭਗਵੰਤ ਮਾਨ

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ ? - ਹਰਪਾਲ ਚੀਮਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਕੈਬਨਿਟ ਮੰਤਰੀ ਗੋਇਲ ਵੱਲੋਂ ਸਿੰਚਾਈ ਪ੍ਰੋਜੈਕਟਾਂ ਦੀ ਸਮੀਖਿਆ; ਬਕਾਇਆ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਦੇ ਨਿਰਦੇਸ਼

ਗੀਤਕਾਰ ਗਿੱਲ ਰੌਂਤਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ - ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ