Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 04, 2026 07:29 PM

- *ਪੁਲਿਸ ਟੀਮਾਂ ਨੇ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *‘ਯੁੱਧ ਨਸ਼ਿਆਂ ਵਿਰੁੱਧ ’ ਦੇ 582ਵੇਂ ਦਿਨ 180 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ ਛਾਪੇਮਾਰੇ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ , ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਵਾਲੀ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

257ਵੇਂ ਦਿਨ, ਪੁਲਿਸ ਟੀਮਾਂ ਨੇ 289 ਵਿਅਕਤੀਆਂ ਨੂੰ ਅੱਠ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76, 099 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 582ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 180 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 921 ਗ੍ਰਾਮ ਹੈਰੋਇਨ, 405 ਕਿਲੋ ਭੁੱਕੀ, 1303 ਨਸ਼ੀਲੀਆਂ ਗੋਲੀਆਂ ਅਤੇ 5100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਸਿਰਫ਼ 582 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 81, 798 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਅੱਗੇ ਲਿਜਾਣ ਵਾਸਤੇ ਸਹੀ ਮੁੱਖ ਮੰਤਰੀ ਦੀ ਚੋਣ ਕਰੋ: ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸ਼ਰਾਬ ਦੇ ਠੇਕੇ 'ਤੇ ਸਾਬਕਾ ਸਰਪੰਚ ਦਾ ਕੁਹਾੜੀ ਨਾਲ ਕਤਲ

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ