Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 05, 2026 05:57 PM

- *ਪੁਲਿਸ ਟੀਮਾਂ ਨੇ 170 ਵਿਅਕਤੀਆਂ ਵਿਰੁੱਧ ਇਹਤਿਆਤੀ ਕੀਤੀ*
- *ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ*
- *‘ ਯੁੱਧ ਨਸ਼ਿਆਂ ਵਿਰੁੱਧ’ ਦੇ 583ਵੇਂ ਦਿਨ 188 ਨਸ਼ਾ ਤਸਕਰ 1.7 ਕਿਲੋ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ, 5 ਅਕਤੂਬਰ : ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

258ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76, 330 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ , ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 583ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 188 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 1.7 ਕਿਲੋ ਹੈਰੋਇਨ, 2778 ਨਸ਼ੀਲੀਆਂ ਗੋਲੀਆਂ ਅਤੇ 19, 640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਸਿਰਫ਼ 583 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 82, 509 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਕੀਤਾ ਜਾਵੇਗਾ ਜਨਤਕ - ਐਡਵੋਕੇਟ ਧਾਮੀ

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਵੱਲੋਂ ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਦਾ ਸਨਮਾਨ