Monday, October 19, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 19, 2026 07:11 PM

- *ਪੁਲਿਸ ਟੀਮਾਂ ਨੇ 208 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ*
- *ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ*
- *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 597ਵੇਂ ਦਿਨ 226 ਨਸ਼ਾ ਤਸਕਰ 14 ਕਿਲੋ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ, 19 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

272ਵੇਂ ਦਿਨ, ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ 15 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79, 454 ਹੋ ਗਈ ਹੈ।

ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 597ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 226 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 14.4 ਕਿਲੋ ਹੈਰੋਇਨ, 1407 ਨਸ਼ੀਲੀਆਂ ਗੋਲੀਆਂ ਅਤੇ 4.06 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 597 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86, 744 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ - ਕੇਜਰੀਵਾਲ

ਅਮਿਤ ਸ਼ਾਹ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣ: ਹਰਪਾਲ ਚੀਮਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ

ਚੌਕੀ ਇੰਚਾਰਜ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਅਲੀਸ਼ੇਰ ਸੜਕ ਹਾਦਸਾ: ਅੱਠ ਵਿਅਕਤੀਆਂ ਦੀ ਮੌਤ ’ਤੇ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਚੀਮਾ