Tuesday, June 23, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 06:21 PM

- ਪ੍ਰਾਈਵੇਟ ਸਕੂਲਾਂ ਲਈ ਸਾਲਾਨਾ ਫ਼ੀਸ ਵਾਧਾ 5 ਪ੍ਰਤੀਸ਼ਤ ਤੱਕ ਕੀਤਾ ਸੀਮਤ: ਹਰਜੋਤ ਸਿੰਘ ਬੈਂਸ
- ਵਿਦਿਆਰਥੀ ਹੁਣ ਆਨਲਾਈਨ ਦੇਖ ਸਕਣਗੇ ਪੀ.ਐਸ.ਈ.ਬੀ. ਉੱਤਰ ਪੱਤਰੀਆਂ: ਬੈਂਸ
- ਮਿਆਰੀ ਸਿੱਖਿਆ ਸਭ ਦਾ ਅਧਿਕਾਰ ਅਤੇ ਰਾਸ਼ਟਰੀ ਵਿਕਾਸ ਦਾ ਆਧਾਰ: ਸਿਸੋਦੀਆ

ਸ੍ਰੀ ਮੁਕਤਸਰ ਸਾਹਿਬ, 23 ਜੂਨ: ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

ਸ੍ਰੀ ਮੁਕਤਸਰ ਸਾਹਿਬ ਵਿਖੇ ’ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਤਹਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਬੋਲਦਿਆਂ ਸ. ਬੈਂਸ ਨੇ ਕਿਹਾ ਕਿ ਸਿੱਖਿਆ ਸਾਰੀਆਂ ਸਮਾਜਿਕ ਚੁਣੌਤੀਆਂ ਦਾ ਸਭ ਤੋਂ ਢੁਕਵਾਂ ਇਲਾਜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਪ੍ਰਤੀਸ਼ਤ ਤੱਕ ਸੀਮਤ ਕੀਤਾ ਗਿਆ ਹੈ। ਆਰਡੀਨੈਂਸ ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਹੈ। ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫੈਸਲਾ ਕੀਤਾ ਹੈ। ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇਗੀ।

ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਅਡੋਲ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕਾਂਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ। ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀਜੀਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਦਰਸ਼ਤਾ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਉੱਤਰ ਪੱਤਰੀਆਂ ਹੁਣ ਔਨਲਾਈਨ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰੀਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਨਿਰਪੱਖਤਾ ਨੂੰ ਮਜ਼ਬੂਤੀ ਮਿਲੇਗੀ।

ਨੌਜਵਾਨ ਭਲਾਈ ਪ੍ਰਤੀ ਸਰਕਾਰ ਦੀ ਵਿਆਪਕ ਪਹੁੰਚ ਦਾ ਹਵਾਲਾ ਦਿੰਦੇ ਹੋਏ ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਸਿਰਫ਼ ਯੋਗਤਾ ਦੇ ਆਧਾਰ ’ਤੇ 68000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਤੇਜ਼ੀ ਨਾਲ ਵਧ ਰਹੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਵਰਗੇ ਭਵਿੱਖਮੁਖੀ ਹੁਨਰਾਂ ਨਾਲ ਲੈਸ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਏ.ਆਈ. ਰਵਾਇਤੀ ਭੂਮਿਕਾਵਾਂ ਨੂੰ ਮੁੜ ਆਕਾਰ ਦੇ ਰਿਹਾ ਹੈ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਿਹਾ ਹੈ। ਇਹ ਬਹੁਤ ਜ਼ਰੂਰੀ ਹੈ ਕਿ ਸਾਡੇ ਵਿਦਿਆਰਥੀ ਇਸ ਤਕਨੀਕੀ ਕ੍ਰਾਂਤੀ ਵਿੱਚ ਸਰਗਰਮ ਭਾਗੀਦਾਰ ਬਣਨ।’’

ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਖੁੱਲ੍ਹੀ, ਰਚਨਾਤਮਕ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਮਿਆਰੀ ਤੇ ਅਜੋਕੀ ਸਿੱਖਿਆ ਤੱਕ ਪਹੁੰਚ ਹਰ ਬੱਚੇ ਦਾ ਮੌਲਿਕ ਅਧਿਕਾਰ ਹੈ। ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਜਦੋਂ ਕਿ ਭਾਰਤ ਦੇ ਕਈ ਰਾਜ ਅਜੇ ਵੀ ਗੰਭੀਰ ਸਿੱਖਿਆ ਘਾਟਾਂ ਨਾਲ ਜੂਝ ਰਹੇ ਹਨ ਜਦਕਿ ਪੰਜਾਬ ਨਵੇਂ ਮਾਪਦੰਡ ਸਥਾਪਤ ਕਰ ਰਿਹਾ ਹੈ।

ਸਮਾਗਮ ਦਾ ਮਾਹੌਲ ਬਹੁਤ ਹੀ ਉਤਸ਼ਾਹਪੂਰਨ ਸੀ ਕਿਉਂਕਿ ਵਿਦਿਆਰਥੀਆਂ ਨੇ ਸਵਾਲ ਪੁੱਛ ਕੇ ਅਤੇ ਪ੍ਰਣਾਲੀਗਤ ਸੁਧਾਰਾਂ ਲਈ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ। ਇਕੱਠ ਵਿੱਚ ਨੀਤੀ ਘਾੜਿਆਂ ਅਤੇ ਨੌਜਵਾਨ ਸਿੱਖਿਆਰਥੀਆਂ ਦਰਮਿਆਨ ਵਿਚਾਰਾਂ ਦਾ ਸੁਚੱਜਾ ਆਦਾਨ-ਪ੍ਰਦਾਨ ਦੇਖਿਆ ਗਿਆ।

ਇਸ ਸਮਾਗਮ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸ੍ਰੀ ਐਸ.ਐਸ. ਬੱਲ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਕੁਮਾਰ ਸੋਨੀ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

CEO ਅਨਿੰਦਿਤਾ ਮਿਤਰਾ ਵੱਲੋਂ SIR ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ

ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਸ.ਆਈ.ਆਰ 2026: ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ

ਵਿਜੀਲੈਂਸ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

CM ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ, SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼