Thursday, September 17, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ

Punjab

‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮ

PUNJAB NEWS EXPRESS | September 16, 2026 10:04 PM

ਪਟਿਆਲਾ: ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਮੁਹਿੰਮ ਦੀ ਪਹਿਲੀ ਵਰ੍ਹੇਗੰਢ ਮੌਕੇ ਅੱਜ ਲੀਲਾ ਭਵਨ ਚੌਕ ਵਿਖੇ ਕਰਵਾਈ ਗਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ 100 ਤੋਂ ਵੱਧ ‘ਵਾਰਿਅਰਜ਼’ ਨੇ ਨੀਲੇ ਰੰਗ ਦੀਆਂ ਟੀ-ਸ਼ਰਟਾਂ ਪਹਿਨ ਕੇ ਇਕਜੁੱਟਤਾ ਨਾਲ ਹਿੱਸਾ ਲੈਂਦਿਆਂ ਸ਼ਹਿਰ ਵਾਸੀਆਂ ਨੂੰ ਸਫ਼ਾਈ ਅਤੇ ਨਾਗਰਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਇਸ ਦੀ ਸ਼ਲਾਘਾ ਕੀਤੀ।

ਮੁਹਿੰਮ ਦੌਰਾਨ ‘ਵਾਰਿਅਰਜ਼’ ਵੱਲੋਂ ਚੌਕ ਵਿੱਚੋਂ ਲੰਘਣ ਵਾਲੇ ਵਾਹਨ ਚਾਲਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੜਕਾਂ ’ਤੇ ਕੂੜਾ ਨਾ ਸੁੱਟਣ ਅਤੇ ਆਪਣੇ ਵਾਹਨਾਂ ਵਿੱਚੋਂ ਕਿਸੇ ਵੀ ਕਿਸਮ ਦੀ ਗੰਦਗੀ ਬਾਹਰ ਨਾ ਸੁੱਟਣ। ਕਾਰ ਚਾਲਕਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸ਼ਹਿਰ ਦੀ ਸਫ਼ਾਈ ਬਰਕਰਾਰ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਜਾਗਰੂਕਤਾ ਮੁਹਿੰਮ ਦੀ ਖਾਸ ਗੱਲ ਇਹ ਰਹੀ ਕਿ ਇਸ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ‘ਵਾਰਿਅਰਜ਼’ ਵੱਲੋਂ ਲੋਕਾਂ ਨਾਲ ਕੀਤੇ ਗਏ ਸਿੱਧੇ ਸੰਵਾਦ ਨੇ ਸਫ਼ਾਈ ਪ੍ਰਤੀ ਨਾਗਰਿਕਾਂ ਦੀ ਜ਼ਿੰਮੇਵਾਰੀ ਨੂੰ ਹੋਰ ਮਜ਼ਬੂਤੀ ਨਾਲ ਉਜਾਗਰ ਕੀਤਾ।

ਮੁਹਿੰਮ ਨਾਲ ਜੁੜੇ ਵਲੰਟੀਅਰਾਂ ਨੇ ਕਿਹਾ ਕਿ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਸਿਰਫ਼ ਸਫ਼ਾਈ ਦੀ ਮੁਹਿੰਮ ਨਹੀਂ, ਸਗੋਂ ਹਰ ਨਾਗਰਿਕ ਨੂੰ ਆਪਣੇ ਸ਼ਹਿਰ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਹਰ ਵਿਅਕਤੀ ਦੀ ਭਾਗੀਦਾਰੀ ਜ਼ਰੂਰੀ ਹੈ।

‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਇਹ ਸੁਨੇਹਾ ਦਿੱਤਾ ਗਿਆ ਕਿ ਸਫ਼ਾਈ ਦੀ ਸ਼ੁਰੂਆਤ ਸਾਡੇ ਸਾਰਿਆਂ ਤੋਂ ਹੁੰਦੀ ਹੈ ਅਤੇ ਸਾਫ਼-ਸੁਥਰਾ ਪਟਿਆਲਾ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦੌਰਾਨ ਇੱਕ ਸਾਲ ਦੀ ਸਾਂਝੀ ਯਾਤਰਾ—ਇੱਕ ਆਵਾਜ਼, ਇੱਕ ਜਜ਼ਬਾ ਅਤੇ ਇੱਕ ਸੁੰਦਰ ਪਟਿਆਲਾ, ਦੀ ਝਲਕ ਦੇਖਣ ਨੂੰ ਮਿਲੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਗੈਂਗਸਟਰਾਂ 'ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ

ਪੰਜਾਬ ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਤਰੀਕ ਕਰ ਲਓ ਨੋਟ

ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

ਸੁਖਬੀਰ ਬਾਦਲ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ; ਆਪ ਦਾ ਜੀ ਪੇਅ ਕੀਤਾ ਬੇਨਕਾਬ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ - ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ