Tuesday, October 06, 2026
ਤਾਜਾ ਖਬਰਾਂ
• ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ

Punjab

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 06, 2026 07:57 PM

- *ਪੰਜਾਬ ਪੁਲਿਸ ਨੇ 1 ਮਾਰਚ 2025 ਤੋਂ ਹੁਣ ਤੱਕ 64, 000 ਤੋਂ ਵੱਧ ਐਫ.ਆਈ.ਆਰਜ਼ ਦਰਜ ਕਰਕੇ 82000 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 4198 ਕਿਲੋ ਹੈਰੋਇਨ, 1009 ਕਿਲੋ ਅਫੀਮ ਅਤੇ 22 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ*
- *‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 259ਵੇਂ ਦਿਨ 260 ਵਿਅਕਤੀ ਕਾਬੂ*

ਚੰਡੀਗੜ੍ਹ, 6 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਵਜੋਂ ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਪਛਾਣੇ ਗਏ 274 ਹੌਟਸਪਾਟਾਂ( ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ) ਵਿੱਚ ‘ਘੇਰਾਬੰਦੀ ਅਤੇ ਤਲਾਸ਼ੀ ਅਭਿਆਨ’ (ਕਾਸੋ) ਚਲਾਇਆ।

ਇਹ ਤਲਾਸ਼ੀ ਅਭਿਆਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ।

ਇਸ ਦੌਰਾਨ ਪੁਲਿਸ ਟੀਮਾਂ ਨੇ 233 ਐਫ.ਆਈ.ਆਰਜ਼. ਦਰਜ ਕਰਕੇ 386 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 4.1 ਕਿਲੋ ਹੈਰੋਇਨ, 1.4 ਕਿਲੋ ਅਫੀਮ, 4 ਕਿਲੋ ਭੁੱਕੀ, 4237 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਸ ਅਭਿਆਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 64598 ਐਫ.ਆਈ.ਆਰਜ਼. ਦਰਜ ਕਰਕੇ 82739 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 4198 ਕਿਲੋ ਹੈਰੋਇਨ, 1009 ਕਿਲੋ ਅਫੀਮ, 481 ਕੁਇੰਟਲ ਭੁੱਕੀ, 1750 ਕਿਲੋ ਗਾਂਜਾ, 65.85 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 78 ਕਿਲੋ ’ਆਈਸੀਈ’ ਅਤੇ 22.58 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਦੌਰਾਨ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 259ਵੇਂ ਦਿਨ ਪੁਲਿਸ ਟੀਮਾਂ ਨੇ 260 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 76590 ਹੋ ਗਈ ਹੈ। ਇਸ ਤੋਂ ਇਲਾਵਾ 229 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 12 ਵਿਅਕਤੀਆਂ ਨੂੰ ਪੜਤਾਲ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ’ਚ ਪਰਾਲੀ ਸਾੜਨ ਦੀਆਂ 84 ਘਟਨਾਵਾਂ, ਪਿਛਲੇ ਸਾਲ ਨਾਲੋਂ ਮਾਮਲਿਆਂ ਵਿੱਚ 12% ਦੀ ਗਿਰਾਵਟ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ CM ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਚਾਵਲਾ ਮਾਮਲੇ ਦੀ SIT ਤੋਂ ਜਾਂਚ ਦੀ ਕੀਤੀ ਮੰਗ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

ਪੰਜਾਬ ਮੁੱਖ ਮੰਤਰੀ ਦੇ ਕੈਂਪ ਆਫਿਸ ‘ਤੇ CBI ਦਾ ਛਾਪਾ

ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ - ਮੁੰਡੀਆਂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ