Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ CM ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨਿਊਜ਼ ਐਕਸਪ੍ਰੈੱਸ | October 02, 2026 07:03 PM

- ਨਸ਼ਿਆਂ ਵਿਰੁੱਧ ਲੜਾਈ ਵਿੱਚ ਡਾਕਟਰੀ ਇਲਾਜ ਦੇ ਨਾਲ-ਨਾਲ ਮਨੋ-ਸਮਾਜਿਕ ਦੇਖਭਾਲ ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਨਸ਼ਿਆਂ ਦੀ ਲਤ ਨਾਲ ਜੂਝ ਰਹੇ ਪੀੜਤਾਂ ਦੇ ਪੁਨਰਵਾਸ ਲਈ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਵਿੱਚ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਨਸ਼ਾ-ਮੁਕਤੀ ਸਿਰਫ਼ ਡਾਕਟਰੀ ਇਲਾਜ ਨਹੀਂ, ਸਗੋਂ ਭਾਵਨਾਵਾਂ ਅਤੇ ਦ੍ਰਿੜ੍ਹ ਇੱਛਾ ਸ਼ਕਤੀ ਦੀ ਵੀ ਲੜਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਮਾਨਸਾ ਅਤੇ ਸੰਗਰੂਰ ਵਿੱਚ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਅਤੇ ਸੰਭਾਲ ਸਬੰਧੀ ਪਾਇਲਟ ਪ੍ਰੋਜੈਕਟ ਸ਼ੁਰੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਗੁਰਦਾਸਪੁਰ ਤੇ ਕਪੂਰਥਲਾ ਦੇ ਓ.ਓ.ਏ.ਟੀ. ਕਲੀਨਿਕਾਂ ਅਤੇ ਕੇਂਦਰੀ ਜੇਲ੍ਹਾਂ ਵਿੱਚ ਸ਼ੁਰੂ ਕੀਤੇ ਜਾਣਗੇ ‘ਆਰਟ ਆਫ਼ ਲਿਵਿੰਗ’ ਆਤਮਿਕ ਸੁਧਾਰ ਪ੍ਰੋਗਰਾਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦ ਤੋਂ ਵਧ ਕੇ 88 ਫ਼ੀਸਦ ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਧਰਤੀ ਹੇਠਲੇ ਪਾਣੀ ਦੀ ਕਮੀ ਵਾਲੇ ਅਤਿ-ਨਾਜ਼ੁਕ ਸ੍ਰੇਣੀ ਦੇ ਬਲਾਕਾਂ ਦੀ ਗਿਣਤੀ ਸਾਲ 2022 ‘ਚ 166 ਤੋਂ ਘਟ ਕੇ 2026 ਵਿੱਚ 152 ਰਹਿ ਗਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ.ਓ.ਏ.ਟੀ.) ਕਲੀਨਿਕਾਂ ਵਿੱਚ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਦੇ ਚੱਲ ਰਹੇ ਡਾਕਟਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਦੀ ਮਨੋ-ਸਮਾਜਿਕ ਦੇਖਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫ਼ੈਸਲਾ ਅੱਜ ਇੱਥੇ ਮੁੱਖ ਮੰਤਰੀ ਅਤੇ ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਦੇ ਵਫ਼ਦ ਵਿਚਾਲੇ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਹਿਲਕਦਮੀ ਤਹਿਤ ‘ਆਰਟ ਆਫ਼ ਲਿਵਿੰਗ’ ‘ਤੇ ਆਧਾਰਤ ਆਤਮਿਕ ਸੁਧਾਰ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਮੁੱਖ ਉਦੇਸ਼ ਦਵਾਈਆਂ ਦੇ ਇਲਾਜ ਅਤੇ ਲੰਬੇ ਸਮੇਂ ਦੇ ਮਨੋ-ਸਮਾਜਿਕ ਪੁਨਰਵਾਸ ਵਿਚਕਾਰਲੇ ਪਾੜੇ ਨੂੰ ਪੂਰਨਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬ ਨੇ ਨਸ਼ਿਆਂ ਤੋਂ ਪੀੜਤ ਲੋਕਾਂ ਲਈ ਦਵਾਈਆਂ ਦੀ ਪਹੁੰਚ ਨੂੰ ਵੱਡੇ ਪੱਧਰ ’ਤੇ ਵਧਾਇਆ ਹੈ, ਪਰ ਇਲਾਜ ਦੇ ਸ਼ੁਰੂਆਤੀ ਮਹੀਨਿਆਂ ਦੌਰਾਨ ਮਰੀਜ਼ਾਂ ਨੂੰ ਇਸ ਨਾਲ ਜੋੜੀ ਰੱਖਣਾ ਅਜੇ ਵੀ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ।”

ਮੁੱਖ ਮੰਤਰੀ ਨੇ ਕਿਹਾ, “ਦਵਾਈਆਂ ਦੇ ਨਾਲ-ਨਾਲ ਨਸ਼ਾ ਛੱਡ ਰਹੇ ਵਿਅਕਤੀ ਦੀ ਮਾਨਸਿਕ ਅਵਸਥਾ ਨੂੰ ਮਜ਼ਬੂਤ ਕਰਨਾ ਵੀ ਓਨਾ ਹੀ ਅਹਿਮ ਹੈ। ਨਸ਼ਾ-ਮੁਕਤੀ ਸਿਰਫ਼ ਡਾਕਟਰੀ ਇਲਾਜ ਤੱਕ ਸੀਮਤ ਨਹੀਂ ਹੈ, ਸਗੋਂ ਇਹ ਜਜ਼ਬਾਤਾਂ ਅਤੇ ਦ੍ਰਿੜ੍ਹ ਇੱਛਾ ਸ਼ਕਤੀ ਦੀ ਵੀ ਲੜਾਈ ਹੈ। ਸੂਬਾ ਸਰਕਾਰ ਨਸ਼ਿਆਂ ਨਾਲ ਲੜ ਰਹੇ ਹਰੇਕ ਵਿਅਕਤੀ ਨੂੰ ਸਨਮਾਨਜਨਕ ਤੇ ਉਸਾਰੂ ਜ਼ਿੰਦਗੀ ਵੱਲ ਲਿਜਾਣ ਅਤੇ ਉਨ੍ਹਾਂ ਦੇ ਮੁਕੰਮਲ ਪੁਨਰਵਾਸ ਲਈ ਵਚਨਬੱਧ ਹੈ।”

ਉਨ੍ਹਾਂ ਕਿਹਾ, “ਇਹ ਪਾਇਲਟ ਵੈੱਲਨੈੱਸ ਪ੍ਰੋਗਰਾਮ ਮੌਜੂਦਾ ਡਾਕਟਰੀ ਇਲਾਜ ਦਾ ਪੂਰਕ ਬਣੇਗਾ ਅਤੇ ਮੈਡੀਕਲ ਸਟਾਫ਼ ਦੇ ਸਹਿਯੋਗ ਨਾਲ ਨਾਲੋ-ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਰੂਪ-ਰੇਖਾ ਇਸ ਢੰਗ ਨਾਲ ਤਿਆਰ ਕੀਤੀ ਗਈ ਹੈ ਕਿ ਸਿਖਲਾਈ ਪ੍ਰਾਪਤ ਸਥਾਨਕ ਅਮਲਾ ਹੌਲੀ-ਹੌਲੀ ਇਸ ਦੀ ਵਾਗਡੋਰ ਸੰਭਾਲ ਲਵੇਗਾ, ਜਿਸ ਨਾਲ ਬਾਹਰੀ ਸਹਾਇਤਾ ’ਤੇ ਨਿਰਭਰ ਰਹੇ ਬਿਨਾਂ ਇਸ ਦਾ ਨਿਰੰਤਰ ਸੰਚਾਲਨ ਯਕੀਨੀ ਹੋ ਸਕੇਗਾ।”

ਉਨ੍ਹਾਂ ਅੱਗੇ ਕਿਹਾ, “ਇਹ ਪਹਿਲਕਦਮੀ ਨਸ਼ਿਆਂ ਖ਼ਿਲਾਫ਼ ਮਹਿਜ਼ ਕਾਨੂੰਨੀ ਕਾਰਵਾਈ ਤੋਂ ਅੱਗੇ ਵਧ ਕੇ ਪੁਨਰਵਾਸ, ਦੁਬਾਰਾ ਨਸ਼ੇ ਦੀ ਲਤ ਲੱਗਣ ਤੋਂ ਰੋਕਣ, ਭਾਈਚਾਰਕ ਸਾਂਝ ਅਤੇ ਲੰਮੇ ਸਮੇਂ ਦੇ ਸੁਧਾਰ ’ਤੇ ਵਧੇਰੇ ਜ਼ੋਰ ਦਿੰਦਿਆਂ ਯੁੱਧ ਨਸ਼ਿਆਂ ਵਿਰੁੱਧ ਨੂੰ ਹੋਰ ਮਜ਼ਬੂਤੀ ਦੇਵੇਗੀ।”
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਨਸ਼ਿਆਂ ਵਿਰੁੱਧ ਆਪਣੀ ਲੜਾਈ ਹਰ ਸੰਭਵ ਸਾਧਨ ਜਿਵੇਂ ਕਿ ਡਾਕਟਰੀ ਇਲਾਜ, ਕਾਊਂਸਲਿੰਗ, ਪੁਨਰਵਾਸ, ਸਮਾਜਿਕ ਸਹਿਯੋਗ ਅਤੇ ਸਖ਼ਤ ਕਾਨੂੰਨੀ ਕਾਰਵਾਈ ਰਾਹੀਂ ਜਾਰੀ ਰੱਖੇਗਾ। ਸਾਡਾ ਮੰਤਵ ਬਿਲਕੁਲ ਸਪੱਸ਼ਟ ਹੈ: ਲੋਕਾਂ ਨੂੰ ਇਲਾਜ ਤੱਕ ਸਿਰਫ਼ ਲਿਆਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਇਲਾਜ ਨਾਲ ਜੋੜੀ ਰੱਖਣਾ ਅਤੇ ਸਵੈ-ਮਾਣ ਤੇ ਇੱਜ਼ਤ ਭਰੀ ਤੰਦਰੁਸਤ ਜ਼ਿੰਦਗੀ ਵੱਲ ਵਾਪਸ ਮੋੜਨਾ ਹੈ।”

ਉਨ੍ਹਾਂ ਕਿਹਾ, “ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਚੇਨ ਤੋੜ ਕੇ ਅਤੇ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜ ਕੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਦਾ ਲੱਕ ਤੋੜ ਦਿੱਤਾ ਹੈ। ਹੁਣ ਅਗਲਾ ਅਹਿਮ ਕਦਮ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਪੁਨਰਵਾਸ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਆਪਣਾ ਜੀਵਨ ਸਵੈ-ਮਾਣ ਨਾਲ ਜਿਉਂ ਸਕਣ।”
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਨੂੰ ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਅਤੇ ਸੰਭਾਲ ਲਈ ਵਿਆਪਕ ਰਣਨੀਤੀਆਂ ਉਲੀਕਣ ਹਿੱਤ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ, “ਇਹ ਪਹਿਲਕਦਮੀ ਪਹਿਲਾਂ ਮਾਨਸਾ ਅਤੇ ਸੰਗਰੂਰ ਵਿੱਚ ਲਾਗੂ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਇਸ ਦਾ ਵਿਸਥਾਰ ਪੂਰੇ ਸੂਬੇ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਇੱਕ-ਇੱਕ ਬੂੰਦ ਬਚਾਉਣੀ ਜ਼ਰੂਰੀ ਹੈ ਤਾਂ ਜੋ ਕੁਦਰਤ ਦੇ ਇਸ ਅਣਮੁੱਲੇ ਤੋਹਫ਼ੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਿਆ ਜਾ ਸਕੇ।”

ਮੁੱਖ ਮੰਤਰੀ ਨੇ ਕਿਹਾ, “ਆਰਟ ਆਫ਼ ਲਿਵਿੰਗ ਫਾਊਂਡੇਸ਼ਨ ਜਾਗਰੂਕਤਾ ਮੁਹਿੰਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਤਾਲਮੇਲ ਯਕੀਨੀ ਬਣਾਵੇ ਤਾਂ ਜੋ ਕਿਸਾਨਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚ ਬਣਾਈ ਜਾ ਸਕੇ।”
ਉਨ੍ਹਾਂ ਕਿਹਾ, “ਸੂਬਾ ਸਰਕਾਰ ਨੇ ਲੰਮੇ ਸਮੇਂ ਦੀ ਜਲ ਸੁਰੱਖਿਆ ਅਤੇ ਵਾਤਾਵਰਣ ਅਨੁਕੂਲਤਾ ਯਕੀਨੀ ਬਣਾਉਣ ਲਈ ਪਹਿਲਾਂ ਹੀ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਪਾਣੀ ਦੇ ਘਟ ਰਹੇ ਪੱਧਰ ਨੂੰ ਬਚਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।”

ਧਰਤੀ ਹੇਠਲੇ ਪਾਣੀ ਦੀ ਸੰਭਾਲ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੱਸਿਆ, “ਸਰਕਾਰ ਨੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਪੰਜਾਬ ਭਰ ਵਿੱਚ ਖਾਲਿਆਂ, ਕੱਸੀਆਂ ਅਤੇ ਸੂਇਆਂ ਦਾ ਵਿਸ਼ਾਲ ਨੈੱਟਵਰਕ ਸਥਾਪਤ ਕੀਤਾ ਹੈ, ਜਿਸ ਤਹਿਤ 14, 000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਖੇਤੀ ਸਿੰਜਾਈ ਲਈ ਸਿਰਫ਼ 22 ਫ਼ੀਸਦ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ, ਜੋ ਹੁਣ ਵਧ ਕੇ 88 ਫ਼ੀਸਦ ਹੋ ਗਿਆ ਹੈ।”

ਨਹਿਰੀ ਸਿੰਜਾਈ ਢਾਂਚੇ ਦੀ ਕਇਆਕਲਪ ਦੇ ਨਤੀਜੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ, “ਸਾਲ 2022 ਵਿੱਚ ਸੂਬੇ ਦੇ 166 ਬਲਾਕ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਰਕੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਸਨ, ਜਦਕਿ 2026 ਵਿੱਚ ਇਹ ਗਿਣਤੀ ਘਟ ਕੇ 152 ਰਹਿ ਗਈ ਹੈ। ਇਹਨਾਂ 152 ਬਲਾਕਾਂ ਵਿੱਚੋਂ ਵੀ 90 ਬਲਾਕ ਲਗਾਤਾਰ ਸੁਧਾਰ ਵੱਲ ਵੱਧ ਰਹੇ ਹਨ, ਜਿੱਥੇ ਜ਼ਮੀਨੀ ਪਾਣੀ ਦਾ ਪੱਧਰ ਇੱਕ ਤੋਂ ਡੇਢ ਮੀਟਰ ਤੱਕ ਉੱਪਰ ਆ ਗਿਆ ਹੈ, ਜੋ ਕਿ ਵਧੇਰੇ ਤਸੱਲੀ ਦੀ ਗੱਲ ਹੈ।”
ਮੁੱਖ ਮੰਤਰੀ ਨੇ ਕਿਹਾ, “ਝੋਨਾ ਪੰਜਾਬ ਦੀ ਮੁੱਖ ਫ਼ਸਲ ਨਹੀਂ ਹੈ, ਪਰ ਫਿਰ ਵੀ ਸਾਡਾ ਸੂਬਾ ਦੇਸ਼ ਦੇ ਅੰਨ ਭੰਡਾਰ ਲਈ ਹਰ ਸਾਲ ਲਗਭਗ 180 ਲੱਖ ਮੀਟ੍ਰਿਕ ਟਨ ਝੋਨੇ ਦਾ ਉਤਪਾਦਨ ਕਰਦਾ ਹੈ।”

ਉਨ੍ਹਾਂ ਕਿਹਾ, “ਪਾਣੀ ਦੀ ਸੁਰੱਖਿਆ ਲਈ ਪੰਜਾਬ ਦੀ ਇਹ ਚੁਣੌਤੀ ਸਾਡੇ ਸੂਬੇ ਦੇ ਭਵਿੱਖ ਦੀ ਚੁਣੌਤੀ ਹੈ ਅਤੇ ਸਾਡੀ ਸਰਕਾਰ ਨਹਿਰੀ ਸਿੰਜਾਈ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ, ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਹਰ ਸੰਭਵ ਕਦਮ ਚੁੱਕਣਾ ਜਾਰੀ ਰੱਖੇਗੀ।”
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਵੱਲੋਂ ਵਿਅਕਤੀ ਵਿਕਾਸ ਕੇਂਦਰ ਇੰਡੀਆ ਦੇ ਚੇਅਰਮੈਨ ਬ੍ਰਹਮਚਾਰੀ ਪ੍ਰਗਿਆ ਚੈਤੰਨਿਆ ਅਤੇ ਹੋਰ ਨੁਮਾਇੰਦਿਆਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ - ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ 'ਤੇ SGPC ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰ ਰਹੀ: ਬਲਤੇਜ ਪੰਨੂ

ਤਰਨਤਾਰਨ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮਾਰਿਆ

ਅੰਮ੍ਰਿਤਸਰ ਏਅਰਪੋਰਟ ’ਤੇ ਰਾਤ 10 ਵਜੇ ਤੱਕ ਉਡਾਣਾਂ ਦੀ ਪਾਬੰਦੀ ਹਟੀ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ 'ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ