Thursday, August 06, 2026

Punjab

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

ਪੰਜਾਬ ਨਿਊਜ਼ ਐਕਸਪ੍ਰੈੱਸ | August 06, 2026 03:32 PM

- *ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’ ਪੀੜਤ ਮਹਿਲਾਵਾਂ ਨੂੰ ਕਾਊਂਸਲਿੰਗ, ਕਾਨੂੰਨੀ ਸਹਾਇਤਾ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕਰ ਰਹੇ ਹਨ*
- *ਪੰਜਾਬ ਪੁਲਿਸ ਦੇ ਸਾਂਝ ਰਾਹਤ ਕੇਂਦਰਾਂ ਵਿੱਚ 1000 ਤੋਂ ਵੱਧ ਮਾਮਲੇ ਦਰਜ; ਚਾਰ ਜ਼ਿਲ੍ਹਿਆਂ ਤੱਕ ਹੋਇਆ ਵਿਸਥਾਰ : ਡੀ.ਜੀ.ਪੀ. ਗੌਰਵ ਯਾਦਵ*
- *ਪੰਜਾਬ ਪੁਲਿਸ ਸਾਂਝ ਰਾਹਤ ਕੇਂਦਰਾਂ , ਜਾਗਰਿਤੀ ਪ੍ਰੋਗਰਾਮ ਅਤੇ ਮਹਿਲਾ ਸਹਾਇਤਾ ਡੈਸਕ ਰਾਹੀਂ ਮਹਿਲਾਵਾਂ ਦੀ ਸੁਰੱਖਿਆ ਨੂੰ ਕਰ ਰਹੀ ਹੈ ਹੋਰ ਮਜ਼ਬੂਤ : ਡੀ.ਜੀ.ਪੀ. ਗੌਰਵ ਯਾਦਵ*
- *‘ਸਾਂਝ’ ਪ੍ਰਣਾਲੀ ਨੇ ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇਮੰਦ ਸਾਂਝ ਨੂੰ ਮਜ਼ਬੂਤ ਕੀਤਾ ਹੈ, ਜਦਕਿ ਸਾਂਝ ਰਾਹਤ ਕੇਂਦਰ ਲੋੜਵੰਦ ਮਹਿਲਾਵਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਨਿਭਾ ਰਹੇ ਹਨ ਅਹਿਮ ਭੂਮਿਕਾ : ਗੁਰਪ੍ਰੀਤ ਕੌਰ ਦਿਓ, ਐਸ.ਡੀ.ਜੀ.ਪੀ. , ਕਮਿਊਨਿਟੀ ਅਫੇਅਰਜ਼ ਡਿਵੀਜ਼ਨ*

ਚੰਡੀਗੜ੍ਹ /ਮੋਹਾਲੀ; 6 ਅਗਸਤ: ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਕਮਿਊਨੀਟੀ ਪੁਲਿਸਿੰਗ ਦੇ ਮਜ਼ਬੂਤ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ I ਇਹਨਾਂ ਕੇਂਦਰਾਂ ਰਾਹੀਂ ਪੀੜਤ ਤੇ ਲੋੜਵੰਦ ਮਹਿਲਾਵਾਂ ਨੂੰ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਦਖ਼ਲ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਮੋਹਾਲੀ ਸਥਿਤ ਸਾਂਝ ਰਾਹਤ ਕੇਂਦਰ ਵਿੱਚ ਸਿਰਫ ਦੋ ਸਿਖਲਾਈ ਪ੍ਰਾਪਤ ਕਾਊਂਸਲਰਾਂ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਵਿਸਥਾਰ ਹੁਣ ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਦੇ ਸਿਵਲ ਹਸਪਤਾਲਾਂ ਤੱਕ ਹੋ ਚੁੱਕਾ ਹੈ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵਿੱਚ 1, 069 ਮਾਮਲੇ ਦਰਜ ਕੀਤੇ ਗਏ, ਜਦਕਿ 1, 656 ਮਾਮਲਿਆਂ ਦੀ ਮੁੱਢਲੀ ਜਾਂਚ (ਸਕ੍ਰੀਨਿੰਗ) ਕੀਤੀ ਗਈ।

ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਮੌਜੂਦਾ ਸਮੇਂ ਵਿੱਚ ਐਸਏਐਸ ਨਗਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਜਲੰਧਰ ਵਿੱਚ ਚਾਰ ਸਾਂਝ ਰਾਹਤ ਕੇਂਦਰ ਚੱਲ ਰਹੇ ਹਨ, ਜੋ ਸੰਕਟਗ੍ਰਸਤ ਮਹਿਲਾਵਾਂ ਨੂੰ ਮਾਨਸਿਕ ਸਦਮੇ ਤੋਂ ਉੱਭਰਨ ਅਤੇ ਆਮ ਜੀਵਨ ਜਿਊਣ ਵਿੱਚ ਸਹਾਇਤਾ ਪ੍ਰਦਾਨ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਕਿਉਂਕਿ ਇਨ੍ਹਾਂ ਰਾਹੀਂ ਸ਼ੁਰੂਆਤੀ ਪੜਾਅ ’ਤੇ ਸਰਗਰਮ ਦਖ਼ਲ ਯਕੀਨੀ ਬਣਾ ਕੇ ਮਹਿਲਾਵਾਂ ਵਿਰੁੱਧ ਹਿੰਸਾ ਨੂੰ ਰੋਕਿਆ ਜਾ ਸਕਦਾ ਹੈ।”

ਪੰਜਾਬ ਦੇ ਡੀਜੀਪੀ ਨੇ ਦੱਸਿਆ , “ਪਿਛਲੇ ਦੋ ਸਾਲਾਂ ਦੌਰਾਨ ਸਾਂਝ ਰਾਹਤ ਕੇਂਦਰਾਂ ਨੇ ਪੀੜਤ ਮਹਿਲਾਵਾਂ ਨੂੰ ਕਾਊਂਸਲਿੰਗ, ਸਹਾਰਾ , ਕਾਨੂੰਨੀ ਸਹਾਇਤਾ ਅਤੇ ਪੁਲਿਸ ਸਹਾਇਤਾ ਮੁਹੱਈਆ ਕਰਵਾ ਕੇ ਰਾਹਤ ਪ੍ਰਦਾਨ ਕੀਤੀ ਹੈ। ਮੋਹਾਲੀ ਦਾ ਇੱਕ ਮਾਮਲਾ ਇਸ ਪਹਿਲ ਦੇ ਪ੍ਰਭਾਵ ਨੂੰ ਸਪੱਸ਼ਟ ਕਰਦਾ ਹੈ। ਇੱਕ ਮਹਿਲਾ ਆਪਣੇ ਪਤੀ ਵੱਲੋਂ ਸਰੀਰਕ ਤਸ਼ੱਦਦ ਕੀਤੇ ਜਾਣ ਅਤੇ ਉਸਦੀ ਹੱਤਿਆ ਕਰਵਾਉਣ ਦੀ ਧਮਕੀ ਦੇਣ ਤੋਂ ਬਾਅਦ ਸਾਂਝ ਰਾਹਤ ਕੇਂਦਰ ਪਹੁੰਚੀ। ਐਸਏਐਸ ਨਗਰ ਸਥਿਤ ਕੇਂਦਰ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸਦੀ ਸੁਰੱਖਿਆ ਯਕੀਨੀ ਬਣਾਈ, ਸੁਰੱਖਿਅਤ ਆਉਣ -ਜਾਣ ਦਾ ਪ੍ਰਬੰਧ ਕੀਤਾ, ਉਸਨੂੰ ਉਸਦੇ ਪੇਕੇ ਘਰ ਪਹੁੰਚਾਇਆ ਅਤੇ ਉਸਦੇ ਪਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰਵਾਈ।”

ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ, “ਇੱਕ ਹੋਰ ਮਾਮਲੇ ਵਿੱਚ ਇੱਕ ਗਰਭਵਤੀ ਮਹਿਲਾ, ਜਿਸ ਨੂੰ ਉਸਦੇ ਪਤੀ ਅਤੇ ਪਰਿਵਾਰ ਨੇ ਛੱਡ ਦਿੱਤਾ ਸੀ, ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਈ ਗਈ। ਸਾਂਝ ਰਾਹਤ ਕੇਂਦਰ ਦੀ ਟੀਮ ਨੇ ਉਸਦੀ ਕਾਊਂਸਲਿੰਗ ਕੀਤੀ ਅਤੇ ਉਸਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਹ ਲਗਭਗ ਦੋ ਮਹੀਨੇ ਤੱਕ ਇਲਾਜ ਅਧੀਨ ਰਹੀ। ਇਲਾਜ ਦੌਰਾਨ ਉਸਦਾ ਗਰਭਪਾਤ ਹੋ ਗਿਆ। ਇਸ ਮੁਸ਼ਕਲ ਸਮੇਂ ਦੌਰਾਨ ਟੀਮ ਨੇ ਉਸਨੂੰ ਲਗਾਤਾਰ ਭਾਵਨਾਤਮਕ ਸਹਿਯੋਗ ਅਤੇ ਕਾਊਂਸਲਿੰਗ ਪ੍ਰਦਾਨ ਕੀਤੀ, ਜਿਸ ਨਾਲ ਉਹ ਇਸ ਡੂੰਘੇ ਸਦਮੇ ਤੋਂ ਉੱਭਰ ਸਕੀ। ਸਿਹਤਯਾਬ ਹੋਣ ਤੋਂ ਬਾਅਦ ਟੀਮ ਨੇ ਉਸਨੂੰ ਰੁਜ਼ਗਾਰ ਦਿਵਾਉਣ ਵਿੱਚ ਵੀ ਮਦਦ ਕੀਤੀ ਅਤੇ ਉਸਦੇ ਪਰਿਵਾਰ ਨਾਲ ਮੁੜ ਸੰਪਰਕ ਸਥਾਪਤ ਕਰਵਾਉਣ ਦੇ ਯਤਨ ਕੀਤੇ, ਜਿਸ ਨਾਲ ਉਹ ਸਨਮਾਨ ਅਤੇ ਆਤਮਵਿਸ਼ਵਾਸ ਨਾਲ ਆਪਣਾ ਜੀਵਨ ਦੁਬਾਰਾ ਸ਼ੁਰੂ ਕਰ ਸਕੀ।”

ਸਾਂਝ ਰਾਹਤ ਕੇਂਦਰਾਂ ਤੋਂ ਇਲਾਵਾ, ਕਈ ਹੋਰ ਪਹਿਲਕਦਮੀਆਂ ਵੀ ਮਹਿਲਾਵਾਂ ਦੀ ਸੁਰੱਖਿਆ ਅਤੇ ਭਲਾਈ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ‘ਜਾਗਰਿਤੀ ਪ੍ਰੋਗਰਾਮ’ ਤਹਿਤ ਪੰਜਾਬ ਪੁਲਿਸ ਦੀਆਂ ਮਹਿਲਾ ਮਿੱਤਰਾਂ ਨੇ ਪਿਛਲੇ ਲਗਭਗ ਦੋ ਸਾਲਾਂ ਦੌਰਾਨ 12, 482 ਸਕੂਲਾਂ ਦਾ ਦੌਰਾ ਕਰਕੇ 6 ਤੋਂ 12 ਸਾਲ ਉਮਰ ਵਰਗ ਦੇ 11, 75, 010 ਬੱਚਿਆਂ ਨੂੰ ਜਾਗਰੂਕ ਕੀਤਾ। ਇਸ ਦੌਰਾਨ 76, 299 ਪ੍ਰਿੰਸੀਪਲਾਂ, ਅਧਿਆਪਕਾਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵੀ ਜਾਗਰੂਕ ਕੀਤਾ ਗਿਆ।

ਮਹਿਲਾ ਸਹਾਇਤਾ ਡੈਸਕ ਪਹਿਲ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸਾਈਬਰ ਅਪਰਾਧ, ਘਰੇਲੂ ਹਿੰਸਾ, ਬਾਲ ਜਿਨਸੀ ਸ਼ੋਸ਼ਣ, ਬਾਲ ਵਿਆਹ ਰੋਕੂ ਕਾਨੂੰਨ, ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਲਿੰਗ ਸਮਾਨਤਾ ਵਰਗੇ ਵਿਸ਼ਿਆਂ ’ਤੇ 69, 329 ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ।

ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਕੌਰ ਦਿਓ ਨੇ ਕਿਹਾ, “ਸਾਲ 2011 ਵਿੱਚ ਸ਼ੁਰੂਆਤ ਤੋਂ ਹੀ ‘ਸਾਂਝ’ ਪ੍ਰਣਾਲੀ ਨੇ ਲੋਕਾਂ ਅਤੇ ਪੁਲਿਸ ਵਿਚਕਾਰ ਮਜ਼ਬੂਤ ਸਾਂਝ ਕਾਇਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੂਬੇ ਭਰ ਵਿੱਚ ਸਾਂਝ ਕਮੇਟੀਆਂ ਦੇ ਮਜ਼ਬੂਤ ਨੈੱਟਵਰਕ ਰਾਹੀਂ ਯੁਵਾ ਸਾਂਝ, ਜਾਗਰਿਤੀ ਅਤੇ ਸਟੂਡੈਂਟ ਪੁਲਿਸ ਕੈਡੇਟ ਵਰਗੀਆਂ ਕਈ ਪਹਿਲਕਦਮੀਆਂ ਸਫ਼ਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ।”

ਉਨ੍ਹਾਂ ਅੱਗੇ ਕਿਹਾ, “ਸਾਂਝ ਰਾਹਤ ਕੇਂਦਰ ਇੱਕ ਵਿਲੱਖਣ ਪਹਿਲ ਹੈ, ਜੋ ਲੋੜਵੰਦ ਮਹਿਲਾਵਾਂ ਨੂੰ ਕਾਊਂਸਲਿੰਗ, ਪੁਲਿਸ ਸਹਾਇਤਾ ਅਤੇ ਕਾਨੂੰਨੀ ਸਹਿਯੋਗ ਪ੍ਰਦਾਨ ਕਰਕੇ ਇਸ ਖੇਤਰ ਵਿੱਚ ਮੌਜੂਦ ਅਹਿਮ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਕਰ ਰਹੀ ਹੈ।”

Have something to say? Post your comment

google.com, pub-6021921192250288, DIRECT, f08c47fec0942fa0

Punjab

ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਕੀਤਾ ਜਾ ਰਿਹਾ ਸੁਰਜੀਤ: ਹਰਪਾਲ ਚੀਮਾ

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ, ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਕਿਹਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ

ਨਵੇਂ ਰਾਸ਼ਨ ਕਾਰਡਾਂ ਲਈ ਪੋਰਟਲ 11 ਅਗਸਤ ਤੱਕ ਖੁੱਲ੍ਹਾ; 14,000 ਤੋਂ ਵੱਧ ਡਿਪੂਆਂ ਉੱਤੇ ਈਪੋਸ ਮਸ਼ੀਨਾਂ ਨਾਲ ਵੰਡਿਆ ਜਾ ਰਿਹਾ ਅਨਾਜ

ਪੰਜਾਬ 'ਚ SIR ਅਧੀਨ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ ਤੋਂ ਹੋਵੇਗੀ ਆਰੰਭ: ਸੀ.ਈ.ਓ. ਅਨਿੰਦਿਤਾ ਮਿਤਰਾ

ਵਿਜੀਲੈਂਸ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਯੂਟਿਊਬ ਲਿੰਕ ਡਾਊਨਲੋਡ ਕਰਕੇ ਗੁਰਬਾਣੀ ਪ੍ਰਸਾਰਣ ਰੀ-ਸਟਰੀਮ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ - SGPC ਪ੍ਰਧਾਨ

ਵਿਜੀਲੈਂਸ ਨੇ ASI ਅਤੇ SHO ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ