Thursday, April 25, 2024

Punjab

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

PUNJAB NEWS EXPRESS | March 03, 2021 08:14 PM
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਗੁਰਾਇਆ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਪਨ ਕੁਮਾਰ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ 'ਤੇ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਜਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 15, 000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10, 000 ਰੁਪਏ ਵਿਚ ਤੈਅ ਹੋਇਆ ਹੈ।
 
 ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ