Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਲਿਆ: CM ਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | August 25, 2026 08:19 PM

- *CM ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*
- *ਮੁੱਖ ਮੰਤਰੀ ਸਿਹਤ ਯੋਜਨਾ ਵਿੱਚ 1.25 ਕਰੋੜ ਤੋਂ ਵੱਧ ਲਾਭਪਾਤਰੀ ਸ਼ਾਮਲ; 5.90 ਲੱਖ ਲਾਭਪਾਤਰੀਆਂ ਨੇ ਮੁਫ਼ਤ ਇਲਾਜ ਕਰਵਾਇਆ*

ਚੰਡੀਗੜ੍ਹ; 25 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਸਿਹਤ ਸੰਭਾਲ ਪਹਿਲਕਦਮੀਆਂ ਦੇ ਲਾਭ ਪਹੁੰਚਣਾ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਸੂਬਾ ਸਰਕਾਰ ਦੀਆਂ ਦੋਵੇਂ ਯੋਜਨਾਵਾਂ ਦੇ ਲਾਗੂਕਰਨ ਅਤੇ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ 1, 090 ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਖੇਤਰਾਂ ਵਿੱਚ ਅਤੇ 487 ਸ਼ਹਿਰੀ ਖੇਤਰਾਂ ਵਿੱਚ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 6.11 ਕਰੋੜ ਮਰੀਜ਼ ਓਪੀਡੀਜ਼ ਰਾਹੀਂ ਇਲਾਜ ਪ੍ਰਾਪਤ ਕਰ ਚੁੱਕੇ ਹਨ, ਜਿਨ੍ਹਾਂ ਵਿੱਚੋਂ 1.91 ਕਰੋੜ ਮਰੀਜ਼ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕਰਨ ਲਈ ਕਲੀਨਿਕਾਂ ਵਿੱਚ ਆਏ। ਉਨ੍ਹਾਂ ਅੱਗੇ ਕਿਹਾ ਕਿ ਪ੍ਰਤੀ ਕਲੀਨਿਕ ਰੋਜ਼ਾਨਾ 86 ਓਪੀਡੀਜ਼ ਦੀ ਔਸਤ ਦੇ ਨਾਲ ਰੋਜ਼ਾਨਾ ਲਗਭਗ 93, 000 ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਆਉਂਦੇ ਹਨ।"

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਮਿਲਣ ਵਾਲਾ ਡੇਟਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਚਲਿਤ ਬਿਮਾਰੀਆਂ ਦੇ ਸੰਦਰਭ ਵਿੱਚ ਸਮਝਣ ਵਿੱਚ ਵੀ ਸਹਾਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 53.7 ਫ਼ੀਸਦ ਮਰੀਜ਼ ਔਰਤਾਂ ਹਨ, ਜਦੋਂ ਕਿ 46.3 ਫ਼ੀਸਦ ਪੁਰਸ਼ ਹਨ ਜਿਸ ਨਾਲ ਸਰਕਾਰ ਨੂੰ ਸਿਹਤ ਸੰਭਾਲ ਸਬੰਧੀ ਯੋਜਨਾ ਬਣਾਉਣ ਅਤੇ ਇਸ ਨੂੰ ਮਜ਼ਬੂਤ ਕਰਨ ਲਈ ਅਹਿਮ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਅੱਗੇ ਕਿਹਾ, "ਆਮ ਆਦਮੀ ਕਲੀਨਿਕਾਂ ਵਿੱਚ 107 ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜੋ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੀਆਂ ਹਨ।"

ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 50 ਲੱਖ ਤੋਂ ਵੱਧ ਪਰਿਵਾਰਾਂ ਦੇ 1.25 ਕਰੋੜ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ, "5.90 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ 892 ਸੂਚੀਬੱਧ ਹਸਪਤਾਲਾਂ ਜਿਨ੍ਹਾਂ ਵਿੱਚ 223 ਸਰਕਾਰੀ ਅਤੇ 669 ਨਿੱਜੀ ਹਸਪਤਾਲ ਸ਼ਾਮਲ ਹਨ, ਵਿੱਚ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 68 ਫ਼ੀਸਦ ਲਾਭਪਾਤਰੀ ਪੇਂਡੂ ਖੇਤਰਾਂ ਨਾਲ ਸਬੰਧਤ ਹਨ, ਜਦੋਂ ਕਿ ਬਾਕੀ 32 ਫ਼ੀਸਦ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ, “ਇਹ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਇਸ ਯੋਜਨਾ ਅਧੀਨ ਸੂਚੀਬੱਧ ਹੋਣ ਲਈ ਬਹੁਤ ਸਾਰੇ ਪ੍ਰਾਈਵੇਟ ਹਸਪਤਾਲ ਅਰਜ਼ੀਆਂ ਦੇ ਰਹੇ ਹਨ, ਜੋ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਇਸ ਯੋਜਨਾ ਨਾਲ ਜੁੜਨਾ ਚਾਹੁੰਦੇ ਹਨ।”

ਦੋਵਾਂ ਯੋਜਨਾਵਾਂ ਲਈ ਨਿਰੰਤਰ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਦੀ ਵਕਾਲਤ ਕਰਦਿਆਂ, ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਜਾਗਰੂਕਤਾ ਬੇਹੱਦ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਯੋਗ ਲੋਕ ਅੱਗੇ ਆਉਣ ਅਤੇ ਇਸ ਯੋਜਨਾ ਤਹਿਤ ਲਾਭ ਲੈਣ। ਉਨ੍ਹਾਂ ਕਿਹਾ, “ਦੋਵਾਂ ਯੋਜਨਾਵਾਂ ਦੇ ਨਤੀਜੇ ਬਹੁਤ ਉਤਸ਼ਾਹਜਨਕ ਹਨ, ਪਰ ਸਮੇਂ ਦੀ ਲੋੜ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਲਾਭਪਾਤਰੀ ਰਜਿਸਟਰਡ ਹੋਣ ਅਤੇ ਇਨ੍ਹਾਂ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਦ ਯੋਜਨਾਵਾਂ ਨਾਲ ਜੁੜੇ ਸਾਰੇ ਭਾਈਵਾਲਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨ ਲਈ ਵਿਆਪਕ ਮੁਹਿੰਮ ਸ਼ੁਰੂ ਕਰਨਗੇ। ਉਨ੍ਹਾਂ ਅੱਗੇ ਕਿਹਾ, "ਅਜਿਹੀ ਸਿੱਧੀ ਗੱਲਬਾਤ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ, ਲਾਭਪਾਤਰੀਆਂ ਅਤੇ ਭਾਈਵਾਲਾਂ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਅਤੇ ਦੋਵੇਂ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।"

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਗੈਂਗਸਟਰਾਂ 'ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਗੁਰਮੀਤ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਪਾਲ ਚੀਮਾ ਵੱਲੋਂ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਮਾਨ

ਨੇਹਾ ਦੀ ਮੌਤ ਮਾਮਲਾ: CM ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਨੇ ਨਿਗਰਾਨੀ; ਜਾਂਚ ਲਈ ਤਿੰਨ ਪੁਲਿਸ ਟੀਮਾਂ ਗਠਿਤ: ਦਲਵੀਰ ਢਿੱਲੋਂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋ ਅਹਿਮ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

CM ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ - ਜਥੇਦਾਰ ਗੜਗੱਜ