Thursday, July 09, 2026
ਤਾਜਾ ਖਬਰਾਂ
ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

Punjab

11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ SIR ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਪੰਜਾਬ ਨਿਊਜ਼ ਐਕਸਪ੍ਰੈੱਸ | July 09, 2026 05:49 PM

ਚੰਡੀਗੜ੍ਹ, 9 ਜੁਲਾਈ: ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ।

ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਕਿਹਾ ਕਿ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।"

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫਸਰ (ਬੀਐਲਓ) ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਵਾਸਤੇ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਗੁਰਮੀਤ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਪਟਿਆਲਾ ਵਿੱਚ ਪੂਰੇ ਪਰਿਵਾਰ ਨੇ ਜ਼ਹਿਰ ਖਾਧਾ: ਪਿਓ-ਧੀ ਦੀ ਮੌਤ

ਪੰਜਾਬੀ ਨੌਜਵਾਨ ਦੀ ਲੰਡਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ: ਘਰ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ

ਵੱਡੀ ਖ਼ਬਰ: ਮਾਨ ਸਰਕਾਰ ਨੇ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਵੱਡੀ ਖ਼ਬਰ: ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ 'ਚ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਕਰੇਗੀ ਰੋਸ ਮਾਰਚ

ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ