Saturday, May 18, 2024

Punjab

13 ਅਕਤੂਬਰ ਨੂੰ ਰੋਜ਼ਗਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ

PUNJAB NEWS EXPRESS | October 12, 2020 03:04 PM

ਪਟਿਆਲਾ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਮਿਤੀ 13 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ 13 ਅਕਤੂਬਰ ਨੂੰ ਲੱਗਣ ਵਾਲੇ ਪਲੇਸਮੈਂਟ ਕੈਂਪ 'ਚ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਫ਼ਾਰ ਸਕਿੱਲ ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਚੁਣੇ ਉਮੀਦਵਾਰਾਂ ਨੂੰ ਪਹਿਲਾਂ 54 ਦਿਨ ਦੀ ਮੁਫ਼ਤ ਆਨਲਾਈਨ ਟ੍ਰੇਨਿੰਗ ਦੇਣ ਤੋਂ ਬਾਅਦ ਵੱਖ ਵੱਖ ਕੰਪਨੀਆਂ ਵਿੱਚ ਪਲੇਸਮੈਂਟ ਕਰਵਾਈ ਜਾਵੇਗੀ।
ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕੈਂਪ 'ਚ ਭਾਗ ਲੈਣ ਵਾਲੇ ਉਮੀਦਵਾਰ ਘੱਟੋ ਘੱਟ ਅੱਠਵੀਂ ਪਾਸ ਹੋਣ ਤੇ ਉਮਰ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਨੌਜਵਾਨ ਆਪਣੀ ਯੋਗਤਾ ਦੇ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ 13 ਅਕਤੂਬਰ ਨੂੰ ਇੰਟਰਵਿਊ ਲਈ ਸਵੇਰੇ 10 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਿੰਨੀ ਸਕੱਤਰੇਤ, ਬਲਾਕ-ਡੀ, ਵਿਖੇ ਸਥਾਪਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਹੁੰਚਣ, ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ