Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Punjab

140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ

ਪੰਜਾਬ ਨਿਊਜ਼ ਐਕਸਪ੍ਰੈੱਸ | June 11, 2026 04:30 PM

*• ਮਾਨ ਸਰਕਾਰ ਵੱਲੋਂ ਕਿਸੇ ਨੂੰ ਵੀ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਖੁੱਡੀਆਂ*
*• ਖੇਤੀਬਾੜੀ ਮੰਤਰੀ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ, ਗ਼ੈਰ-ਮਿਆਰੀ ਖੇਤੀਬਾੜੀ ਵਸਤਾਂ ਦੀ ਵਿਕਰੀ ਨੂੰ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਦੱਸਿਆ*

ਚੰਡੀਗੜ੍ਹ, 11 ਜੂਨ: ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ‘ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ ਬੀ ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਥਰਮਲ ਪੁਲਿਸ ਸਟੇਸ਼ਨ, ਬਠਿੰਡਾ ਵਿਖੇ ਦਰਜ ਐਫਆਈਆਰ ਵਿੱਚ ਮੁਜ਼ੱਫਰ ਨਗਰ (ਯੂਪੀ) ਦੇ ਰਵੀ ਕੁਮਾਰ ਅਤੇ ਮਹਾਰਾਸ਼ਟਰ ਦੇ ਸਾਬਲੇ ਅਸ਼ਾਂਤ ਹਨੂਮੰਤ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਗਣਪਤੀ ਕੰਪਲੈਕਸ, ਮਲੋਟ ਰੋਡ, ਬਠਿੰਡਾ ਵਿਖੇ ਸਥਿਤ ਇਕ ਗੋਦਾਮ 'ਤੇ ਛਾਪਾ ਮਾਰਿਆ ਗਿਆ ਸੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਛਾਪਾਮਾਰ ਟੀਮ ਨੇ ਪਾਇਆ ਕਿ ਸਟੋਰ ਕੀਤੀਆਂ ਖਾਦਾਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਨਿਰਧਾਰਤ ਮਾਪਦੰਡਾਂ ਅਨੁਸਾਰ ਨਹੀਂ ਸਨ। ਕੰਪਨੀ ਕੋਲ ਖਾਦ ਲਾਇਸੰਸ ਵੀ ਨਹੀਂ ਸੀ ਅਤੇ ਉਹ ਕੀਟਨਾਸ਼ਕਾਂ ਦੇ ਕਾਰੋਬਾਰ ਲਈ ਜਾਰੀ ਲਾਇਸੰਸ ਉੱਤੇ ਗ਼ੈਰਕਾਨੂੰਨੀ ਢੰਗ ਨਾਲ ਖਾਦਾਂ ਵੇਚ ਰਹੀ ਸੀ ਜੋ ਕਿ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਦੀ ਧਾਰਾ 7 ਅਤੇ 8 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 3 ਤੇ 7 ਦੀ ਉਲੰਘਣਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਸੈਂਕੜੇ ਏਕੜ ਫਸਲ ਨੂੰ ਖਰਾਬ ਕਰ ਸਕਦੀਆਂ ਸਨ ਅਤੇ ਕਿਸਾਨਾਂ ਨੂੰ ਵਿੱਤੀ ਨੁਕਸਾਨ ਪਹੁੰਚਾ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੰਪਨੀ ਜਾਂ ਕਿਸੇ ਵੀ ਵਿਅਕਤੀ ਨੂੰ ਪੰਜਾਬ ਵਿੱਚ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸਾਰੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓਜ਼) ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਫਰਟੀਲਾਈਜ਼ਰ ਕੰਟਰੋਲ ਆਰਡਰ ਦੀ ਉਲੰਘਣਾ ਕਰਨਾ ਸਾਡੇ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਸਿਰਫ਼ ਲਾਇਸੰਸਸ਼ੁਦਾ ਡੀਲਰਾਂ ਤੋਂ ਪ੍ਰਮਾਣਿਤ ਖਾਦ ਅਤੇ ਬੀਜ ਖਰੀਦਣ ਅਤੇ ਸ਼ੱਕੀ ਵਸਤਾਂ ਸਬੰਧੀ ਰਿਪੋਰਟ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਕੋਲ ਕਰਨ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਹਿਬਲ ਕਲਾਂ ਗੋਲੀ ਕਾਂਡ: ਗਿਆਨੀ ਰਘਬੀਰ ਨੇ ਐਸਆਈਟੀ ਕੋਲ ਬਿਆਨ ਦਰਜ ਕਰਵਾਇਆ

ਪੰਜਾਬ ਦੇ ਤਰੁਣ ਚੁੱਘ ਬਿਨਾਂ ਮੁਕਾਬਲੇ ਹੀ ਬਣੇ ਰਾਜ ਸਭਾ ਮੈਂਬਰ

ਹਰਪਾਲ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਗੜ੍ਹੀ

ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ - CM ਮਾਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਡੀਜੀਪੀ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ