Wednesday, May 27, 2026
ਤਾਜਾ ਖਬਰਾਂ
ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

Punjab

14,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | May 27, 2026 07:26 PM

ਚੰਡੀਗੜ੍ਹ, 27 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ 'ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਿਸ ਥਾਣਾ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਡਿਊਟੀ ਅਫ਼ਸਰ ਏ.ਐਸ.ਆਈ. ਹਰਦੀਪ ਸਿੰਘ ਕੋਲ ਰਿਪੋਰਟ ਦਰਜ ਕਰਵਾਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸਦੀ ਦਰਖ਼ਾਸਤ 'ਤੇ ਕਾਰਵਾਈ ਕਰਨ ਲਈ 20, 000 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ 'ਤੇ ਹੀ ਉਸਤੋਂ 6000 ਰੁਪਏ ਵੀ ਲੈ ਲਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ, ਪੁਲਿਸ ਥਾਣਾ ਡਿਵੀਜ਼ਨ ਨੰਬਰ-08, ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਐਫਆਈਆਰ ਦੀ ਕਾਪੀ ਦੇਣ ਅਤੇ ਇਸ 'ਤੇ ਅਗਲੀ ਕਾਰਵਾਈ ਕਰਨ ਲਈ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੇ 14, 000 ਦੇਣ ਲਈ ਕਿਹਾ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ ਅਤੇ ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਪੁਲਿਸ ਥਾਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਪੰਜਾਬ 'ਚ ਵਿਆਹ ਦਾ ਖਾਣਾ ਖਾ ਕੇ 72 ਤੋਂ ਵੱਧ ਮਹਿਮਾਨ ਹੋਏ ਬਿਮਾਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਕਟਾਰੂਚੱਕ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਸ਼ਰਾਬ ਲਈ ਪੈਸੇ ਨਾ ਦੇਣ 'ਤੇ ਸਿਰ ਤੇ ਪੱਥਰ ਮਾਰ-ਮਾਰ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨੀਲੇ ਡਰੰਮ 'ਚੋਂ ਮਿਲੀ ਨੌਜਵਾਨ ਕੁੜੀ ਦੀ ਲਾਸ਼

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ - ਕਾਹਲਵਾਂ

ਠੇਕੇ 'ਤੇ ਰੱਖੇ ਅਧਿਆਪਕਾਂ ਦੇ ਸ਼ੋਸ਼ਣ 'ਤੇ ਹਾਈ ਕੋਰਟ ਦੀ ਦੋ-ਟੁੱਕ: ਸੰਸਥਾਵਾਂ ਵਰਤ ਕੇ ਸੁੱਟ ਨਹੀਂ ਸਕਦੀਆਂ

8 ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਪੰਜ ਗ੍ਰਿਫ਼ਤਾਰ