Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਮੁੰਡੀਆਂ

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 08:55 PM

- *ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਤਿਆਰੀਆਂ ਦਾ ਜਾਇਜ਼ਾ*

ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ.ਐਚ.ਐਸ.)–2026’ ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ “ਸਵੱਛਤਾ ਵਿੱਚ ਭਾਗੀਦਾਰੀ, ਸਵੱਛ ਭਾਰਤ, ਵਿਕਸਿਤ ਭਾਰਤ” ਥੀਮ ਤਹਿਤ ਮਨਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਅਤੇ ਕੇਂਦਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਖ਼ਾਸ ਤੌਰ ’ਤੇ ਪੇਂਡੂ ਖੇਤਰਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਐਸ.ਐਚ.ਐਸ.–2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ, ਯੋਜਨਾਬੰਦੀ ਅਤੇ ਪ੍ਰਸਤਾਵਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਪੰਜਾਬ ਵਿੱਚ ਮੁਹਿੰਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰ ਸਰਕਾਰ ਨੂੰ ਸੂਬੇ ਦੀਆਂ ਤਿਆਰੀਆਂ ਅਤੇ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਇਲਾਕੇ ਵਿੱਚ ਸਫ਼ਾਈ ਅਤੇ ਸੈਨੀਟੇਸ਼ਨ ਗਤੀਵਿਧੀਆਂ ਵਿੱਚ ਗ੍ਰਾਮ ਪੰਚਾਇਤਾਂ, ਸਥਾਨਕ ਭਾਈਚਾਰਿਆਂ ਅਤੇ ਵੱਖ-ਵੱਖ ਭਾਈਵਾਲਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਪਿੰਡਾਂ ਨੂੰ ਹੋਰ ਸਾਫ਼-ਸੁਥਰਾ, ਸਿਹਤਮੰਦ ਅਤੇ ਟਿਕਾਊ ਬਣਾਉਣ ਲਈ ਚੱਲ ਰਹੇ ਸੂਬਾ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਸੈਨੀਟੇਸ਼ਨ ਨੂੰ ਸਿਰਫ਼ ਸਰਕਾਰੀ ਦਖ਼ਲਅੰਦਾਜ਼ੀ ਰਾਹੀਂ ਕਾਇਮ ਨਹੀਂ ਰੱਖਿਆ ਜਾ ਸਕਦਾ, ਸਗੋਂ ਇਸ ਲਈ ਨਾਗਰਿਕਾਂ, ਪੰਚਾਇਤਾਂ ਅਤੇ ਭਾਈਚਾਰਿਆਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ।

ਮੀਟਿੰਗ ਦੌਰਾਨ ਗ੍ਰਾਮ ਪੰਚਾਇਤਾਂ ਲਈ “ਸਵੱਛ ਸੇਵਾ ਅਸੈਸਮੈਂਟ” ਵੀ ਸ਼ੁਰੂ ਕੀਤੀ ਗਈ। ਇਸ ਪਹਿਲਕਦਮੀ ਦਾ ਉਦੇਸ਼ ਪਿੰਡ ਪੱਧਰ ’ਤੇ ਸੈਨੀਟੇਸ਼ਨ ਨਾਲ ਸਬੰਧਤ ਗਤੀਵਿਧੀਆਂ ਦੇ ਮੁਲਾਂਕਣ ਨੂੰ ਮਜ਼ਬੂਤ ਕਰਨਾ ਅਤੇ ਸਫ਼ਾਈ ਤੇ ਸਵੱਛਤਾ ਦੇ ਯਤਨਾਂ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਹੋਰ ਉਤਸ਼ਾਹਿਤ ਕਰਨਾ ਹੈ।

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ‘ਸਵੱਛਤਾ ਹੀ ਸੇਵਾ–2026’ ਦੇ ਉਦੇਸ਼ਾਂ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮੁਹਿੰਮ ਦੀ ਮਿਆਦ ਤੋਂ ਬਾਅਦ ਵੀ ਇਸ ਦਾ ਸਥਾਈ ਪ੍ਰਭਾਵ ਕਾਇਮ ਰਹੇ। ਉਨ੍ਹਾਂ ਕਿਹਾ ਕਿ ਸਫ਼ਾਈ, ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਨਾ ਚਾਹੀਦਾ ਹੈ।

ਕੈਬਨਿਟ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ‘ਸਵੱਛਤਾ ਹੀ ਸੇਵਾ–2026’ ਮੁਹਿੰਮ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਅਤੇ ਆਪਣੇ ਪਿੰਡਾਂ ਤੇ ਭਾਈਚਾਰਿਆਂ ਵਿੱਚ ਚਲਾਈਆਂ ਜਾਣ ਵਾਲੀਆਂ ਸਫ਼ਾਈ ਮੁਹਿੰਮਾਂ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਸਫ਼ਾਈ ਨੂੰ ਸਿਰਫ਼ ਇੱਕ ਮੁਹਿੰਮ ਨਾ ਸਮਝਣ, ਸਗੋਂ ਇਸ ਨੂੰ ਸਾਂਝੀ ਜ਼ਿੰਮੇਵਾਰੀ ਅਤੇ ਨਿਰੰਤਰ ਲੋਕ ਲਹਿਰ ਵਜੋਂ ਅਪਣਾਉਣ।

ਉਨ੍ਹਾਂ ਕਿਹਾ, “ਆਓ ਪੰਜਾਬ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਹੱਥ ਮਿਲਾਈਏ ਅਤੇ ਸਵੱਛ ਭਾਰਤ ਤੇ ਵਿਕਸਿਤ ਭਾਰਤ ਦੇ ਵੱਡੇ ਸੰਕਲਪ ਵਿੱਚ ਆਪਣਾ ਯੋਗਦਾਨ ਪਾਈਏ।”

ਮੀਟਿੰਗ ਦੌਰਾਨ ਸ੍ਰੀ ਰਾਮਵੀਰ, ਪ੍ਰਮੁੱਖ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ; ਸ੍ਰੀਮਤੀ ਸਈਦ ਸਹਿਰਿਸ਼ ਅਸਗਰ, ਵਿਭਾਗ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸੌਂਦ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਵਿੱਤ ਮੰਤਰੀ ਹਰਪਾਲ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਪਾਲ ਚੀਮਾ ਵੱਲੋਂ ਸਿਹਤ ਵਿਭਾਗ ਨੂੰ NHM ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਕਟਾਰੂਚੱਕ ਵੱਲੋਂ DFSCs ਨੂੰ ਨਿਰਦੇਸ਼

ਮਾਲ ਮੰਤਰੀ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਪੁਲਿਸ ਵੱਲੋਂ ਅੰਨ੍ਹਾ ਕਤਲ 6 ਘੰਟਿਆਂ ਦੇ ਅੰਦਰ ਟਰੇਸ, ਇੱਕ ਗ੍ਰਿਫਤਾਰ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਬਾਦਲ