Wednesday, October 21, 2026
ਤਾਜਾ ਖਬਰਾਂ
• ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ • ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ

Punjab

180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਚੀਮਾ

ਪੰਜਾਬ ਨਿਊਜ਼ ਐਕਸਪ੍ਰੈੱਸ | October 21, 2026 07:46 PM

- *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਿੱਜੀ ਤੌਰ 'ਤੇ ਸੌਂਪੇ ਸਰਕਾਰੀ ਹੁਕਮ*
- *ਹਰਪਾਲ ਸਿੰਘ ਚੀਮਾ ਨੇ ਅਧਿਆਪਕ ਯੂਨੀਅਨਾਂ ਨੂੰ ਭਰਤੀ, ਤਨਖਾਹ ਅਤੇ ਸੇਵਾ ਮਾਮਲਿਆਂ 'ਤੇ ਨਿਰਪੱਖ ਤੇ ਸਮਾਂਬੱਧ ਕਾਰਵਾਈ ਦਾ ਦਿੱਤਾ ਭਰੋਸਾ*

ਚੰਡੀਗੜ੍ਹ; 21 ਅਕਤੂਬਰ: ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ ਵੱਲੋਂ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੀ ਤਨਖਾਹ ਸਮਾਨਤਾ ਅਤੇ ਹੋਰ ਸੇਵਾ ਮਾਮਲਿਆਂ ਦੇ ਹੱਲ ਸਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਦ ਯੂਨੀਅਨ ਦੇ ਨੁਮਾਇੰਦਿਆਂ ਨੂੰ ਸਰਕਾਰੀ ਹੁਕਮਾਂ ਦੀ ਕਾਪੀ ਸੌਂਪੀ। ਸਕੂਲ ਸਿੱਖਿਆ ਡਾਇਰੈਕਟੋਰੇਟ (ਐਲੀਮੈਂਟਰੀ) ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਵਿੱਤ ਵਿਭਾਗ ਦੀਆਂ ਹਦਾਇਤਾਂ ਅਤੇ ਸਬੰਧਤ ਅਦਾਲਤੀ ਫੈਸਲਿਆਂ ਅਨੁਸਾਰ ਤਨਖਾਹ ਨਿਰਧਾਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ 2016 ਤੋਂ ਵਿੱਤੀ ਲਾਭਾਂ ਅਤੇ ਨਿਯੁਕਤੀ ਸਮਾਨਤਾ ਨਾਲ ਜੁੜੇ ਮਾਮਲਿਆਂ ਦੀ ਪੜਤਾਲ ਲਈ ਇੱਕ ਸਾਬਕਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਅਗਲੇਰੀ ਕਾਰਵਾਈ ਤੈਅ ਕੀਤੀ ਜਾ ਸਕੇ।

ਇਸ ਅਹਿਮ ਐਲਾਨ ਤੋਂ ਬਾਅਦ, ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਨੁਮਾਇੰਦਾ ਯੂਨੀਅਨਾਂ ਅਤੇ ਫਰੰਟਾਂ ਨਾਲ ਮੀਟਿੰਗਾਂ ਦਾ ਇੱਕ ਲੰਮਾ ਸਿਲਸਿਲਾ ਚਲਾਇਆ ਤਾਂ ਜੋ ਉਨ੍ਹਾਂ ਦੇ ਮੰਗ-ਪੱਤਰਾਂ ਦੀ ਘੋਖ ਕਰਕੇ ਮਸਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਸਕੇ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਕੈਬਨਿਟ ਸਬ-ਕਮੇਟੀ ਜਾਇਜ਼ ਮੰਗਾਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਸਾਰੇ ਬਕਾਇਆ ਮਾਮਲਿਆਂ ਨੂੰ ਨਿਰਪੱਖ ਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸਬੰਧਤ ਵਿਭਾਗਾਂ ਨਾਲ ਮਿਲ ਕੇ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ।

ਵਿਚਾਰ-ਵਟਾਂਦਰੇ ਦੌਰਾਨ, ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ (ਪੰਜਾਬ) ਨੇ ਸੂਬੇ ਦੇ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ. ਕਾਡਰ ਦੀਆਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਅਤੇ ਉਨ੍ਹਾਂ ਨੂੰ ਭਰਨ ਦੀ ਤੁਰੰਤ ਮੰਗ ਉਠਾਈ। ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਪੰਜਾਬ ਨੇ ਸਰਕਾਰ ਨੂੰ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਕਾਡਰ ਨਾਲ ਸਬੰਧਤ ਲੰਬਿਤ ਮਾਮਲਿਆਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਨੇ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਭਰਨ ਲਈ ਭਰਤੀ ਮੁਹਿੰਮ ਮੁਕੰਮਲ ਕਰਨ ਦੀ ਮੰਗ ਰੱਖੀ।

ਇਸ ਤੋਂ ਇਲਾਵਾ, ਸਪੈਸ਼ਲ ਕਾਡਰ ਅਧਿਆਪਕ ਫਰੰਟ, ਪੰਜਾਬ ਨੇ ਠੇਕਾ ਆਧਾਰਿਤ ਅਤੇ ਵਿਸ਼ੇਸ਼ ਕਾਡਰ ਅਧਿਆਪਕਾਂ ਲਈ ਨਿਯਮਤ ਤਨਖਾਹ ਸਕੇਲ ਲਾਗੂ ਕਰਨ, ਸੇਵਾ ਨਿਯਮਾਂ, ਛੁੱਟੀ ਦੇ ਲਾਭਾਂ ਅਤੇ ਤਰੱਕੀ ਦੇ ਮੌਕਿਆਂ ਦੀ ਮੰਗ ਸਬੰਧੀ ਮੰਗ-ਪੱਤਰ ਸੌਂਪੇ। ਈ.ਟੀ.ਟੀ. 2364 ਬੇਰੁਜ਼ਗਾਰ ਅਧਿਆਪਕ ਯੂਨੀਅਨ, ਪੰਜਾਬ ਨੇ ਬਾਕੀ ਰਹਿੰਦੀਆਂ ਵੇਟਿੰਗ ਲਿਸਟਾਂ ਜਾਰੀ ਕਰਨ ਅਤੇ ਚੁਣੇ ਹੋਏ ਉਮੀਦਵਾਰਾਂ ਲਈ ਸਟੇਸ਼ਨ ਅਲਾਟਮੈਂਟ ਜਾਂ ਬਦਲੀਆਂ ਦੇ ਮੌਕੇ ਪ੍ਰਦਾਨ ਕਰਨ ਦੀ ਮੰਗ ਕੀਤੀ।

ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ (ਪੰਜਾਬ) ਦੇ ਮੰਗ-ਪੱਤਰ ਵਿੱਚ ਵੋਕੇਸ਼ਨਲ ਅਧਿਆਪਕਾਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਠੇਕਿਆਂ ਵਿੱਚੋਂ ਕੱਢ ਕੇ ਰੈਗੂਲਰ ਨਿਯਮਾਂ ਤਹਿਤ ਸਿੱਧੇ ਤੌਰ 'ਤੇ ਵਿਭਾਗ ਅਧੀਨ ਲਿਆਉਣ ਦੀ ਮੰਗ ਪ੍ਰਮੁੱਖ ਰਹੀ। ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ, ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨਾਂ ਦੀ ਭਾਰੀ ਘਾਟ ਨੂੰ ਪੂਰਾ ਕਰਨ ਲਈ ਸਕੂਲ ਲਾਇਬ੍ਰੇਰੀਅਨਾਂ ਦੀਆਂ ਖਾਲੀ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕੀਤੀ। ਲੈਕਚਰਾਰ ਭਰਤੀ ਪੰਜਾਬ (ਲੈਕਚਰਾਰ ਭਰਤੀ 1067) ਦੇ ਨੁਮਾਇੰਦਿਆਂ ਨੇ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਬਾਕੀ ਰਹਿੰਦੇ ਪੰਜ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਤੈਅ ਕਰਕੇ ਪ੍ਰੀਖਿਆਵਾਂ ਕਰਵਾਉਣ ਦੀ ਬੇਨਤੀ ਕੀਤੀ। ਇਸ ਤੋਂ ਇਲਾਵਾ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ ਪੰਜਾਬ ਨੇ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਜਲਦ ਨਿਯੁਕਤੀ ਪੱਤਰ ਵੰਡਣ ਅਤੇ ਬਕਾਇਆ ਬੈਕਲਾਗ ਅਸਾਮੀਆਂ ਨੂੰ ਡੀ-ਰਿਜ਼ਰਵ ਕਰਕੇ ਭਰਨ 'ਤੇ ਜ਼ੋਰ ਦਿੱਤਾ।

ਇਸ ਦੌਰਾਨ, ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਅਤੇ ਬੇਰੁਜ਼ਗਾਰ ਪੀ.ਐੱਸ.ਟੈੱਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨੇ ਵੀ ਵਿੱਤ ਮੰਤਰੀ ਨਾਲ ਵੱਖ-ਵੱਖ ਮੀਟਿੰਗਾਂ ਦੌਰਾਨ ਆਪਣੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਰਕਾਰ PUNBUS/PRTC ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਚੀਮਾ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ: DSP ਅਤੇ ਡਰੱਗ ਇੰਸਪੈਕਟਰ ਸਸਪੈਂਡ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪਰਮਿੰਦਰ ਝੋਟੇ ਦੀ ਕੁਰਬਾਨੀ ਪੰਜਾਬ ਵਿੱਚੋਂ ਨਸ਼ੇ ਖਤਮ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ ਅਮਿਤ ਸ਼ਾਹ ਵੱਲੋਂ ਸੀਬੀਆਈ ਇਨਕੁਆਇਰੀ ਦਾ ਸੈਨਿਕ ਵਿੰਗ ਵੱਲੋਂ ਸਵਾਗਤ - ਕੈਪਟਨ ਸਿੱਧੂ

ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ CRM ਮਸ਼ੀਨਾਂ ਖਰੀਦੀਆਂ

ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ