Tuesday, June 02, 2026

Punjab

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ASI ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 02, 2026 08:28 PM

ਚੰਡੀਗੜ੍ਹ, 2 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਹਮਲਾ ਕਰਨ ਵਾਲੀ ਦੂਜੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20, 000/- ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ, ਮੁਲਜ਼ਮ ਐ.ਐਸ.ਆਈ 18000 ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ, ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹੈ ਮੁੱਦਾ - ਕਟਾਰੂਚੱਕ

ਕੈਬਨਿਟ ਮੰਤਰੀ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

ਕਿਸਾਨਾਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਕ੍ਰੈਡਿਟ ਕਾਰਡ ਪਾਲਿਸੀ ਬਦਲੀ