Tuesday, October 06, 2026
ਤਾਜਾ ਖਬਰਾਂ
• ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ

Punjab

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

ਪੰਜਾਬ ਨਿਊਜ਼ ਐਕਸਪ੍ਰੈੱਸ | October 06, 2026 07:56 PM

- ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ
- ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ
- ਮੰਤਰੀ ਵੱਲੋਂ ਮੰਡੀਆਂ ਦਾ ਨਿੱਜੀ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ

ਚੰਡੀਗੜ੍ਹ, 6 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ, ਝੋਨੇ ਦੇ ਖਰੀਦ ਸੀਜ਼ਨ 2026-27 ਨੂੰ ਨਿਰਵਿਘਨ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਸਪੱਸ਼ਟ ਸਬੂਤ ਇਹ ਹੈ ਕਿ ਹੁਣ ਤੱਕ 19222 ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 800 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਉਹ 10 ਜ਼ਿਲ੍ਹਿਆਂ - ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਹਿਗੜ੍ਹ ਸਾਹਿਬ ਅਤੇ ਕਪੂਰਥਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਨਿੱਜੀ ਤੌਰ ਉੱਤੇ ਜਾਇਜ਼ਾ ਲੈ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਮੰਡੀਆਂ ਦੇ ਦੌਰੇ ਦੌਰਾਨ ਕਿਸੇ ਵੀ ਕਿਸਾਨ ਜਾਂ ਖਰੀਦ ਸੀਜ਼ਨ ਨਾਲ ਸੰਬੰਧਿਤ ਕਿਸੇ ਵੀ ਹੋਰ ਧਿਰ ਵੱਲੋਂ ਇੱਕ ਵੀ ਸ਼ਿਕਾਇਤ ਨਹੀਂ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ, ਇਹ ਯਕੀਨੀ ਬਣਾਉਣ ਲਈ ਕਿ ਬਾਹਰੀ ਰਾਜਾਂ ਤੋਂ ਕੋਈ ਝੋਨਾ ਮੰਡੀਆਂ ਵਿੱਚ ਨਾ ਆਵੇ, ਸਾਰੇ ਅੰਤਰ-ਰਾਜੀ ਨਾਕਿਆਂ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੱਜ ਜਲਾਲਾਬਾਦ ਵਿਖੇ ਕਥਿਤ ਤੌਰ ਤੇ ਹਰਿਆਣਾ ਨਾਲ ਸਬੰਧਤ ਇੱਕ ਵਿਅਕਤੀ ਨੂੰ ਪੰਜਾਬ ਤੋਂ ਬਾਹਰੋਂ ਝੋਨਾ ਲਿਆਉਂਦਿਆਂ ਫੜਿਆ ਗਿਆ ਹੈ। ਵਿਭਾਗੀ ਪੱਧਰ 'ਤੇ ਜਾਂਚ ਚੱਲ ਰਹੀ ਹੈ ਅਤੇ ਅਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਵਰਤਮਾਨ ਖਰੀਦ ਪ੍ਰਕਿਰਿਆ ਦੀ ਤੇਜ਼ ਰਫ਼ਤਾਰ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ ਦੀ ਸ਼ਲਾਘਾ ਕਰਦਿਆਂ, ਮੰਤਰੀ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਖਰੀਦ ਦੀ ਰਫ਼ਤਾਰ ਵਿੱਚ ਕਦੇ ਵੀ ਕਮੀ ਨਾ ਆਵੇ।

ਮੰਤਰੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਨੂੰ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ, ਜਿਸ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਵਿਭਾਗ ਨੇ 5.09 ਲੱਖ ਬਾਰਦਾਨੇ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਹੈ। ਇਸ ਤੋਂ ਇਲਾਵਾ, ਅਕਤੂਬਰ ਮਹੀਨੇ ਲਈ 42, 786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋ ਚੁੱਕੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਿਸ਼ੇਸ਼ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਡਿਪਟੀ ਡਾਇਰੈਕਟਰ ਖੁਰਾਕ (ਖਰੀਦ) ਗੀਤਾ ਬਿਸ਼ੰਭੂ, ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਹਾਜ਼ਿਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ’ਚ ਪਰਾਲੀ ਸਾੜਨ ਦੀਆਂ 84 ਘਟਨਾਵਾਂ, ਪਿਛਲੇ ਸਾਲ ਨਾਲੋਂ ਮਾਮਲਿਆਂ ਵਿੱਚ 12% ਦੀ ਗਿਰਾਵਟ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ CM ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਚਾਵਲਾ ਮਾਮਲੇ ਦੀ SIT ਤੋਂ ਜਾਂਚ ਦੀ ਕੀਤੀ ਮੰਗ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

ਪੰਜਾਬ ਮੁੱਖ ਮੰਤਰੀ ਦੇ ਕੈਂਪ ਆਫਿਸ ‘ਤੇ CBI ਦਾ ਛਾਪਾ

ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ - ਮੁੰਡੀਆਂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ