Thursday, May 02, 2024

Punjab

1984 ਦੇ ਸਿੱਖ ਕਤਲੇਆਮ ਵਿਚ ਸਿੱਖ ਕੌਮ ਨੂੰ ਵੱਡੀ ਰਾਹਤ: ਦਿੱਲੀ ਹਾਈ ਕੋਰਟ ਨੇ ਕਮਲਨਾਥ ਖਿਲਾਫ ਕੇਸ ਵਿਚ ਐਸ ਆਈ ਟੀ ਨੂੰ ਸਟੇਟਸ ਰਿਪੋਰਟ ਦਾਇਰ ਕਰਨ ਨੂੰ ਆਖਿਆ: ਮਨਜਿੰਦਰ ਸਿੰਘ ਸਿਰਸਾ

PUNJAB NEWS EXPRESS | February 06, 2024 08:19 PM
ਚੰਡੀਗੜ੍ਹ, : -1984 ਦੇ ਸਿੱਖ ਕਤਲੇਆਮ ਕੇਸਾਂ ਦੀ ਲੜਾਈ ਲੜ ਰਹੀ ਸਿੱਖ ਕੌਮ ਨੂੰ ਉਦੋਂ ਵੱਡੀ ਰਾਹਤ ਮਿਲੀ ਜਦੋਂ ਦਿੱਲੀ ਹਾਈ ਕੋਰਟ ਨੇ ਇਹਨਾਂ ਕੇਸਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੂੰ ਕਾਂਗਰਸ ਆਗੂ, ਸਾਬਕਾ ਮੁੱਖ ਮੰਤਰੀ ਤੇ ਗਾਂਧੀ ਪਰਿਵਾਰ ਦੇ ਕਰੀਬੀ ਕਮਲਨਾਥ ਖਿਲਾਫ ਕੇਸ ਦੀ ਸਟੇਟ ਰਿਪੋਰਟ 23 ਅਪ੍ਰੈਲ 2024 ਤੱਕ ਦਾਇਰ ਕਰਨ ਦੀ ਹਦਾਇਤ ਕੀਤੀ।ਇਹ  ਜਾਣਕਾਰੀ ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਦੀ ਨਿੱਜੀ ਤੌਰ ’ਤੇ ਪੈਰਵੀ ਕਰ ਰਹੇ ਹਨ ਤੇ ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਕਮਲਨਾਥ ਤੇ ਹੋਰ ਦੋਸ਼ੀਆਂ ਖਿਲਾਫਬੰਦ ਕੀਤੇ ਕੇਸ ਮੁੜ ਖੋਲ੍ਹਣ ਦੀ ਅਪੀਲ ਕੀਤੀ ਸੀ । ਇਸ ਮਗਰੋਂ ਉਹਨਾਂ ਅਦਾਲਤਾਂ ਵਿਚ ਵੀ ਕੇਸਾਂ ਦੀ ਪੈਰਵੀ ਕੀਤੀ।
ਉਹਨਾਂ ਕਿਹਾ ਕਿ ਉਹ ਨਿਆਂਪਾਲਿਕਾ ਦੇ ਧੰਨਵਾਦੀ ਹਨ ਕਿਉਂਕਿ ਦਿੱਲੀ ਹਾਈ ਕੋਰਟ ਨੇ ਅੱਜ ਐਸ ਆਈ ਟੀ ਨੂੰ ਕਮਲਨਾਥ ਖਿਲਾਫ ਕੇਸ ਵਿਚ ਸਟੇਟਸ ਰਿਪੋਰਟ 23 ਅਪ੍ਰੈਲ 2024 ਤੱਕ ਦਾਇਰ ਕਰਨ ਦੀ ਹਦਾਇਤ ਕੀਤੀ ਹੈ। ਕਮਲਨਾਥ ’ਤੇ ਦੋਸ਼ ਹੈ ਕਿ ਉਸਨੇ 1984 ਦੇ ਕਤਲੇਆਮ ਦੌਰਾਨ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕੋ ਪਰਿਵਾਰ ਦੇ ਦੋ ਜੀਆਂ ਦਾ ਕਤਲ ਕਰਵਾਇਆ।
ਸਰਦਾਰ ਸਿਰਸਾ ਨੇ ਦੱਸਿਆ ਕਿ ਉਹਨਾਂ ਵੱਲੋਂ ਦਾਇਰ ਪਟੀਸ਼ਨ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਨੇ ਇਹ ਸਟੇਟਸ ਰਿਪੋਰਟ 23 ਅਪ੍ਰੈਲ 2024 ਤੱਕ ਦਾਇਰ ਕਰਨ ਦੀ ਹਦਾਇਤ ਕੀਤੀ ਹੈ। ਉਹਨਾਂ ਕਿਹਾ ਕਿ ਕਮਲਨਾਥ ਇਕ ਕਾਤਲ ਹੈ ਜਿਸਨੁੰ ਹੁਣ ਤੱਕ ਗਾਂਧੀ ਪਰਿਵਾਰ ਤੇ ਕਾਂਗਰਸ ਪਾਰਟੀ ਬਚਾਉਂਦੀ ਆਈ ਹੈ ਪਰ ਹੁਣ ਉਸਦੇ ਦਿਨ ਪੂਰੇ ਹੋ ਗੲ ਹਨ ਤੇ ਉਸਨੂੰ ਸਿੱਖ ਕੌਮ ਖਿਲਾਫ ਕੀਤੇ ਗੁਨਾਹਾਂ ਦੀ ਸਜ਼ਾ ਭੁਗਤਣੀ ਹੀ ਪਵੇਗੀ।

ਉਹਨਾਂ ਨੇ ਆਸ ਪ੍ਰਗਟਾਈ ਕਿ ਆਖਿਰਕਾਰ 1984 ਦੇ ਸਿੱਖ ਕਤਲੇਆਮ ਦੇ ਸਾਰੇ ਦੋਸ਼ੀ ਕਾਨੂੰਨ ਮੁਤਾਬਕ ਸਲਾਖਾਂ ਪਿੱਛੇ ਹੋਣਗੇ ਤੇ ਉਹਨਾਂ ਮੁੜ ਦੁਹਰਾਇਆ ਕਿ ਉਹ ਇਹਨਾਂ ਕੇਸਾਂ ਨੂੰ ਇਹਨਾਂ ਦੇ ਤਰਕਸੰਗਤ ਅੰਤ ਤੱਕ ਲੈ ਕੇ ਜਾਣ ਲਈ ਦ੍ਰਿੜ ਸੰਕਲਪ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ