Sunday, June 21, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 21, 2026 07:02 PM

ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ੀ ਐਸ.ਆਈ. ਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਲਈ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ਵਿੱਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਦਾਗ਼ੀ ਕਰੰਸੀ ਨੋਟ ਬਰਾਮਦ ਕੀਤੇ ਗਏ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਪੰਜਾਬ ਸੜਕ ਵੱਲੋਂ 24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ NRI ਮਿਲਣੀ

ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ

ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ