Tuesday, April 28, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਪੰਜਾਬ ਨਿਊਜ਼ ਐਕਸਪ੍ਰੈੱਸ | April 28, 2026 06:08 PM

- *6 ਅਧਿਕਾਰੀ ਜ਼ਿਲ੍ਹਾ ਮਾਲ ਅਫ਼ਸਰ, 8 ਤਹਿਸੀਲਦਾਰ ਅਤੇ 9 ਅਧਿਕਾਰੀ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ*
- *ਮਾਨ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਪਦਉੱਨਤ ਕਰਨਾ ਯਕੀਨੀ ਬਣਾ ਰਹੀ ਹੈ: ਮਾਲ ਮੰਤਰੀ*

ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ।

ਦੱਸ ਦੇਈਏ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ।

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨੂੰ ਨਿਰਧਾਰਤ ਸਮੇਂ ਅੰਦਰ ਪਦਉੱਨਤ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਤਰੱਕੀ ਪ੍ਰਕਿਰਿਆ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਧਿਕਾਰੀਆਂ ਨੂੰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ।

ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

CM ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਮੁੰਡੀਆਂ

ਪੰਜਾਬ ਪੁਲਿਸ ਨੇ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ, ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ