Saturday, April 27, 2024

Punjab

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

PUNJAB NEWS EXPRESS | March 22, 2024 09:13 PM
ਚੰਡੀਗੜ੍ਹ, :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50, 000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25, 000 ਰੁਪਏ ਵਿੱਚ ਤੈਅ ਹੋ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ