Monday, November 23, 2026

Punjab

26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’, ਵਿਧਾਇਕ ਸਵਰਨ ਸਿੰਘ ਧੁੰਨ ਵੱਲੋਂ ਪੰਜਾਬੀਆਂ ਨੂੰ ਸ਼ਾਮਿਲ ਲਈ ਅਪੀਲ

PUNJAB NEWS EXPRESS | November 23, 2026 05:49 PM

ਭਿੱਖੀਵਿੰਡ:  2026 ਖੇਮਕਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਸਵਰਨ ਸਿੰਘ ਧੁੰਨ ਨੇ ਪੰਜਾਬ ਵਾਸੀਆਂ ਨੂੰ 26 ਨਵੰਬਰ ਨੂੰ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਸਵੇਰੇ 11 ਵਜੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨਾਂ ਦਸਿਆ ਕਿ ਇਸ ਮਹਾਂ ਰੈਲੀ ਵਿੱਚ ਸ਼ਾਮਲ ਲਈ ਆਮ‌ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।

ਉਨਾਂ ਦਸਿਆ ਹੈ ਕਿ ਖੇਮ ਕਰਨ ਵਿਧਾਨ ਸਭਾ ਹਲਕੇ ਵਿਚੋਂ ਵੱਡੀ ਗਿਣਤੀ ਵਿੱਚ ਆਮ‌ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਮੈਂਬਰ ਇਸ ਮਹਾਂ ਰੈਲੀ ਵਿੱਚ ਸ਼ਾਮਲ ਹੋਣਗੇ, ਉਨ੍ਹਾਂ ਦਸਿਆ ਕਿ ਇਸ ਮਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਦਾ ਰਿਸ਼ਤਾ ਸਿਰਫ਼ ਸਿਆਸੀ ਸਾਂਝ ਤੱਕ ਸੀਮਤ ਨਹੀਂ, ਸਗੋਂ ਇਹ ਪੰਜਾਬੀਆਂ ਦੇ ਵਿਸ਼ਵਾਸ, ਸਮਰਥਨ ਅਤੇ ਲੋਕ-ਭਾਵਨਾਵਾਂ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਾਰਟੀ ਦੇ ਸਿਆਸੀ ਸਫ਼ਰ ਨੂੰ ਮਜ਼ਬੂਤੀ ਦੇਣ ਅਤੇ ਇਸ ਨੂੰ ਕੌਮੀ ਪੱਧਰ ’ਤੇ ਪਛਾਣ ਦਿਵਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ।*ਉਨ੍ਹਾਂ ਦਸਿਆ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਚਾਰ ਸੀਟਾਂ ’ਤੇ ਜਿੱਤ ਦਿਵਾ ਕੇ ਲੋਕਾਂ ਨੇ ਆਮ‌ ਆਦਮੀ ਪਾਰਟੀ ਦੀ ਮਜ਼ਬੂਤ ਨੀਂਹ ਰੱਖੀ। ਸਾਲ 2017 ਵਿੱਚ 20 ਵਿਧਾਨ ਸਭਾ ਸੀਟਾਂ ਦੇ ਕੇ ਵਿਰੋਧੀ ਧਿਰ ਦੀ ਜ਼ਿੰਮੇਂਵਾਰੀ ਸੌਂਪੀ, ਜਦਕਿ 2022 ਦੀਆਂ ਚੋਣਾਂ ਵਿੱਚ 92 ਸੀਟਾਂ ਦਾ ਫ਼ਤਵਾ ਦੇ ਕੇ ਸੂਬੇ ਦੀ ਸੱਤਾ ਸੰਭਾਲਣ ਦਾ ਮੌਕਾ ਦਿੱਤਾ।

*ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਪ੍ਰਗਟਾਏ ਇਸ ਭਰੋਸੇ ਅਤੇ ਉਨ੍ਹਾਂ ਦੀਆਂ ਆਸਾਂ-ਉਮੀਦਾਂ ’ਤੇ ਖਰਾ ਉਤਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸਿੱਖਿਆ, ਸਿਹਤ, ਲੋਕ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਉਦੇਸ਼ ਆਮ ਨਾਗਰਿਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਅਤੇ ਸੂਬੇ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਦਾਨ ਕਰਨਾ ਹੈ।

ਸ. ਧੁੰਨ ਨੇ ਦੱਸਿਆ ਕਿ ਇਸ ਮਹਾਂ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮੌਕਾ ਪਾਰਟੀ ਦੇ ਹੁਣ ਤੱਕ ਦੇ ਸਫ਼ਰ, ਪੰਜਾਬ ਨਾਲ ਇਸ ਦੀ ਸਾਂਝ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਾਂਝਾ ਕਰਨ ਦਾ ਮੰਚ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ: ਵਿਧਾਇਕ ਧੁੰਨ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੇ ਗਏ ਪੈਕੇਟ ਵਿੱਚੋਂ ਹਥਿਆਰ, ਗੋਲਾ ਬਾਰੂਦ, ਨਸ਼ੀਲੇ ਪਦਾਰਥ ਬਰਾਮਦ

ਬੰਦੂਕਧਾਰੀਆਂ ਨੇ ਮੋਹਾਲੀ ਸੈਲੂਨ, ਆਰਕੀਟੈਕਟ ਦੇ ਘਰ ਨੂੰ 30 ਮਿੰਟਾਂ ਦੇ ਅੰਦਰ ਨਿਸ਼ਾਨਾ ਬਣਾਇਆ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ*

ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ*

ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ

ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ

ਕਾਂਗਰਸ ਨੂੰ ਵੱਡਾ ਸਿਆਸੀ ਝਟਕਾ: ਦੋ ਵਾਰ ਵਿਧਾਇਕ ਤੇ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਭਾਜਪਾ ’ਚ ਸ਼ਾਮਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਥਿਤ ਬੇਨਿਯਮੀਆਂ 'ਤੇ ਪੀਸੀਐਸ ਭਰਤੀ 'ਤੇ ਰੋਕ ਲਗਾ ਦਿੱਤੀ, ਅਗਲੀ ਸੁਣਵਾਈ 16 ਦਸੰਬਰ ਨੂੰ

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ