Wednesday, November 25, 2026

Punjab

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

PUNJAB NEWS EXPRESS | November 25, 2026 06:38 AM

ਚੰਡੀਗੜ੍ਹ, : ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵੱਲੋਂ 27 ਨਵੰਬਰ, 2026 ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ।

ਇਹ ਡਰਿੱਲਾਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਹਨ।

ਇਹ ਮੌਕ ਡਰਿੱਲ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਕਿ ਦੋ ਮਿੰਟਾਂ ਲਈ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਵਜਾ ਕੇ ਦਿੱਤਾ ਜਾਵੇਗਾ। ਇਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਸ਼ਨਾਖ਼ਤ ਕੀਤੇ ਗਏ ਵਿਸ਼ੇਸ਼ ਇਲਾਕਿਆਂ ਵਿੱਚ ਮੌਕ ਬਲੈਕਆਊਟ ਅਭਿਆਸ ਕੀਤਾ ਜਾਵੇਗਾ। ਇਨ੍ਹਾਂ ਸ਼ਨਾਖ਼ਤ ਕੀਤੇ ਇਲਾਕਿਆਂ ਦੇ ਆਮ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਬਲੈਕਆਊਟ ਦੇ ਸਮੇਂ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਬਲੈਕਆਊਟ ਦੌਰਾਨ ਜ਼ਰੂਰੀ ਸੇਵਾਵਾਂ ਨਿਰਵਿਘਨ ਚਾਲੂ ਰਹਿਣਗੀਆਂ।

ਇਹ ਅਭਿਆਸ "ਆਲ ਕਲੀਅਰ" ਦੇ ਸੰਕੇਤ ਨਾਲ ਸਮਾਪਤ ਹੋਵੇਗਾ, ਜਿਸ ਤਹਿਤ ਦੋ ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ਕਿ ਇਸ ਡਰਿੱਲ ਦੀ ਰਸਮੀ ਸਮਾਪਤੀ ਦਾ ਸੰਕੇਤ ਹੋਵੇਗਾ।

ਇਸ ਮੌਕ ਅਭਿਆਸ ਦੌਰਾਨ ਜ਼ਮੀਨੀ ਪੱਧਰ 'ਤੇ ਤਾਲਮੇਲ ਦੀ ਪਰਖ ਲਈ ਵੱਖ-ਵੱਖ ਅਹਿਮ ਹੰਗਾਮੀ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਬਚਾਅ ਕਾਰਜ, ਫਸਟ ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਅ ਸ਼ਾਮਲ ਹਨ।

ਆਮ ਜਨਤਾ ਨੂੰ ਇਸ ਅਭਿਆਸ ਦੌਰਾਨ ਕਿਸੇ ਵੀ ਪੱਖੋਂ ਨਾ ਘਬਰਾਉਣ ਅਪੀਲ ਕੀਤੀ ਜਾਂਦੀ ਹੈ ਕਿ, ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਰਵਾਇਆ ਜਾ ਰਿਹਾ ਇੱਕ ਰੁਟੀਨ ਅਭਿਆਸ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

2027 ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਨੇ ਫਿਰ ਗਠਜੋੜ ਕੀਤਾ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 26 ਨਵੰਬਰ ਨੂੰ ਪਟਿਆਲਾ ਪਹੁੰਚਣ ਦਾ ਸੱਦਾ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਕਮਾਲ, ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਿਆ: ਮਨਜੀਤ ਧਨੇਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਵਧਾਈ ਦਿੱਤੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ: ਵਿਧਾਇਕ ਧੁੰਨ

26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’, ਵਿਧਾਇਕ ਸਵਰਨ ਸਿੰਘ ਧੁੰਨ ਵੱਲੋਂ ਪੰਜਾਬੀਆਂ ਨੂੰ ਸ਼ਾਮਿਲ ਲਈ ਅਪੀਲ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੇ ਗਏ ਪੈਕੇਟ ਵਿੱਚੋਂ ਹਥਿਆਰ, ਗੋਲਾ ਬਾਰੂਦ, ਨਸ਼ੀਲੇ ਪਦਾਰਥ ਬਰਾਮਦ

ਬੰਦੂਕਧਾਰੀਆਂ ਨੇ ਮੋਹਾਲੀ ਸੈਲੂਨ, ਆਰਕੀਟੈਕਟ ਦੇ ਘਰ ਨੂੰ 30 ਮਿੰਟਾਂ ਦੇ ਅੰਦਰ ਨਿਸ਼ਾਨਾ ਬਣਾਇਆ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ*