Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | June 14, 2026 08:44 PM

*— ਦੁਬਈ-ਅਧਾਰਤ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਸਪਲਾਈ ਵਿੱਚ ਸਹਾਇਤਾ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ*
*— ਇੱਕ ਹੋਰ ਦੋਸ਼ੀ ਨੂੰ ਹਿਰਾਸਤ ਵਿੱਚ ਲਿਆ, ਤੰਦਰੁਸਤ ਐਲਾਨੇ ਜਾਣ ਤੋਂ ਬਾਅਦ ਉਸ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਜਾਵੇਗਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ 5.041 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਮੁਲਜ਼ਮ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਲੁੱਟ-ਖੋਹ ਅਤੇ ਹਮਲਾ ਨਾਲ ਸਬੰਧਤ ਅਪਰਾਧਾਂ ਤਹਿਤ ਕਈ ਮਾਮਲੇ ਦਰਜ ਹਨ।

ਇਹ ਗ੍ਰਿਫਤਾਰੀ ਵੀਰਵਾਰ ਨੂੰ ਛੇ ਵਿਅਕਤੀਆਂ - ਗੌਤਮ, ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ, ਗੁਰਪ੍ਰੀਤ ਉਰਫ਼ ਕੀਦਾ ਅਤੇ ਦੋ ਨਾਬਾਲਗਾਂ - ਨੂੰ 30.045 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਦੁਬਈ ਸਥਿਤ ਇੱਕ ਤਸਕਰ ਜੋ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਦੀ ਸਪਲਾਈ ਵਿੱਚ ਸਹਾਇਤਾ ਕਰ ਰਿਹਾ ਸੀ, ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ, ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਸੰਭਾਵਿਤ ਹਵਾਲਾ ਲਿੰਕਾਂ ਦਾ ਪਤਾ ਲਗਾਉਣ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਸਥਾਪਿਤ ਕੀਤੇ ਗਏ ਅਗਲੇ-ਪਿਛਲੇ ਸਬੰਧਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦੇ ਖੁਲਾਸੇ ਰਾਹੀਂ ਉਸ ਦੇ ਕਬਜ਼ੇ ਵਿੱਚੋਂ 2.006 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਅਤੇ ਉਸਦੇ ਦੋ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਇੱਕ ਹੋਰ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੂੰ ਵੰਸ਼ਦੀਪ ਸਿੰਘ ਨਾਮਕ ਇਸ ਮਾਡਿਊਲ ਦੇ ਇੱਕ ਸੰਚਾਲਕ, ਜਿਸਦੀ ਪਛਾਣ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਵੱਲੋਂ ਕੀਤੀ ਗਈ ਹੈ, ਨਾਲ ਹਾਦਸਾ ਵਾਪਰਨ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਲੈ ਗਈਆਂ।

ਸੀਪੀ ਨੇ ਦੱਸਿਆ ਕਿ ਉਸਦੇ ਐਕਟਿਵਾ ਸਕੂਟਰ ਦੀ ਤਲਾਸ਼ੀ ਦੌਰਾਨ, ਪੁਲਿਸ ਨੇ 3.035 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵੰਸ਼ਦੀਪ ਸਿੰਘ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਚ ਬੰਦ ਸੀ ਅਤੇ 2 ਫਰਵਰੀ, 2025 ਨੂੰ ਜ਼ਮਾਨਤ 'ਤੇ ਬਾਹਰ ਆਇਆ ਸੀ।

ਉਨ੍ਹਾਂ ਦੱਸਿਆ ਕਿ ਡਾਕਟਰਾਂ ਵੱਲੋਂ ਤੰਦਰੁਸਤ ਐਲਾਨੇ ਜਾਣ ਤੋਂ ਬਾਅਦ ਦੋਸ਼ੀ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਜਾਵੇਗਾ।

ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਦੁਬਈ ਸਥਿਤ ਤਸਕਰ, ਜੋ ਪਹਿਲਾਂ ਹੀ ਤਿੰਨ ਵੱਡੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦਾ ਹੈ, ਮੁਲਜ਼ਮਾਂ ਨਾਲ ਖੇਪਾਂ ਦੀ ਲੋਕੇਸ਼ਨ ਸਾਂਝੀ ਕਰਦਾ ਸੀ ਅਤੇ ਮੁਲਜ਼ਮ ਆਪਣੇ ਸਾਥੀਆਂ ਨਾਲ ਮਿਲ ਕੇ, ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅੱਗੇ ਵੱਖ-ਵੱਖ ਪ੍ਰਾਪਤਕਰਤਾਵਾਂ ਨੂੰ ਸਪਲਾਈ ਕਰਦੇ ਸਨ।

ਇਸ ਸਬੰਧੀ, ਨਵੀਂ ਐਫਆਈਆਰ ਨੰਬਰ 131 ਮਿਤੀ 14.06.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 25 ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ 5 PCS ਅਧਿਕਾਰੀਆਂ ਦੀਆਂ ਬਦਲੀਆਂ