Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Punjab

30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 11, 2026 04:42 PM

*— ਗ੍ਰਿਫ਼ਤਾਰ ਮੁਲਜ਼ਮ ਦੁਬਈ ਅਧਾਰਤ ਤਸਕਰ ਦੇ ਸੰਪਰਕ ‘ਚ ਸਨ, ਜੋ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਦਾ ਕਰਦਾ ਸੀ ਪ੍ਰਬੰਧ: ਡੀਜੀਪੀ ਗੌਰਵ ਯਾਦਵ*
*—ਦੁਬਈ ਅਧਾਰਤ ਤਸਕਰ ਇਸ ਮਾਡਿਊਲ ਦਾ ਮਾਸਟਰਮਾਈਂਡ, ਜੋ 42 ਕਿਲੋ ਹੈਰੋਇਨ ਅਤੇ 10 ਕਿਲੋ ਆਈਸੀਈ ਬਰਾਮਦਗੀ ਕੇਸਾਂ ‘ਚ ਪਹਿਲਾਂ ਹੀ ਪੁਲਿਸ ਨੂੰ ਲੋੜੀਂਦਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ, ਨੂੰ 30.045 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੀ ਫਤਿਹ ਸਿੰਘ ਕਲੋਨੀ ਦੇ ਰਹਿਣ ਵਾਲੇ ਗੌਤਮ (24), ਅੰਮ੍ਰਿਤਸਰ ਦੇ ਛੇਹਰਟਾ ਦੇ ਰਹਿਣ ਵਾਲੇ ਕਬੀਰ ਉਰਫ਼ ਕਾਕੂ (22), ਅੰਮ੍ਰਿਤਸਰ ਦੇ ਰਹਿਣ ਵਾਲੇ ਸਮੀਰ ਉਰਫ਼ ਸਭਰਵਾਲ (18), ਅੰਮ੍ਰਿਤਸਰ ਦੀ ਔਰਚਿਡ ਵੈਲੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਕੀੜਾ (18) ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ਖ਼ਿਲਾਫ਼ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਤਹਿਤ ਪਹਿਲਾਂ ਹੀ ਕੇਸ ਦਰਜ ਹੈ।

ਨਸ਼ਿਆਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੁਬਈ ਅਧਾਰਤ ਤਸਕਰ ਨਾਲ ਸੰਪਰਕ ਵਿੱਚ ਸਨ ਜੋ ਸਰਹੱਦ ਪਾਰੋਂ ਹੈਰੋਇਨ ਤਸਕਰੀ ਵਿੱਚ ਉਨ੍ਹਾਂ ਦੀ ਸਹਾਇਤਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੁਬਈ ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰਦਿਆਂ ਉਕਤ ਮੁਲਜ਼ਮ ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਅੱਗੇ ਪੰਜਾਬ ਭਰ ‘ਚ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਵਿੱਤੀ ਸਰੋਤਾਂ ਦਾ ਪਤਾ ਲਗਾ ਕੇ ਸੰਭਾਵਿਤ ਹਵਾਲਾ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਖੁਫੀਆ ਜਾਣਕਾਰੀ 'ਤੇ ਅਧਾਰਤ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ ਮੁਲਜ਼ਮ ਗੌਤਮ ਨੂੰ ਉਸਦੇ ਦੋ ਨਾਬਾਲਗ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਕੋਲੋਂ 30.045 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੌਤਮ ਦੇ ਖੁਲਾਸੇ 'ਤੇ ਤਿੰਨ ਹੋਰ ਦੋਸ਼ੀਆਂ ਜਿਨ੍ਹਾਂ ਦੀ ਪਛਾਣ ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ ਅਤੇ ਗੁਰਪ੍ਰੀਤ ਸਿੰਘ ਉਰਫ਼ ਕੀੜਾ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਅਨੁਸਾਰ ਦੁਬਈ ਅਧਾਰਤ ਤਸਕਰ ਇਸ ਮਾਡਿਊਲ ਦਾ ਮਾਸਟਰਮਾਈਂਡ ਹੈ, ਜੋ ਪੁਲਿਸ ਨੂੰ ਪਹਿਲਾਂ ਹੀ 42 ਕਿਲੋ ਹੈਰੋਇਨ ਰਿਕਵਰੀ ਕੇਸ ਅਤੇ 10 ਕਿਲੋਆਈਸੀਈ ਰਿਕਵਰੀ ਕੇਸ ਸਮੇਤ ਤਿੰਨ ਵੱਡੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਦੱਸਿਆ ਕਿ ਦੁਬਈ ‘ਚ ਬੈਠ ਕੇ ਕੰਮ ਕਰਦਿਆਂ ਉਕਤ ਮੁਲਜ਼ਮ ਨੌਜਵਾਨਾਂ, ਜਿਨ੍ਹਾਂ ਵਿੱਚ ਨਾਬਾਲਗ ਵੀ ਸ਼ਾਮਲ ਹਨ, ਨੂੰ ਪੈਸੇ ਦਾ ਲਾਲਚ ਦੇ ਕੇ ਲੁਭਾਉਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਨਸ਼ਿਆਂ ਦੀ ਖੇਪ ਹਾਸਲ ਕਰਨ ਤੋਂ ਲੈ ਕੇ ਇਨ੍ਹਾਂ ਦੀ ਅੱਗੇ ਸਪਲਾਈ ਵਰਗੇ ਕੰਮਾਂ ਲਈ ਵਰਤਦਾ ਸੀ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐਫਆਈਆਰ ਨੰਬਰ 122 ਮਿਤੀ 03.06.2026 ਦਰਜ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

ਬਹਿਬਲ ਕਲਾਂ ਗੋਲੀ ਕਾਂਡ: ਗਿਆਨੀ ਰਘਬੀਰ ਨੇ ਐਸਆਈਟੀ ਕੋਲ ਬਿਆਨ ਦਰਜ ਕਰਵਾਇਆ

ਪੰਜਾਬ ਦੇ ਤਰੁਣ ਚੁੱਘ ਬਿਨਾਂ ਮੁਕਾਬਲੇ ਹੀ ਬਣੇ ਰਾਜ ਸਭਾ ਮੈਂਬਰ

ਹਰਪਾਲ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਗੜ੍ਹੀ

140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ

ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ - CM ਮਾਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ