Thursday, October 22, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਨੇ ਕੀਤਾ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 22, 2026 06:53 PM

ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਠੀਕਰੀਵਾਲਾ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਸ਼ਿਕਾਇਤਕਰਤਾ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿੱਚ ਜ਼ਮੀਨ ਖਰੀਦੀ ਸੀ। ਹਾਲ ਹੀ ਵਿੱਚ, ਸ਼ਿਕਾਇਤਕਰਤਾ ਨੇ ਪਾਇਆ ਕਿ ਮਾਲ ਰਿਕਾਰਡ ਵਿੱਚ ਹਾਲੇ ਵੀ ਉਨ੍ਹਾਂ ਦੇ ਨਾਵਾਂ ਦੀ ਬਜਾਏ ਪਿਛਲੇ ਵੇਚਣ ਵਾਲੇ ਦਾ ਨਾਮ ਦਰਜ ਹੈ।

ਇਸ ਤਰੁਟੀ ਨੂੰ ਦਰੁਸਤ ਕਰਵਾਉਣ ਲਈ ਸ਼ਿਕਾਇਤਕਰਤਾ ਨੇ ਸਬੰਧਤ ਪਟਵਾਰੀ, ਮਨਿੰਦਰ ਸਿੰਘ, ਮਾਲ ਹਲਕਾ, ਚਾਉਕੇ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਸਹਾਇਕ, ਪ੍ਰਿਤਪਾਲ ਸਿੰਘ ਨਾਲ ਰਾਬਤਾ ਕਰਨ ਲਈ ਕਿਹਾ। ਬਾਅਦ ਵਿੱਚ ਪ੍ਰਿਤਪਾਲ ਨੇ ਰਿਕਾਰਡ ਵਿੱਚ ਉਕਤ ਸੋਧ ਕਰਨ ਲਈ 150000 ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਪਟਵਾਰੀ ਦਫ਼ਤਰ ਦੁਬਾਰਾ ਗਿਆ ਤਾਂ ਦੋਸ਼ੀ ਪ੍ਰਿਤਪਾਲ ਸਿੰਘ ਉਸਨੂੰ ਦਫ਼ਤਰ ਦੀ ਇਮਾਰਤ ਦੇ ਪਿੱਛੇ ਲੈ ਗਿਆ ਅਤੇ ਪਟਵਾਰੀ ਮਨਿੰਦਰ ਸਿੰਘ ਨਾਲ ਉਸ ਦੀ ਫ਼ੋਨ ’ਤੇ ਗੱਲ ਕਰਵਾਈ ਗਈ। ਇਸ ਗੱਲਬਾਤ ਦੌਰਾਨ, ਪਟਵਾਰੀ 1, 40, 000 ਰਿਸ਼ਵਤ ਲਈ ਮੰਨ ਗਿਆ ਅਤੇ ਦੋਸ਼ੀ ਪ੍ਰਿਤਪਾਲ ਸਿੰਘ ਨੇ ਮੌਕੇ ’ਤੇ ਸ਼ਿਕਾਇਤਕਰਤਾ ਤੋਂ 2000 ਦੀ ਰਿਸ਼ਵਤ ਲੈ ਲਈ ਅਤੇ ਸ਼ਿਕਾਇਤਕਰਤਾ ਨੂੰ ਅਗਲੀ ਕਿਸ਼ਤ 22 ਅਕਤੂਬਰ, 2026 ਨੂੰ ਦੇਣ ਲਈ ਕਿਹਾ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਯ ਬਿਊਰੋ ਰੇਂਜ ਬਠਿੰਡਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਦੇ ਪ੍ਰਾਇਵੇਟ ਸਹਾਇਕ ਦੋਸ਼ੀ ਪ੍ਰਿਤਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; CM ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ 'ਤੇ ਪੰਜਾਬ CM ਨਾਲ ਦੁਰਵਿਵਹਾਰ: ਧਾਲੀਵਾਲ

ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਜੇ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਮੁਫ਼ਤ ਬਿਜਲੀ, ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਆਪ ਸਰਕਾਰ ਨੇ ਪਰਮਿੰਦਰ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ ਮੁੱਦਿਆਂ ਤੋਂ ਬਚਣ ਲਈ ਸੈਸ਼ਨ 9 ਮਿੰਟ ਵਿੱਚ ਕੀਤਾ ਖ਼ਤਮ: ਪਰਗਟ ਸਿੰਘ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ