Tuesday, October 06, 2026
ਤਾਜਾ ਖਬਰਾਂ
• ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ

Punjab

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਨੇ ਕੀਤਾ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 06, 2026 06:18 PM

ਚੰਡੀਗੜ੍ਹ, 6 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1, 25, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30, 000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇੱਥੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਐਸ.ਡੀ.ਈ. ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿਖੇ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਸੀ, ਇਸ ਲਈ ਉਸਨੇ ਮੁਲਜ਼ਮ ਅਗਮਜੋਤ ਸਿੰਘ ਨੂੰ ਆਪਣਾ ਤਬਾਦਲਾ ਰੱਦ ਕਰਨ ਜਾਂ ਰੋਕਣ ਲਈ ਜ਼ੁਬਾਨੀ ਬੇਨਤੀ ਕੀਤੀ।

ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਸਾਥੀ ਕਰਮਚਾਰੀ ਅਤੇ ਫਿਟਰ ਹੈਲਪਰ ਅਮਰਿੰਦਰ ਸਿੰਘ ਨੇ ਉਸਨੂੰ ਦੱਸਿਆ ਕਿ ਅਗਮਜੋਤ ਸਿੰਘ ਨੇ ਤਬਾਦਲਾ ਰੋਕਣ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਬਾਅਦ ਵਿੱਚ, ਅਮਰਿੰਦਰ ਸਿੰਘ ਨੇ ਅਗਮਜੋਤ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ, ਜਿਸ ਨੇ 1, 25, 000 ਰੁਪਏ ਦੀ ਮੰਗ ਕੀਤੀ, ਜੋ ਕਿ ਕਿਸ਼ਤਾਂ ਵਿੱਚ ਦਿੱਤੇ ਜਾਣੇ ਸਨ। ਬੁਲਾਰੇ ਨੇ ਦੱਸਿਆ ਕਿ ਨਾਜਾਇਜ਼ ਰਕਮ ਦੀ ਮੰਗ ਬਾਰੇ ਗੱਲਬਾਤ ਅਮਰਿੰਦਰ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਈ ਸੀ।

ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਬ-ਡਿਵੀਜ਼ਨਲ ਇੰਜੀਨੀਅਰ ਅਗਮਜੋਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30, 000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ (30, 000 ਰੁਪਏ) ਬਰਾਮਦ ਕਰ ਲਈ ਗਈ ਹੈ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਚੱਲ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮੁੱਖ ਮੰਤਰੀ ਦੇ ਕੈਂਪ ਆਫਿਸ ‘ਤੇ CBI ਦਾ ਛਾਪਾ

ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ - ਮੁੰਡੀਆਂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਸਾਬਕਾ ਮੈਨੇਜਰ ਤੇ ਸਰਾਂ ਦਾ ਕਰਮਚਾਰੀ ਮੁਅੱਤਲ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਜਾਂਚ ਰਿਪੋਰਟ ਦੇ ਤੱਥ ਐਡਵੋਕੇਟ ਧਾਮੀ ਨੇ ਕੀਤੇ ਜਨਤਕ

ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ