Monday, June 08, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਪੰਜਾਬ ਨਿਊਜ਼ ਐਕਸਪ੍ਰੈੱਸ | June 08, 2026 05:23 PM

- *ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*
- *ਕਰੀਬ 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ*
- *ਕਿਹਾ, "ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ*
- *ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਧਰਤੀ ਹੇਠਲੇ ਪਾਣੀ, ਪੰਜਾਬ, ਪੰਜਾਬੀਅਤ ਅਤੇ ਜਵਾਨੀ ਨੂੰ ਬਚਾਉਣਾ ਮਾਨ ਸਰਕਾਰ ਦਾ ਮਕਸਦ: ਬਰਿੰਦਰ ਕੁਮਾਰ ਗੋਇਲ*
- *ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ*

ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ।

ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3, 832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਨੂੰ ਟੇਲਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਤੇ ਪੰਜਾਬੀਅਤ ਨੂੰ ਸੁਰੱਖਿਅਤ ਕਰਨਾ ਅਤੇ ਨਸ਼ਿਆਂ ਤੋਂ ਜਵਾਨੀ ਨੂੰ ਬਚਾ ਕੇ 'ਰੰਗਲਾ ਪੰਜਾਬ' ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। ਉਨ੍ਹਾਂ ਕਿਹਾ, "ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।"

ਕੈਬਨਿਟ ਮੰਤਰੀ ਨੇ ਪਿੰਡ ਮਾਣਕਮਾਜਰਾ ਵਿਖੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਵਿੱਚੋਂ ਨਵਾਂ ਭਸੌੜ ਮਾਈਨਰ ਬਣਾਇਆ ਗਿਆ ਹੈ ਜਿਸ ਨੂੰ ਕਰੀਬ 4.07 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੰਗਰੂਰ ਦੇ 9 ਪਿੰਡਾਂ ਨੂੰ ਲਗਭਗ 50- 60 ਸਾਲਾਂ ਤੋਂ ਬਾਅਦ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਭਸੌੜ ਮਾਈਨਰ ਵਿੱਚੋਂ 1.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦਰੋਗੇਵਾਲ ਅਤੇ ਮਾਣਕਮਾਜਰਾ ਲਈ 7, 640 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਪ੍ਰਾਜੈਕਟ ਨਾਲ 1, 006 ਏਕੜ ਖੇਤੀਯੋਗ ਰਕਬੇ ਨੂੰ ਸਿੰਚਾਈ ਲਈ ਪਹਿਲੀ ਵਾਰ ਨਹਿਰੀ ਪਾਣੀ ਮਿਲੇਗਾ। ਇਸੇ ਮਾਈਨਰ ਵਿੱਚੋਂ ਕਰੀਬ 1.03 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਅਤੇ ਭੈਣੀ ਕਲਾਂ ਲਈ 4, 200 ਮੀਟਰ ਲੰਮੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਕਰੀਬ 980 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਸ਼ ਦੀ ਆਜ਼ਾਦੀ ਉਪਰੰਤ ਪਹਿਲੀ ਵਾਰ ਪ੍ਰਾਪਤ ਹੋਵੇਗੀ।

ਇਸੇ ਤਰ੍ਹਾਂ ਪਿੰਡ ਦਹਿਲੀਜ਼ ਖ਼ੁਰਦ ਵਿਖੇ ਕਰੀਬ 6.17 ਕਰੋੜ ਰੁਪਏ ਦੀ ਲਾਗਤ ਨਾਲ ਉਲੀਕੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਰਸਮੀ ਸ਼ੁਰੂਆਤ ਕਰਨ ਪਿੱਛੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 5.63 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਵਿੱਚੋਂ 20, 149 ਮੀਟਰ ਲੰਮੀ ਉੱਚ ਗੁਣਵੱਤਾ ਵਾਲੀ ਆਧੁਨਿਕ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਪਿੰਡ ਮਹਿਰਨਾ ਖ਼ੁਰਦ, ਕੰਗਨਪੁਰ ਅਤੇ ਰਸੂਲਪੁਰ ਦੇ ਕੁੱਲ 1486 ਏਕੜ ਰਕਬੇ ਨੂੰ ਪਹਿਲੀ ਵਾਰ ਭਰੋਸੇਯੋਗ ਨਹਿਰੀ ਪਾਣੀ ਉਪਲਬਧ ਹੋਵੇਗਾ ਜਦਕਿ 54 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਹਿਲੀਜ਼ ਕਲਾਂ ਅਤੇ ਦਹਿਲੀਜ਼ ਖ਼ੁਰਦ ਦੇ 360 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਸਹੂਲਤ ਨਾਲ ਜੋੜਿਆ ਜਾਵੇਗਾ।

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਨੰਗਲ, ਚੇਅਰਮੈਨ ਪੰਜਾਬ ਹੱਜ ਕਮੇਟੀ ਹਾਸ਼ਿਮ ਸੂਫ਼ੀ, ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ, ਹਲਕਾ ਕੋਆਰਡੀਨੇਟਰ ਨਸ਼ਾ-ਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੌਰਾ (ਬਿੱਟੂ), ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਸੰਜੀਵ ਕਪੂਰ, ਐਕਸੀਅਨ ਹਰਮਨਿੰਦਰ ਸਿੰਘ, ਐਕਸੀਅਨ ਸੰਗਰੂਰ ਅਤਿੰਦਰਪਾਲ ਸਿੰਘ ਸਿੱਧੂ, ਐਕਸੀਅਨ ਦਮਨਜੀਤ ਸਿੰਘ, ਰਾਜੀਵ, ਅਭਿਜੋਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ

ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ: ਮਸਲੇ ਜਲਦ ਹੱਲ ਲਈ ਦਿੱਤੇ ਨਿਰਦੇਸ਼

66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ: ਪੰਜਾਬ 'ਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਸੌਂਦ

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਪੰਜਾਬ 'ਚ “ਮਿਸ਼ਨ ਕਲੀਨ” ਦੀ ਸ਼ੁਰੂਆਤ; ਸਾਰੇ MC ਅਧਿਕਾਰੀ ਨੂੰ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ 'ਚ ਜਾਣ ਦੇ ਹੁਕਮ

CM ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਵਿਧਾਇਕ ਮਨਪ੍ਰੀਤ ਇਆਲੀ MP ਅੰਮ੍ਰਿਤਪਾਲ ਦੀ ਪਾਰਟੀ ਵਿੱਚ ਹੋਣਗੇ ਸ਼ਾਮਲ

ਸੁਖਵਿੰਦਰ ਬਿੰਦਰਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ