Saturday, October 31, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

4 ਨਵੰਬਰ ਦੀ ਰਾਹੁਲ ਗਾਂਧੀ ਦੀ ਸੰਗਰੂਰ ‘ਇਨਸਾਫ਼ ਰੈਲੀ’ ਵਿੱਚ ਪੰਜਾਬ ਦੀਆਂ 36 ਬਿਰਾਦਰੀਆਂ ਦੀ ਹੋਵੇਗੀ ਵੱਡੀ ਸ਼ਮੂਲੀਅਤ: ਅੰਗਦ ਸੈਣੀ

ਪੰਜਾਬ ਨਿਊਜ਼ ਐਕਸਪ੍ਰੈੱਸ | October 31, 2026 04:28 PM

- ਓਬੀਸੀ ਸਮਾਜ ਦੇ ਹਰ ਵਰਗ ਤੱਕ ਪਹੁੰਚਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਮੁਹਿੰਮ ਚਲਾਏਗਾ ਵਿਭਾਗ
- ਰੈਲੀ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਬਿਰਾਦਰੀਵਾਰ ਸੰਪਰਕ ਮੁਹਿੰਮ ਸ਼ੁਰੂ

ਚੰਡੀਗੜ੍ਹ, 31 ਅਕਤੂਬਰ : ਓਬੀਸੀ ਵਿਭਾਗ ਪੰਜਾਬ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਦੀ ਹੋਣ ਵਾਲੀ ‘ਇਨਸਾਫ਼ ਰੈਲੀ’ ਵਿੱਚ ਓਬੀਸੀ ਵਿਭਾਗ ਵੱਡੀ ਸ਼ਮੂਲੀਅਤ ਕਰੇਗਾ। ਪੰਜਾਬ ਦੀਆਂ 36 ਬਿਰਾਦਰੀਆਂ ਨੂੰ ਇਸ ਰੈਲੀ ਨਾਲ ਜੋੜਨ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਹਰੇਕ ਬਿਰਾਦਰੀ ਦੇ ਨੁਮਾਇੰਦਿਆਂ ਅਤੇ ਸਮਾਜਿਕ ਸੰਗਠਨਾਂ ਨਾਲ ਵੱਖ-ਵੱਖ ਤੌਰ 'ਤੇ ਸੰਪਰਕ ਕੀਤਾ ਜਾ ਰਿਹਾ ਹੈ, ਤਾਂ ਜੋ ਓਬੀਸੀ ਸਮਾਜ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।

ਅੱਜ ਇੱਥੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੰਗਦ ਸੈਣੀ ਨੇ ਕਿਹਾ ਕਿ ਓਬੀਸੀ ਸਮਾਜ ਦੀਆਂ 36 ਬਿਰਾਦਰੀਆਂ ਤੱਕ ਪਹੁੰਚ ਬਣਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਇਸ ਲਈ ਜ਼ਿਲ੍ਹਾ ਪੱਧਰ ਤੋਂ ਲੈ ਕੇ ਪਿੰਡਾਂ ਤੱਕ ਸੰਪਰਕ ਮੁਹਿੰਮ ਚਲਾਈ ਜਾਵੇਗੀ। ਬਿਰਾਦਰੀਆਂ ਦੇ ਨੁਮਾਇੰਦਿਆਂ, ਸਮਾਜਿਕ ਕਾਰਕੁਨਾਂ ਅਤੇ ਆਮ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ 4 ਨਵੰਬਰ ਦੀ ਰੈਲੀ ਤੱਕ ਸੀਮਤ ਨਹੀਂ ਰਹੇਗੀ, ਸਗੋਂ ਓਬੀਸੀ ਸਮਾਜ ਨੂੰ ਜਥੇਬੰਦਕ ਤੌਰ 'ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਹੱਕਾਂ ਨੂੰ ਢੁੱਕਵੇਂ ਮੰਚ 'ਤੇ ਉਠਾਉਣ ਲਈ ਲਗਾਤਾਰ ਜਾਰੀ ਰਹੇਗੀ।

ਅੰਗਦ ਸੈਣੀ ਨੇ ਕਿਹਾ ਕਿ ਸਮਾਜਿਕ ਨਿਆਂ, ਬਰਾਬਰ ਦੇ ਅਧਿਕਾਰ ਅਤੇ ਪਛੜੇ ਵਰਗਾਂ ਦੀ ਸਿਆਸੀ ਤੇ ਸਮਾਜਿਕ ਭਾਗੀਦਾਰੀ ਬੇਹੱਦ ਅਹਿਮ ਮੁੱਦੇ ਹਨ। ਓਬੀਸੀ ਸਮਾਜ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਸਰਗਰਮ ਕੀਤਾ ਜਾ ਰਿਹਾ ਹੈ। ਰਾਹੁਲ ਗਾਂਧੀ ਜੀ ਦੀ ਸੰਗਰੂਰ ਰੈਲੀ ਵਿੱਚ ਇਨ੍ਹਾਂ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਓਬੀਸੀ ਸਮਾਜ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਓਬੀਸੀ ਵਿਭਾਗ ਦੀ ਸਟੇਟ ਐਗਜ਼ੀਕਿਊਟਿਵ ਦੀ ਮੀਟਿੰਗ ਵਿੱਚ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ, ਵਾਈਸ ਪ੍ਰੈਜ਼ੀਡੈਂਟਾਂ ਅਤੇ ਜਨਰਲ ਸਕੱਤਰਾਂ ਨੂੰ ਰੈਲੀ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਾਰੇ ਅਹੁਦੇਦਾਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਬਿਰਾਦਰੀਵਾਰ ਮੀਟਿੰਗਾਂ ਕਰਨ, ਲੋਕਾਂ ਨਾਲ ਸੰਪਰਕ ਵਧਾਉਣ ਅਤੇ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚਣ ਲਈ ਆਪਸੀ ਤਾਲਮੇਲ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਅੰਗਦ ਸੈਣੀ ਨੇ ਕਿਹਾ ਕਿ ਵਿਭਾਗ ਦੀ ਜਥੇਬੰਦਕ ਮਜ਼ਬੂਤੀ ਲਈ ਜ਼ਿਲ੍ਹਾ ਪੱਧਰ 'ਤੇ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਯੋਗ, ਸਰਗਰਮ ਅਤੇ ਸਮਾਜ ਵਿੱਚ ਕੰਮ ਕਰਨ ਵਾਲੇ ਵਰਕਰਾਂ ਨੂੰ ਜਥੇਬੰਦੀ ਵਿੱਚ ਜ਼ਿੰਮੇਵਾਰੀਆਂ ਸੌਂਪ ਕੇ ਓਬੀਸੀ ਵਿਭਾਗ ਦਾ ਵਿਸਥਾਰ ਕੀਤਾ ਜਾਵੇਗਾ, ਤਾਂ ਜੋ ਪੰਜਾਬ ਦੀ ਹਰੇਕ ਬਿਰਾਦਰੀ ਨੂੰ ਜਥੇਬੰਦੀ ਵਿੱਚ ਢੁੱਕਵੀਂ ਨੁਮਾਇੰਦਗੀ ਅਤੇ ਭਾਗੀਦਾਰੀ ਮਿਲ ਸਕੇ।

ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਰਾਜਪਾਲ ਜੀ, ਨੈਸ਼ਨਲ ਟੀਮ ਦੇ ਇੰਦਰਜੀਤ ਜੀ, ਵਰਕਿੰਗ ਪ੍ਰੈਜ਼ੀਡੈਂਟ ਮਨਜੀਤ ਸਿੰਘ ਜੀ (ਪਟਿਆਲਾ), ਸਾਬਕਾ ਵਿਧਾਇਕਾ ਇੰਦੂ ਬਾਲਾ ਜੀ, ਨਵ-ਨਿਯੁਕਤ ਵਰਕਿੰਗ ਪ੍ਰੈਜ਼ੀਡੈਂਟ ਕੇ.ਕੇ. ਬਾਵਾ ਜੀ ਅਤੇ ਆਈਡਿਓਲੋਜੀ ਕਮੇਟੀ ਦੇ ਮੈਂਬਰ ਅਮਿਤ ਜੀ ਸਮੇਤ ਵਿਭਾਗ ਦੇ ਸੀਨੀਅਰ ਆਗੂ ਅਤੇ ਅਹੁਦੇਦਾਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਦੇ SSP ਖਿਲਾਫ ਮਾਣਹਾਨੀ ਦੀ ਕਾਰਵਾਈ ਆਰੰਭੀ ਜਾਵੇ: ਹਰਸਿਮਰਤ ਬਾਦਲ ਨੇ ਲੋਕ ਸਭਾ ਦੇ ਸਪੀਕਰ ਨੂੰ ਕੀਤੀ ਅਪੀਲ

‘ਆਪ’ ਦੀ ਪਹਿਲੀ ਸੂਚੀ ਨੇ ਮਹਿਲਾ ਸਸ਼ਕਤੀਕਰਨ ਅਤੇ ਇਮਾਨਦਾਰ ਸਿਆਸਤ ਦੇ ਦਾਅਵਿਆਂ ਦੀ ਖੋਲ੍ਹੀ ਪੋਲ: ਪਰਗਟ ਸਿੰਘ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਅਲੀਸ਼ੇਰ ਸੜਕ ਹਾਦਸਾ: ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਪੰਜਾਬ ਸਰਕਾਰ ਵੱਲੋਂ 2026-27 ਵਿੱਚ 2.70 ਲੱਖ ਐਸ.ਸੀ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ: ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਆਪ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ: ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ CM ਮਾਨ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 FIR ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ