Saturday, July 04, 2026
ਤਾਜਾ ਖਬਰਾਂ
ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

Punjab

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਪੰਜਾਬ ਨਿਊਜ਼ ਐਕਸਪ੍ਰੈੱਸ | July 04, 2026 03:15 PM

ਅੰਮ੍ਰਿਤਸਰ, 4 ਜੁਲਾਈ: ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਪਹਿਲਾਂ ਬਾਹਰੀ ਹਮਲਾਵਰਾਂ ਵੱਲੋਂ ਹਮਲੇ ਕੀਤੇ ਜਾਂਦੇ ਸਨ, ਪਰ 1955 ਵਿਚ ਅਜ਼ਾਦ ਭਾਰਤ ਦੀ ਸਰਕਾਰ ਵੱਲੋਂ ਹੀ ਹਮਲਾ ਹੋਇਆ। ਸਰਲਾਰਾਂ ਦੀ ਮਨਸ਼ਾ ਸਿਧਾਂਤਾਂ ਨੂੰ ਕਮਜ਼ੋਰ ਕਰਕੇ ਪ੍ਰੰਪਰਾਵਾਂ ਤੋਂ ਦੂਰ ਕਰਨ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਵੀ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ। ਇਸੇ ਤਹਿਤ ਹੀ ਸਰਕਾਰ ਨੇ ਪੁਲਿਸ ਫੋਰਸ ਭੇਜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਅਜ਼ਾਦ ਭਾਰਤ ਵਿਚ ਸਿੱਖਾਂ ਨੂੰ ਵਿਤਕਰੇ ਦਾ ਅਹਿਸਾਸ ਕਰਵਾਉਣ ਵਾਲੀ ਸੀ। ਉਨ੍ਹਾਂ ਕਿਹਾ ਕਿ ਹਕੂਮਤਾਂ ਦੀ ਇਹ ਵੀ ਚਾਲ ਰਹੀ ਹੈ ਕਿ ਸਿੱਖਾਂ ਨੂੰ ਪਾੜ ਕੇ ਆਪਣੇ ਮਨਸੂਬੇ ਪੂਰੇ ਕੀਤੇ ਜਾਣ। ਦੁਖ ਦੀ ਗੱਲ ਇਹ ਹੈ ਕਿ ਅਸੀਂ ਸਰਕਾਰਾਂ ਦੀਆਂ ਚਾਲਾਂ ਵੀ ਸਮਝ ਨਹੀਂ ਰਹੇ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਸੰਗਤਾਂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ, ਹੁਣ ਤੱਕ 21.29 ਲੱਖ ਪਰਿਵਾਰ ਕਵਰ

ਬਹਿਬਲ ਗੋਲੀਬਾਰੀ ਮਾਮਲੇ ਵਿੱਚ SIT ਨੇ ਜਨਤਾ ਤੋਂ ਜਾਣਕਾਰੀ ਮੰਗੀ: ਪਬਲਿਕ ਨੋਟਿਸ ਜਾਰੀ

'ਮੁੱਖ ਮੰਤਰੀ ਸਿਹਤ ਯੋਜਨਾ' ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਪੰਜਾਬ ਪੁਲਿਸ ਨੇ ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ