Monday, August 17, 2026

Punjab

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 04:42 PM

- *ਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾ*
- *ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਬੰਧਤ ਪ੍ਰਸਤਾਵ ਨਿਰਧਾਰਤ ਸਮੇਂ ਦੇ ਅੰਦਰ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕੀਤੇ ਜਾਣ: ਹਰਪਾਲ ਸਿੰਘ ਚੀਮਾ*
- *ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨਾਲ ਪਾਰਦਰਸ਼ੀ, ਲਾਹੇਵੰਦ ਅਤੇ ਸੁਖਾਵੇਂ ਸਬੰਧ ਬਣਾਈ ਰੱਖਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 23 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸਤ੍ਰਿਤ ਮੀਟਿੰਗਾਂ ਕੀਤੀਆਂ।

ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁਲਾਜ਼ਮਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਪੂਰਵਕ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।"

ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ “ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਪਹਿਲਾਂ ਤੋਂ ਵਿਚਾਰ ਅਧੀਨ ਮਾਮਲਿਆਂ ਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਸਤਿਕਾਰ ਕਰਦੀ ਹੈ।" ਉਨ੍ਹਾਂ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰਕਿਰਿਆਤਮਕ ਦੇਰੀ ਤੋਂ ਬਚਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ, "ਮੌਜੂਦਾ ਸਮੇਂ ਵਿੱਚ ਵਿਚਾਰ ਅਧੀਨ ਸਾਰੇ ਪ੍ਰਸਤਾਵਾਂ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਇੱਕ ਸਪੱਸ਼ਟ, ਸਮਾਂਬੱਧ ਢਾਂਚੇ ਦੇ ਅੰਦਰ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਲਿਆਂਦਾ ਜਾਵੇ।"

ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਸੂਬਾ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਵਿਚਕਾਰ ਸੁਖਾਵੇਂ, ਲਾਹੇਵੰਦ ਅਤੇ ਪਾਰਦਰਸ਼ੀ ਸਬੰਧਾਂ ਨੂੰ ਬਣਾਈ ਰੱਖਣਾ ਹੈ।

ਇਨ੍ਹਾਂ ਮੀਟਿੰਗਾਂ ਵਿੱਚ ਕੋਵਿਡ-19 ਮੈਡੀਕਲ ਅਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਸਰਵ (ਸਮੱਗਰਾ) ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਅਤੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਦੀ ਲੀਡਰਸ਼ਿਪ ਨੇ ਸਰਗਰਮੀ ਨਾਲ ਭਾਗ ਲਿਆ।

ਇਨ੍ਹਾਂ ਮੀਟਿੰਗਾਂ ਵਿੱਚ ਮੁੱਖ ਤੌਰ 'ਤੇ ਯੂਨੀਅਨਾਂ ਦੇ ਨੁਮਾਇੰਦੇ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ, ਰਾਜਵਿੰਦਰ ਸਿੰਘ, ਨਵਜੋਤ ਸਿੰਘ, ਅਮਨਦੀਪ ਕੰਬੋਜ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ