Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 06:42 PM

ਚੰਡੀਗੜ੍ਹ, 7 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਮ ਨਗਰ, ਲੋਹਾਰਾ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬੈਂਕ ਲੋਨ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਹਾਸਲ ਕਰਨ ਵਾਸਤੇ ਪਟਵਾਰੀ ਅੰਕੁਰ ਕਟਾਰੀਆ ਨਾਲ ਸੰਪਰਕ ਕੀਤਾ ਸੀ। ਮੁਲਜ਼ਮ ਪਟਵਾਰੀ ਨੇ ਉਸ ਨੂੰ ਰਾਜਾ ਨਾਮਕ ਵਿਚੋਲੇ ਨਾਲ ਤਾਲਮੇਲ ਕਰਨ ਲਈ ਕਿਹਾ। ਏਜੰਟ ਰਾਜਾ ਨੇ ਮਕਾਨ ਦਾ ਮਾਲਕੀ ਰਿਕਾਰਡ ਮੁਹੱਈਆ ਕਰਵਾਉਣ ਬਦਲੇ 5, 000 ਰੁਪਏ ਰਿਸ਼ਵਤ ਮੰਗੀ। ਉਸ ਨੇ ਮੌਕੇ 'ਤੇ ਹੀ ਪਹਿਲੀ ਕਿਸ਼ਤ ਵਜੋਂ 1, 000 ਰੁਪਏ ਲੈ ਲਏ ਅਤੇ ਬਾਕੀ ਰਹਿੰਦੀ 4, 000 ਰੁਪਏ ਦੀ ਰਕਮ ਰਿਕਾਰਡ ਦੇਣ ਸਮੇਂ ਲੈਣ ਲਈ ਸਹਿਮਤ ਹੋ ਗਿਆ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਵਾਂ ਮੁਲਜ਼ਮਾਂ—ਪਟਵਾਰੀ ਅਤੇ ਉਸ ਦੇ ਏਜੰਟ ਨੂੰ ਸ਼ਿਕਾਇਤਕਰਤਾ ਕੋਲੋਂ 4, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਕਾਬੂ; 15 ਪਿਸਤੌਲਾਂ ਬਰਾਮਦ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਕਟਾਰੂਚੱਕ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ*

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ