Wednesday, May 13, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਪੰਜਾਬ ਨਿਊਜ਼ ਐਕਸਪ੍ਰੈੱਸ | May 13, 2026 08:17 PM

ਚੰਡੀਗੜ੍ਹ, 13 ਮਈ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40, 000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਲ ਵਿਭਾਗ ਫਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਵਿੱਚ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸਤੋਂ 80, 000 ਰੁਪਏ ਰਿਸ਼ਵਤ ਮੰਗੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਦਿੱਤੇ ਅਤੇ ਰਿਸ਼ਵਤ ਦੇਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਕੋਈ ਕਮੀ ਨਹੀਂ ਆਵੇਗੀ, ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ CM ਮਾਨ ਨੂੰ ਦਿੱਤਾ ਭਰੋਸਾ

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਧਮਕਾਉਣ ਦੀ ਸਿਆਸਤ ਸ਼ੁਰੂ: CM ਮਾਨ

ਟੀਵਾਈਈ ਚੰਡੀਗੜ੍ਹ ਚੈਪਟਰ ਫਾਈਨਲ 2025-26, ਨੌਜਵਾਨਾਂ ਦਾ ਸ਼ਾਨਦਾਰ ਪ੍ਰਦਰਸ਼ਨ, ਸਕੂਲੀ ਵਿਦਿਆਰਥੀਆਂ ਨੇ ਲਾਈਵ ਸਟਾਰਟਅੱਪ ਪੇਸ਼ ਕੀਤੇ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਵਫ਼ਦ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ